06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਲੇਬਰ ਇੰਸਪੈਕਟਰ ਦਫ਼ਤਰ ਸਾਹਮਣੇ 15 ਸਤੰਬਰ ਨੂੰ ਧਰਨਾ ਦੇਵੇਗੀ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਏਟਕ - ਢਾਬਾਂ

ਜਲਾਲਾਬਾਦ, 5 ਸਤੰਬਰ (ਕਰਨ ਚੁਚਰਾ)-ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਏਟਕ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਸਥਾਨਕ ਸੁਤੰਤਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਜੰਮੂ ਰਾਮ ਬਨਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਉਸਾਰੀ ਕਿਰਤੀ ਲਾਭਪਾਤਰੀਆਂ ਦੀ ਹੋ ਰਹੀ ਆਰਥਿਕ ਲੁੱਟ ਅਤੇ ਮਾਨਸਿਕ ਪਰੇਸ਼ਾਨੀ ਦੇ ਵਿਰੋਧ ਵਿਚ 15 ਸਤੰਬਰ ਨੂੰ ਲੇਬਰ ਇੰਸਪੈਕਟਰ ਜਲਾਲਾਬਾਦ ਦੇ ਦਫ਼ਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।

ਸੁਤੰਤਰ ਭਵਨ ਵਿਖੇ ਮੀਟਿੰਗ ਦੌਰਾਨ 15 ਸਤੰਬਰ ਦੇ ਧਰਨੇ ਦਾ ਐਲਾਨ ਕਰਦੇ ਹੋਏ ਏਟਕ ਆਗੂ ਐਡਵੋਕੇਟ ਪਰਮਜੀਤ ਢਾਬਾਂ, ਜੰਮੂ ਰਾਮ ਬਨਵਾਲਾ ਅਤੇ ਹੋਰ। ਅਜੀਤ ਤਸਵੀਰ 06-09-2026
ਜਲਾਲਾਬਾਦ, 5 ਸਤੰਬਰ (ਕਰਨ ਚੁਚਰਾ)-ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ ਏਟਕ ਜ਼ਿਲ੍ਹਾ ਫ਼ਾਜ਼ਿਲਕਾ ਦੀ ਇਕ ਅਹਿਮ ਮੀਟਿੰਗ ਸਥਾਨਕ ਸੁਤੰਤਰ ਭਵਨ ਵਿਖੇ ਜ਼ਿਲ੍ਹਾ ਪ੍ਰਧਾਨ ਜੰਮੂ ਰਾਮ ਬਨਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਯੂਨੀਅਨ ਆਗੂਆਂ ਨੇ ਐਲਾਨ ਕੀਤਾ ਕਿ ਉਸਾਰੀ ਕਿਰਤੀ ਲਾਭਪਾਤਰੀਆਂ ਦੀ ਹੋ ਰਹੀ ਆਰਥਿਕ ਲੁੱਟ ਅਤੇ ਮਾਨਸਿਕ ਪਰੇਸ਼ਾਨੀ ਦੇ ਵਿਰੋਧ ਵਿਚ 15 ਸਤੰਬਰ ਨੂੰ ਲੇਬਰ ਇੰਸਪੈਕਟਰ ਜਲਾਲਾਬਾਦ ਦੇ ਦਫ਼ਤਰ ਸਾਹਮਣੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੇ ਸੂਬਾ ਡਿਪਟੀ ਜਨਰਲ ਸੈਕਟਰੀ ਐਡਵੋਕੇਟ ਪਰਮਜੀਤ ਢਾਬਾਂ ਅਤੇ ਜ਼ਿਲ੍ਹਾ ਪ੍ਰਧਾਨ ਜੰਮੂ ਰਾਮ ਬਨਵਾਲਾ ਨੇ ਕਿਰਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ’ਤੇ ਗੰਭੀਰ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਵਿਭਾਗ ਵਲੋਂ ਮਜ਼ਦੂਰਾਂ ਦੀ ਵੱਡੇ ਪੱਧਰ ’ਤੇ ਆਰਥਿਕ ਲੁੱਟ ਕੀਤੀ ਜਾ ਰਹੀ ਹੈ ਤੇ ਉਨ੍ਹਾਂ ਨੂੰ ਖ਼ੱਜਲ਼-ਖ਼ੁਆਰ ਕੀਤਾ ਜਾ ਰਿਹਾ ਹੈ ਜਿਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਏਟਕ ਦੇ ਜ਼ਿਲ੍ਹਾ ਸਕੱਤਰ ਸੋਨਾ ਧੁੰਨਕੀਆਂ ਤੇ ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਵਿੰਦਰ ਘੁਬਾਇਆ ਨੇ ਕਿਹਾ ਕਿ ਕਿਰਤੀਆਂ ਨੂੰ ਨਵੀਆਂ ਕਾਪੀਆਂ ਬਣਵਾਉਣ, ਰੀਨਿਊ ਕਰਵਾਉਣ ਤੇ ਵਜ਼ੀਫ਼ੇ ਪਾਸ ਕਰਵਾਉਣ ਲਈ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਹਨ। ਸਿੱਧਾ ਕੰਮ ਕਰਵਾਉਣ ਆਉਣ ਵਾਲੇ ਮਜ਼ਦੂਰਾਂ ਦੇ ਫਾਰਮਾਂ ’ਤੇ ਗ਼ੈਰ-ਵਾਜਬ ਇਤਰਾਜ਼ ਲਗਾ ਕੇ ਉਨ੍ਹਾਂ ਨੂੰ ਪਰੇਸ਼ਾਨ ਕੀਤਾ ਜਾਂਦਾ ਹੈ। ਆਗੂਆਂ ਨੇ ਕਿਰਤੀਆਂ ਨੂੰ ਅਪੀਲ ਕੀਤੀ ਕਿ ਇਸ ਲੁੱਟ-ਖਸੁੱਟ ਵਿਰੁੱਧ 15 ਸਤੰਬਰ ਦੇ ਧਰਨੇ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ। ਇਸ ਮੌਕੇ ਹਰਚਰਨ ਪਾਲੀ ਵਾਲਾ, ਪਰਮਜੀਤ ਸੋਹਣਾ ਸਾਂਦੜ, ਛਿੰਦਰ ਮਹਾਲਮ, ਰਮੇਸ਼ ਪੀਰ ਮੁਹੰਮਦ, ਅਸ਼ੋਕ ਢਾਬਾਂ, ਧਰਮਿੰਦਰ ਮੁਰਕਵਾਲਾ, ਰਾਜ ਚੱਕ ਖੀਵਾ, ਮਨਦੀਪ ਕੌਰ ਭੰਬਾ ਵੱਟੂ, ਰਾਜਪ੍ਰੀਤ ਨੁਕੇਰੀਆਂ, ਸੁਨੀਲ ਢਾਣੀ ਬਚਨ ਸਿੰਘ, ਗੁਰਪਿੰਦਰ ਠਠੇਰਾਂ, ਬਲਵੀਰ ਸਿੰਘ ਕਾਠਗੜ੍ਹ, ਰਾਜੂ ਟਾਹਲੀ ਵਾਲਾ, ਜਸਵੰਤ ਭੰਬਾ ਵੱਟੂ, ਸੋਹਣ ਸਿੰਘ, ਰਾਜਵਿੰਦਰ ਸਿੰਘ ਅਤੇ ਰਮਨ ਕੁਮਾਰ ਨੇ ਵੀ ਸੰਬੋਧਨ ਕੀਤਾ।
ਪਿਛਲੀ ਖ਼ਬਰ ‘ ਆਪਣਾ ਅਬੋਹਰ, ਆਪਣੀ ਆਭਾ’ ਤਹਿਤ ਵਿਧਾਇਕ ਜਾਖੜ ਨੇ ਦਿੱਤਾ ਸਫ਼ਾਈ ਦਾ ਸੁਨੇਹਾ ਅਗਲੀ ਖ਼ਬਰ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।