ਬਿਜਲੀ ਦੇ ਲੱਗ ਰਹੇ ਕੱਟਾਂ ਨੇ ਕਿਸਾਨ ਅਤੇ ਘਰੇਲੂ ਉਪਭੋਗਤਾ ਕੀਤੇ ਪ੍ਰੇਸ਼ਾਨ
ਅਬੋਹਰ, 5 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜਨਰਲ ਸਕੱਤਰ ਸਿਮਰਜੀਤ ਸਿੰਘ, ਪ੍ਰੈ੍ਸ ਸਕੱਤਰ ਲਖਵਿੰਦਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਖੇਤਾਂ ਵਾਲੀ ਅਤੇ ਘਰੇਲੂ ਬਿਜਲੀ ਨੂੰ ਲੈ ਕੇ ਪੰਜਾਬ ਵਿਚ ਹਾਲਾਤ ਬਹੁਤ ਖ਼ਰਾਬ ਹੋ ਚੁੱਕੇ ਹਨ। ਕਿਸਾਨਾਂ ਨੂੰ ਖੇਤਾਂ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਰਨ ਵਾਲੀ ਪੰਜਾਬ ਸਰਕਾਰ ਅੱਜ ਪੂਰੀ ਤਰਾਂ ਫ਼ੇਲ੍ਹ ਹੋ ਚੁੱਕੀ ਹੈ ਜਿਸ ਕਾਰਨ ਪੰਜਾਬ ਸਰਕਾਰ ਦਾ ਦੀਵਾਲੀਆ ਨਿਕਲ ਚੁੱਕਾ ਹੈ।
ਅਬੋਹਰ, 5 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜਨਰਲ ਸਕੱਤਰ ਸਿਮਰਜੀਤ ਸਿੰਘ, ਪ੍ਰੈ੍ਸ ਸਕੱਤਰ ਲਖਵਿੰਦਰ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦੇ ਹੋਏ ਕਿਹਾ ਕਿ ਖੇਤਾਂ ਵਾਲੀ ਅਤੇ ਘਰੇਲੂ ਬਿਜਲੀ ਨੂੰ ਲੈ ਕੇ ਪੰਜਾਬ ਵਿਚ ਹਾਲਾਤ ਬਹੁਤ ਖ਼ਰਾਬ ਹੋ ਚੁੱਕੇ ਹਨ। ਕਿਸਾਨਾਂ ਨੂੰ ਖੇਤਾਂ ਲਈ 8 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ਕਰਨ ਵਾਲੀ ਪੰਜਾਬ ਸਰਕਾਰ ਅੱਜ ਪੂਰੀ ਤਰਾਂ ਫ਼ੇਲ੍ਹ ਹੋ ਚੁੱਕੀ ਹੈ ਜਿਸ ਕਾਰਨ ਪੰਜਾਬ ਸਰਕਾਰ ਦਾ ਦੀਵਾਲੀਆ ਨਿਕਲ ਚੁੱਕਾ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਕਿਸਾਨ ਪੂਰੀ ਤਰਾਂ ਨਾਲ ਦੁਖੀ ਹੋ ਚੁੱਕੇ ਹਨ ਕਿਉਂ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਨੂੰ ਪਾਣੀ ਦੀ ਬਹੁਤ ਲੋੜ ਹੈ ਪਰ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਦਾ ਇਸ ਪਾਸੇ ਕੋਈ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖੇਤਾਂ ਵਾਲੀ ਲਾਈਟ 8 ਘੰਟੇ ਦੀ ਬਜਾਏ ਸਿਰਫ਼ 4 ਤੋਂ 5 ਘੰਟੇ ਮਿਲ ਰਹੀ ਹੈ ਜਿਸ ਕਾਰਨ ਬਹੁਤ ਸਾਰੇ ਕਿਸਾਨਾਂ ਦੀ ਫ਼ਸਲ ਪਾਣੀ ਨਾ ਮਿਲਣ ਕਰਕੇ ਸੋਕੇ ਦੀ ਮਾਰ ਹੇਠ ਆਉਣ ਵਾਲੀ ਹੈ। ਘਰੇਲੂ ਬਿਜਲੀ ਦੀ ਗੱਲ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਪੰਜਾਬ ਦੇ ਲੋਕ ਘਰੇਲੂ ਬਿਜਲੀ ਤੋਂ ਵੀ ਪਰੇਸ਼ਾਨ ਹੋ ਚੁੱਕੇ ਹਨ ਕਿਉਂ ਕਿ ਪੰਜਾਬ ਵਾਸੀਆਂ ਨੂੰ 24 ਘੰਟੇ ਦੀ ਬਜਾਏ ਰੋਜ਼ਾਨਾ ਤਿੰਨ ਤੋਂ ਚਾਰ ਘੰਟੇ ਦੇ ਬਿਜਲੀ ਕੱਟ ਲੱਗ ਰਹੇ ਹਨ ਅਤੇ ਫ਼ੋਨ ਕਰਨ ’ਤੇ ਮੁਲਾਜ਼ਮਾਂ ਵਲੋਂ ਪਾਵਰ ਕੱਟ ਦਾ ਹਵਾਲਾ ਦੇ ਦਿੱਤਾ ਜਾਂਦਾ ਹੈ। ਘਰੇਲੂ ਬਿਜਲੀ ਨੂੰ ਲੱਗ ਰਹੇ ਕੱਟਾਂ ਨਾਲ ਗ਼ਰੀਬ ਲੋਕ ਬਹੁਤ ਪਰੇਸ਼ਾਨ ਹੋ ਰਹੇ ਹਨ ਕਿਉਂ ਕਿ ਆਮ ਸਾਧਾਰਨ ਲੋਕਾਂ ਕੋਲ ਕੋਈ ਜਨਰੇਟਰ ਆਦਿ ਨਹੀਂ ਹੁੰਦਾ ਜਿਸ ਕਾਰਨ ਛੋਟੇ ਛੋਟੇ ਬੱਚੇ ਬਜ਼ੁਰਗ ਰਾਤਾਂ ਨੂੰ ਬੈਠ ਕੇ ਗੁਜ਼ਾਰਾ ਕਰਦੇ ਹਨ। ਇਸ ਲਈ ਸ਼ੇਰ ਏ ਪੰਜਾਬ ਕਿਸਾਨ ਯੂਨੀਅਨ ਪੰਜਾਬ ਸਰਕਾਰ ਅਤੇ ਪਾਵਰ ਕਾਰਪੋਰੇਸ਼ਨ ਤੋਂ ਮੰਗ ਕਰਦੀ ਹੈ ਕਿ ਆਪਣੇ ਵਾਅਦੇ ਮੁਤਾਬਿਕ ਖੇਤਾਂ ਵਾਲੀ ਲਾਈਟ 8 ਘੰਟੇ ਅਤੇ ਘਰੇਲੂ ਬਿਜਲੀ 24 ਘੰਟੇ ਦਿੱਤੀ ਜਾਵੇ।