07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2026

ਭਗਤ ਬਾਬਾ ਦੁਨੀ ਚੰਦ ਕਾਲਜ ’ਚ ਅਧਿਆਪਕ ਦਿਵਸ ਉਤਸ਼ਾਹ ਨਾਲ ਮਨਾਇਆ

ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਭਗਤ ਬਾਬਾ ਦੁਨੀ ਚੰਦ ਕਾਲਜ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।

ਭਗਤ ਬਾਬਾ ਦੁਨੀ ਚੰਦ ਕਾਲਜ ਵਿਖੇ ਅਧਿਆਪਕ ਦਿਵਸ ਮਨਾਉਣ ਸਮੇਂ ਵਿਦਿਆਰਥੀ ਅਤੇ ਸਟਾਫ। ਤਸਵੀਰ-ਰਜਨੀਸ਼ ਕਥੂਰੀਆ 07-09-2026
ਜ਼ੀਰਾ, 6 ਸਤੰਬਰ (ਰਜਨੀਸ਼ ਕਥੂਰੀਆ)- ਭਗਤ ਬਾਬਾ ਦੁਨੀ ਚੰਦ ਕਾਲਜ ਵਿਚ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕਾਂ ਦੇ ਸਨਮਾਨ ਵਿਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਸਨਮਾਨ ਵਿਚ ਭਾਸ਼ਣ, ਕਵਿਤਾਵਾਂ, ਗੀਤ ਤੇ ਵੱਖ-ਵੱਖ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਵਿਦਿਆਰਥੀਆਂ ਨੇ ਆਪਣੇ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਉਨ੍ਹਾਂ ਵਲੋਂ ਵਿਦਿਆਰਥੀਆਂ ਦੇ ਜੀਵਨ ’ਚ ਪਾਏ ਜਾ ਰਹੇ ਅਹਿਮ ਯੋਗਦਾਨ ਲਈ ਧੰਨਵਾਦ ਕੀਤਾ। ਕਾਲਜ ਦੇ ਜਨਰਲ ਸੈਕਟਰੀ ਤੇ ਅਕਾਦਮਿਕ ਹੈੱਡ ਲਵਜੀਤ ਸਿੰਘ ਗਿੱਲ ਨੇ ਸਮੂਹ ਅਧਿਆਪਕਾਂ ਨੂੰ ਅਧਿਆਪਕ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਦੇ ਜੀਵਨ ਨੂੰ ਸਹੀ ਦਿਸ਼ਾ ਦੇਣ ਤੇ ਉਨ੍ਹਾਂ ਦੇ ਉਜਵਲ ਭਵਿੱਖ ਦੀ ਨੀਂਹ ਮਜ਼ਬੂਤ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਸਮਾਗਮ ਵਿਚ ਕਾਲਜ ਦੇ ਸਟਾਫ ਮੈਂਬਰ ਪ੍ਰੋਫੈਸਰ ਲਾਲ ਸਿੰਘ, ਪ੍ਰੋਫੈਸਰ ਗੁਰਪ੍ਰੀਤ ਸਿੰਘ, ਪ੍ਰੋਫੈਸਰ ਬਲਪ੍ਰੀਤ ਸਿੰਘ, ਪ੍ਰੋਫੈਸਰ ਸਤਨਾਮ ਸਿੰਘ, ਪ੍ਰੋਫੈਸਰ ਵੀਰਪਾਲ ਕੌਰ, ਪ੍ਰੋਫੈਸਰ ਅਨੀਸ਼ਾ, ਪ੍ਰੋਫੈਸਰ ਹਰਪ੍ਰੀਤ ਕੌਰ, ਪ੍ਰੋਫੈਸਰ ਹਰਪ੍ਰੀਤ ਕੌਰ , ਪ੍ਰੋਫੈਸਰ ਅਮਨਦੀਪ ਕੌਰ, ਪ੍ਰੋਫੈਸਰ ਕੁਲਵਿੰਦਰ ਕੌਰ, ਪ੍ਰੋਫੈਸਰ ਰਾਕੇਸ਼ ਭੱਲਾ ਅਤੇ ਪਰਮਜੀਤ ਕੌਰ ਲਾਇਬ੍ਰੇਰੀਅਨ ਹਾਜ਼ਰ ਸਨ।
ਪਿਛਲੀ ਖ਼ਬਰ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਵਲੋਂ ਪਾਰਟੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਬਾਬਾ ਵਡਭਾਗ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।