05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮਹੀਨਾਵਾਰ ਮੀਟਿੰਗ ’ਚ ਪੰਜਾਬ ਸਰਕਾਰ ਦੀ ਕੀਤੀ ਗਈ ਨਿੰਦਾ

ਜਲਾਲਾਬਾਦ, 4 ਸਤੰਬਰ (ਜਤਿੰਦਰ ਪਾਲ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਦੇਸ ਰਾਜ ਗਾਂਧੀ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ। ਮੀਟਿੰਗ ਵਿਚ ਸਾਰੀ ਮੀਟਿੰਗ ਦੀ ਕਾਰਵਾਈ ਸਟੇਜ ਸਕੱਤਰ ਦੀ ਕਾਰਵਾਈ ਸਤੀਸ਼ ਕੁਮਾਰ ਚਰਾਇਆ ਅਤੇ ਗੁਰਦੀਪ ਸਿੰਘ ਛਾਬੜਾ ਨੇ ਸਾਂਝੇ ਤੌਰ ’ ਤੇ ਚਲਾਈ।

ਅਜੀਤ ਡੈਸਕ 05-09-2026
ਜਲਾਲਾਬਾਦ, 4 ਸਤੰਬਰ (ਜਤਿੰਦਰ ਪਾਲ ਸਿੰਘ)- ਪੈਨਸ਼ਨਰਜ਼ ਐਸੋਸੀਏਸ਼ਨ ਜਲਾਲਾਬਾਦ ਦੀ ਮਹੀਨਾਵਾਰ ਮੀਟਿੰਗ ਦੇਸ ਰਾਜ ਗਾਂਧੀ ਦੀ ਪ੍ਰਧਾਨਗੀ ਹੇਠ ਸਥਾਨਕ ਪੈਨਸ਼ਨਰਜ਼ ਭਵਨ ਵਿਖੇ ਹੋਈ। ਮੀਟਿੰਗ ਵਿਚ ਸਾਰੀ ਮੀਟਿੰਗ ਦੀ ਕਾਰਵਾਈ ਸਟੇਜ ਸਕੱਤਰ ਦੀ ਕਾਰਵਾਈ ਸਤੀਸ਼ ਕੁਮਾਰ ਚਰਾਇਆ ਅਤੇ ਗੁਰਦੀਪ ਸਿੰਘ ਛਾਬੜਾ ਨੇ ਸਾਂਝੇ ਤੌਰ ’ ਤੇ ਚਲਾਈ। ਮੀਟਿੰਗ ਦੀ ਸ਼ੁਰੂਆਤ ਸਭ ਤੋਂ ਪਹਿਲਾਂ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੇ ਸ਼ੁੱਭ ਮੌਕੇ ’ਤੇ ਸਾਰਿਆਂ ਨੂੰ ਵਧਾਈ ਦੇ ਕੇ ਕੀਤੀ ਗਈ। ਇਸ ਤੋਂ ਬਾਅਦ ਬੁਲਾਰਿਆਂ ਨੇ ਪੰਜਾਬ ਸਰਕਾਰ ਵਲ਼ੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ. ਏ. ਨਾ ਦੇਣ ਅਤੇ ਸੁਪਰੀਮ ਕੋਰਟ ਵਿਚ ਐੱਸ. ਐੱਲ. ਪੀ. ਦਾਇਰ ਕਰਨ ਦੀ ਨਿੰਦਾ ਕੀਤੀ। ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੋਰ ਭਖਦੀਆਂ ਮੰਗਾਂ ਸਰਕਾਰ ਵਲ਼ੋਂ ਨਾ ਮੰਨੇ ਜਾਣ ’ਤੇ ਵੀ ਪੁਰਜ਼ੋਰ ਨਿੰਦਾ ਕੀਤੀ ਗਈ। ਬੁਲਾਰਿਆਂ ਨੇ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਵੱਧ ਤਨਖ਼ਾਹ ਦੇਣ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਦੀ ਵੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ 17-7-2020 ਤੋਂ ਕੇਂਦਰ ਦੇ ਸਕੂਲਾਂ ਨਾਲੋਂ ਵੀ ਘੱਟ ਤਨਖ਼ਾਹ ਮੁਲਾਜ਼ਮਾਂ ਨੂੰ ਦੇ ਰਹੀ ਹੈ ਜਦਕਿ ਸਰਕਾਰ ਝੂਠਾ ਪ੍ਰਚਾਰ ਕਰ ਰਹੀ ਹੈ ਕਿ ਉਹ ਮੁਲਾਜ਼ਮਾਂ ਨੂੰ ਹੋਰਨਾਂ ਸੂਬਿਆਂ ਨਾਲੋਂ ਵੱਧ ਤਨਖ਼ਾਹ ਦੇ ਰਹੀ ਹੈ। ਇਸ ਮੌਕੇ ਸਤੀਸ਼ ਕੁਮਾਰ ਚਰਾਇਆ, ਦੂਨੀ ਚੰਦ ਬਤਰਾ, ਨਿਰਮਲ ਸਿੰਘ ਬਰਾੜ, ਗੁਰਦੀਪ ਸਿੰਘ ਛਾਬੜਾ, ਦੇਸ ਰਾਜ ਗਾਂਧੀ, ਪ੍ਰਕਾਸ਼ ਦੋਸ਼ੀ, ਗਿਆਨ ਚੰਦ ਐੱਸ. ਡੀ. ਓ. ਅਤੇ ਤਿਲਕ ਰਾਜ ਕਾਹਲ ਸਮੇਤ ਹੋਰ ਬੁਲਾਰਿਆਂ ਨੇ ਸਰਕਾਰ ਵਲ਼ੋਂ ਮੰਗਾਂ ਨਾ ਮੰਨੇ ਜਾਣ ਦੀ ਨਿੰਦਾ ਕੀਤੀ। ਮੀਟਿੰਗ ਵਿਚ ਅਸ਼ੋਕ ਕੁਮਾਰ ਗਗਨੇਜਾ, ਕੇਦਾਰ ਨਾਗਪਾਲ, ਬੋਹੜ ਸਿੰਘ, ਪਿੰਦਰ ਪਾਲ, ਸਰਵਣ ਕੁਮਾਰ, ਬਲਬੀਰ ਸਿੰਘ, ਭਗਵਾਨ ਦਾਸ, ਤੀਰਥ ਰਾਮ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਵਿਧਾਇਕ ਸਵਨਾ ਨੇ ਪਿੰਡ ਆਹਲ ਬੋਦਲਾ ਅਤੇ ਨਵੇਂ ਆਹਲ ਬੋਦਲਾ ’ਚ ਕੀਤੀ ਲੋਕ ਮਿਲਣੀ ਅਗਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਨਵੀਆਂ ਭਰਤੀ ਹੋਈਆਂ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਵੰਡੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।