04-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2026

ਅਜੀਤ, ਜਲੰਧਰ ਯਾਦਵਿੰਦਰ ਸਿੰਘ ਵਿਰਕ ਯੂਥ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ

ਮਮਦੋਟ, 3 ਸਤੰਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਯਾਦਵਿੰਦਰ ਸਿੰਘ ਵਿਰਕ ਪਿੰਡ ਬਸਤੀ ਹਜ਼ਾਰਾ ਸਿੰਘ ਨੂੰ ਯੂਥ ਅਕਾਲੀ ਦਲ ਬਾਦਲ ਦਾ ਸਰਕਲ ਪ੍ਰਧਾਨ ਟਿੱਬੀ ਕਲਾਂ ਬਲਾਕ ਮਮਦੋਟ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਹੈ।

ਸਨਿਚਰਵਾਰ, 1 ਅਗਸਤ, 2026 04-09-2026
ਮਮਦੋਟ, 3 ਸਤੰਬਰ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਦੇ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਪਾਰਟੀ ਵਲੋਂ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਤਹਿਤ ਯਾਦਵਿੰਦਰ ਸਿੰਘ ਵਿਰਕ ਪਿੰਡ ਬਸਤੀ ਹਜ਼ਾਰਾ ਸਿੰਘ ਨੂੰ ਯੂਥ ਅਕਾਲੀ ਦਲ ਬਾਦਲ ਦਾ ਸਰਕਲ ਪ੍ਰਧਾਨ ਟਿੱਬੀ ਕਲਾਂ ਬਲਾਕ ਮਮਦੋਟ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਜੋਗਿੰਦਰ ਸਿੰਘ ਜਿੰਦੂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀਆਂ ਹਦਾਇਤਾਂ ਅਨੁਸਾਰ ਕੀਤੀ ਗਈ ਹੈ। ਟਕਸਾਲੀ ਅਕਾਲੀ ਪਰਿਵਾਰ ਨਾਲ ਸਬੰਧਿਤ ਯਾਦਵਿੰਦਰ ਸਿੰਘ ਵਿਰਕ ਨੇ ਨਵੀਂ ਜ਼ਿੰਮੇਵਾਰੀ ਮਿਲਣ ’ਤੇ ਪਾਰਟੀ ਹਾਈਕਮਾਨ ਅਤੇ ਸੀਨੀਅਰ ਆਗੂਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਯੂਥ ਵਿੰਗ ਨੂੰ ਵੱਧ ਤੋਂ ਵੱਧ ਨੌਜਵਾਨਾਂ ਤੱਕ ਲਿਜਾਉਣ ਦੇ ਨਾਲ-ਨਾਲ ਪਿੰਡ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮਜ਼ਬੂਤੀ ਲਈ ਲਗਾਤਾਰ ਮਿਹਨਤ ਕੀਤੀ ਜਾਵੇਗੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਚਮਕੌਰ ਸਿੰਘ ਟਿੱਬੀ, ਕੋਰ ਕਮੇਟੀ ਮੈਂਬਰ ਪੰਜਾਬ ਸੁਰਿੰਦਰ ਸਿੰਘ ਬੱਬੂ, ਪੀ.ਏ.ਸੀ. ਮੈਂਬਰ ਜੋਗਾ ਸਿੰਘ ਮੁਰਕਵਾਲਾ, ਸਰਕਲ ਪ੍ਰਧਾਨ ਬੀ.ਸੀ. ਵਿੰਗ ਇੰਦਰਜੀਤ ਸਿੰਘ ਟਿੱਬੀ, ਮਨਪ੍ਰੀਤ ਸਿੰਘ ਸਿੱਧੂ ਮਮਦੋਟ, ਸੂਬਾ ਸਿੰਘ ਮੱਤੜ ਅਤੇ ਰਾਜ ਕੁਮਾਰ ਮੈਣੀ ਸਮੇਤ ਹੋਰਨਾਂ ਆਗੂਆਂ ਨੇ ਯਾਦਵਿੰਦਰ ਸਿੰਘ ਵਿਰਕ ਨੂੰ ਨਿਯੁਕਤੀ ’ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਉੱਜਵਲ ਕਾਰਜਕਾਲ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਜਥੇਦਾਰ ਸਤਪਾਲ ਸਿੰਘ ਸ਼੍ਰੋਮਣੀ ਅਕਾਲੀ ਦਲ (ਬ) ਦੇ ਜਨਰਲ ਕੌਂਸਲ ਮੈਂਬਰ ਨਿਯੁਕਤ ਅਗਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਦਾ ਫ਼ਿਰੋਜ਼ਪੁਰ ਸ਼ਹਿਰ ਨੂੰ ਵੱਡਾ ਤੋਹਫ਼ਾ, ਸਰਕੁਲਰ ਰੋਡ ਦੇ ਸੁੰਦਰੀਕਰਨ ’ਤੇ ਖ਼ਰਚ ਹੋਣਗੇ 1 ਕਰੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।