06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਮਿਸ਼ਨ 2027 ਦੀ ਫ਼ਤਿਹ ਲਈ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸੰਦੀਪ ਸਿੰਘ ਵਲੋਂ ਘਰ-ਘਰ ਜਨ ਸੰਪਰਕ ਮੁਹਿੰਮ ਤੇਜ਼

ਫ਼ਾਜ਼ਿਲਕਾ, 5 ਸਤੰਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਵਲੋਂ ਮਿਸ਼ਨ 2027 ਨੂੰ ਫ਼ਤਿਹ ਕਰਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਤਹਿਤ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ।

ਅਜੀਤ ਡੈਸਕ 06-09-2026
ਫ਼ਾਜ਼ਿਲਕਾ, 5 ਸਤੰਬਰ (ਅਮਰਜੀਤ ਸ਼ਰਮਾ)-ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਸੰਦੀਪ ਸਿੰਘ ਵਲੋਂ ਮਿਸ਼ਨ 2027 ਨੂੰ ਫ਼ਤਿਹ ਕਰਨ ਦੇ ਉਦੇਸ਼ ਨਾਲ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਘਰ-ਘਰ ਪਹੁੰਚਾਉਣ ਲਈ ਜਨ ਸੰਪਰਕ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਤਹਿਤ ਉਹ ਪਿੰਡ-ਪਿੰਡ ਜਾ ਕੇ ਲੋਕਾਂ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਣੂ ਕਰਵਾ ਰਹੇ ਹਨ ਅਤੇ ਲੋਕਾਂ ਨੂੰ ਪਾਰਟੀ ਨਾਲ ਜੋੜ ਰਹੇ ਹਨ। ਇਸੇ ਲੜੀ ਤਹਿਤ ਪਿੰਡ ਲਾਧੂਕਾ ਵਿਖੇ ਪ੍ਰੋਗਰਾਮ ਦੌਰਾਨ ਮੌਜੂਦਾ ਮੈਂਬਰ ਪੂਰਨ ਸਿੰਘ, ਦਿਆਲ ਸਿੰਘ, ਮਨਪ੍ਰੀਤ, ਰਾਜ ਸਿੰਘ, ਓਮ ਸਿੰਘ, ਦਰਸ਼ਨ ਸਿੰਘ, ਮੰਗਾ ਸਿੰਘ, ਸਤਪਾਲ ਸਿੰਘ, ਗੁਰਮੀਤ ਸਿੰਘ, ਚਿਮਨ ਸਿੰਘ, ਅਸ਼ੋਕ ਸਮੇਤ ਹੋਰ ਆਗੂਆਂ ਤੇ ਵਰਕਰਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ’ਤੇ ਮੋਹਰ ਲਗਾਉਂਦਿਆਂ ਸਾਲ 2027 ਵਿਚ ਮੁੜ ‘ਆਪ’ ਸਰਕਾਰ ਬਣਾਉਣ ਦਾ ਭਰੋਸਾ ਪ੍ਰਗਟਾਇਆ। ਇਸ ਮੌਕੇ ਸੰਦੀਪ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਸਿੱਖਿਆ, ਸਿਹਤ, ਮੁਫ਼ਤ ਬਿਜਲੀ, ਬਿਹਤਰ ਸੜਕਾਂ ਤੇ ਹੋਰ ਬੁਨਿਆਦੀ ਸਹੂਲਤਾਂ ਦੇ ਖੇਤਰ ਵਿਚ ਕੀਤੇ ਜਾ ਰਹੇ ਕੰਮਾਂ ਪ੍ਰਤੀ ਲੋਕਾਂ ਵਿਚ ਭਰੋਸਾ ਵਧਿਆ ਹੈ। ਪਿੰਡਾਂ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਦੇ ਕੰਮਕਾਜ ਤੋਂ ਪੂਰੀ ਤਰ੍ਹਾਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਆਗੂ ਅਤੇ ਵਰਕਰ ਦਿਨ-ਰਾਤ ਲੋਕਾਂ ਨਾਲ ਰਾਬਤਾ ਕਾਇਮ ਕਰਕੇ ਮਿਸ਼ਨ 2027 ਦੀ ਫ਼ਤਿਹ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ।
ਪਿਛਲੀ ਖ਼ਬਰ ਠਾਕੁਰ ਦੁਆਰਾ ਵਿਖੇ ਜਨਮ ਅਸ਼ਟਮੀ ਮਨਾਈ, ਸੰਸਦ ਮੈਂਬਰ ਮੀਤ ਹੇਅਰ ਨੂੰ ਕੀਤਾ ਸਨਮਾਨਿਤ ਅਗਲੀ ਖ਼ਬਰ ਰਾਮ ਸਿੰਘ ਮਾਨ ਦੇ ਪ੍ਰਧਾਨ ਬਣਨ ’ਤੇ ਖ਼ੁਸ਼ੀ ਦਾ ਪ੍ਰਗਟਾਵਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।