05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ’ਚ 8 ਮੁਕੱਦਮੇ ਦਰਜ

ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.

ਅਜੀਤ ਡੈਸਕ 05-09-2026
ਫ਼ਾਜ਼ਿਲਕਾ, 4 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਇਕ ਔਰਤ ਦੀ ਕੁੱਟਮਾਰ ਕਰਨ ਵਾਲੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਸਰਵਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਪਰਮਜੀਤ ਕੌਰ ਪਤਨੀ ਪੂਰਨ ਸਿੰਘ ਵਾਸੀ ਬਸਤੀ ਭੂੰਮਣ ਸ਼ਾਹ ਜਲਾਲਾਬਾਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮਿਤੀ 26 ਅਗਸਤ ਨੂੰ ਜਸਵੰਤ ਸਿੰਘ ਪੁੱਤਰ ਬਲਦੇਵ ਸਿੰਘ ਅਤੇ ਸਵਰਨ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਸਾਹਮਣੇ ਬੱਬਲੂ ਇਨਕਲੇਵ ਕਾਲੋਨੀ ਜਲਾਲਾਬਾਦ ਨੇ ਹਮਮਸ਼ਵਰਾ ਹੋ ਕੇ ਉਸ ਦੀ ਕੁੱਟਮਾਰ ਕੀਤੀ ਸੀ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਜਣਿਆ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਸਮੇਤ ਇਕ ਵਿਅਕਤੀ ਕਾਬੂ ਫ਼ਾਜ਼ਿਲਕਾ- ਥਾਣਾ ਸਿਟੀ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਸੁਨੀਲ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਲੱਲਾ ਬਸਤੀ ਜਲਾਲਾਬਾਦ ਵਿਖੇ ਮੌਜੂਦ ਸੀ ਤਾਂ ਇਕ ਵਿਅਕਤੀ ਪੁਲਿਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਖਿਸਕਣ ਲੱਗਿਆ। ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਹਰਜਿੰਦਰ ਸਿੰਘ ਉਰਫ਼ ਲੱਡੀ ਪੁੱਤਰ ਹੰਸਾ ਸਿੰਘ ਵਾਸੀ ਹਸਤੇ ਕੇ ਫ਼ਿਰੋਜ਼ਪੁਰ ਹਾਲ ਆਬਾਦ ਜੀਤ ਨਗਰ ਫ਼ਿਰੋਜ਼ਪੁਰ ਕੋਲੋਂ 20 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੇ ਕੈਪਸੂਲਾਂ ਸਮੇਤ ਇਕ ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਦਿਆਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਸੇਮ-ਨਾਲ਼ਾ ਮੰਡੀ ਲਾਧੂਕਾ ਵਿਖੇ ਮੌਜੂਦ ਸੀ ਤਾਂ ਸ਼ੱਕ ਦੇ ਆਧਾਰ ’ਤੇ ਇਕ ਵਿਅਕਤੀ ਨੂੰ ਰੋਕ ਕੇ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਜਸਕਰਨ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਤੋਰਬੜੀ ਕੋਲੋਂ 100 ਪ੍ਰੈਗਾ ਕੈਪਸੂਲ ਬਰਾਮਦ ਹੋਏ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਹੈਰੋਇਨ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਕੀਤਾ ਕਾਬੂ ਫਾਜ਼ਿਲਕਾ - ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਹੈਰੋਇਨ ਦਾ ਸੇਵਨ ਕਰਨ ਵਾਲੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਮਹਿਲਾ ਹੌਲਦਾਰ ਸਰਿਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਬਾਧਾ ਟੀ ਪੁਆਇੰਟ ਫ਼ਾਜ਼ਿਲਕਾ ਕੋਲ ਖ਼ਾਲੀ ਪਲਾਟ ਪਹਾੜੀ ਕਿੱਕਰਾਂ ਵਿਚ ਮੌਜੂਦ ਸੀ ਤਾਂ ਅਮਨਦੀਪ ਪੁੱਤਰ ਖ਼ਰੈਤ ਲਾਲ ਵਾਸੀ ਨਵੀਂ ਆਬਾਦੀ ਫ਼ਾਜ਼ਿਲਕਾ ਨੂੰ ਹੈਰੋਇਨ ਦਾ ਸੇਵਨ ਕਰਦੇ ਹੋਏ ਸਿਲਵਰ ਪੰਨੀ, ਇਕ ਲਾਈਟਰ ਤੇ 10 ਰੁਪਏ ਦੇ ਨੋਟ ਦੀ ਬਣੀ ਪਾਈਪ ਸਮੇਤ ਕਾਬੂ ਕੀਤਾ ਗਿਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ ਫਾਜ਼ਿਲਕਾ - ਥਾਣਾ ਖੂਈ ਖੇੜਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਇਕਬਾਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਤੂਤਵਾਲਾ ਵਿਖੇ ਮੌਜੂਦ ਸੀ ਤਾਂ ਇਕ ਮੋਟਰਸਾਈਕਲ ਮਾਰਕਾ ਐੱਚ. ਐਫ. ਡੀਲਕਸ ’ਤੇ ਇਕ ਆਦਮੀ ਤੇ ਇਕ ਔਰਤ ਆਉਂਦੇ ਦਿਖਾਈ ਦਿੱਤੇ ਜਿਨ੍ਹਾਂ ਨੂੰ ਰੋਕ ਕੇ ਚੈਕਿੰਗ ਕਰਨ ’ਤੇ ਜੋਗਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਪਿੰਡ ਤੂਤਵਾਲਾ ਅਤੇ ਸੁਖਵਿੰਦਰ ਕੌਰ ਉਰਫ਼ ਸੀਮਾ ਪਤਨੀ ਸੁਰਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਤੂਤਵਾਲਾ ਕੋਲੋਂ 40 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਫਾਜ਼ਿਲਕਾ- ਥਾਣਾ ਖੂਈ ਖੇੜਾ ਪੁਲਿਸ ਨੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਐੱਚ.ਸੀ. ਮਨਜਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਸ਼ਤੀਰ ਵਾਲਾ ਵਿਖੇ ਮੌਜੂਦ ਸੀ ਤਾਂ ਇਕ ਨੌਜਵਾਨ ਮਿਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਸਨਮਦੀਪ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਸ਼ਤੀਰ ਵਾਲਾ ਦੱਸਿਆ। ਨਸ਼ੀਲੇ ਪਦਾਰਥ ਦਾ ਸੇਵਨ ਕੀਤਾ ਹੋਣ ਦੇ ਸ਼ੱਕ ’ਤੇ ਉਸ ਦਾ ਸਿਵਲ ਹਸਪਤਾਲ ਫ਼ਾਜ਼ਿਲਕਾ ਤੋਂ ਡੋਪ ਟੈੱਸਟ ਕਰਵਾਇਆ ਗਿਆ ਜੋ ਪਾਜ਼ੀਟਿਵ ਆਇਆ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਨਸ਼ੀਲੇ ਕੈਪਸੂਲਾਂ ਸਮੇਤ ਇਕ ਕਾਬੂ ਫਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਨਸ਼ੀਲੇ ਕੈਪਸੂਲ ਬਰਾਮਦ ਕਰਕੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਏ.ਐੱਸ.ਆਈ. ਰਾਧੇ ਸ਼ਾਮ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਪਿੰਡ ਘੱਟਿਆਂਵਾਲੀ ਵਿਖੇ ਮੌਜੂਦ ਸੀ ਤਾਂ ਇਕ ਵਿਅਕਤੀ ਚਿੱਟੇ ਰੰਗ ਦੇ ਪਲਾਸਟਿਕ ਦੇ ਗੱਟੇ ਵਿਚ ਕੁੱਝ ਪਾ ਕੇ ਆਉਂਦਾ ਦਿਖਾਈ ਦਿੱਤਾ। ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਚੈਕਿੰਗ ਕਰਨ ’ਤੇ ਖ਼ਰੈਤ ਸਿੰਘ ਪੁੱਤਰ ਸੁਰਜੀਤ ਸਿੰਘ ਪੁੱਤਰ ਲਾਭ ਸਿੰਘ ਵਾਸੀ ਪਿੰਡ ਘੱਟਿਆਂਵਾਲੀ ਕੋਲੋਂ 5000 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਹੋਏ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਭੁੱਕੀ ਚੂਰਾ ਪੋਸਤ ਸਮੇਤ ਇਕ ਕਾਬੂ ਫਾਜ਼ਿਲਕਾ- ਥਾਣਾ ਅਰਨੀਵਾਲਾ ਪੁਲਿਸ ਨੇ ਭੁੱਕੀ ਚੂਰਾ ਪੋਸਤ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਮਨਦੀਪ ਕੁਮਾਰ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਟੀ-ਪੁਆਇੰਟ ਢਾਣੀ ਭਾਗ ਸਿੰਘ ਕੋਲ ਮੌਜੂਦ ਸੀ ਤਾਂ ਇਕ ਨੌਜਵਾਨ ਪੀਲੇ ਰੰਗ ਦੇ ਗੱਟੇ ਕੋਲ ਖੜ੍ਹਾ ਦਿਖਾਈ ਦਿੱਤਾ। ਪੁਲਿਸ ਗੱਡੀ ਦੇਖ ਕੇ ਉਹ ਮੌਕੇ ਤੋਂ ਖਿਸਕਣ ਲੱਗਿਆ, ਜਿਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਰੋਕ ਕੇ ਨਿਰਵੈਲ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਢਾਣੀ ਭਾਗ ਸਿੰਘ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 17 ਕਿੱਲੋ 400 ਗਰਾਮ ਭੁੱਕੀ ਚੂਰਾ ਪੋਸਤ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਭਾਜਪਾ ਲੀਡਰਸ਼ਿਪ ਦੀ ‘ਨਸ਼ਾ ਮੁਕਤੀ ਸੰਕਲਪ ਯਾਤਰਾ’ ਨੂੰ ਲੈ ਕੇ ਮੀਟਿੰਗ ਹੋਈ ਅਗਲੀ ਖ਼ਬਰ ਆਜ਼ਾਦੀ ਘੁਲਾਟੀਏ ਚਾਂਦੀ ਰਾਮ ਵਰਮਾ ਦੀ ਬਰਸੀ ਸਾਹਿਤ ਸਦਨ ਵਿਖੇ ਮਨਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।