08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਜ਼ੀਰਾ ਤੋਂ 750 ਤੀਰਥ ਯਾਤਰੀਆਂ ਦਾ ਜੱਥਾ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਕੇ ਪਰਤਿਆ

ਜ਼ੀਰਾ, 7 ਸਤੰਬਰ(ਪ੍ਰਤਾਪ ਸਿੰਘ ਹੀਰਾ)- ਜ਼ੀਰਾ ਤੇ ਆਸ-ਪਾਸ ਦੇ ਇਲਾਕੇ ਤੋਂ ਪਿਛਲੇ ਦਿਨੀਂ 750 ਦੇ ਕਰੀਬ ਤੀਰਥ ਯਾਤਰੀਆਂ ਦਾ ਜੱਥਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਦੀਦਾਰੇ ਕਰਕੇ ਜ਼ੀਰਾ ਵਿਖੇ ਵਾਪਸ ਪਰਤ ਆਇਆ ਹੈ। ਭਾਈ ਸੁਖਵਿੰਦਰ ਸਿੰਘ ਜਵੱਦੀ ਟਕਸਾਲ ਜ਼ੀਰਾ ਪ੍ਰਧਾਨ, ਵਿਰਾਸਤ-ਏ-ਕੌਮ ਫਾਊਂਡੇਸ਼ਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪ੍ਰਿੰਸੀਪਲ ਸੁਖਵੰਤ ਸਿੰਘ ਦੀ ਸੁਚੱਜੀ ਦੇਖ-ਰੇਖ ਹੇਠ ਬਾਬਾ ਸੁੱਚਾ ਸਿੰਘ ਦੀ ਬਰਸੀ ਦੇ ਸਬੰਧ ਵਿਚ ਸੰਗਤਾਂ ਨੂੰ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ।

ਅਜੀਤ ਡੈਸਕ 08-09-2026
ਜ਼ੀਰਾ, 7 ਸਤੰਬਰ(ਪ੍ਰਤਾਪ ਸਿੰਘ ਹੀਰਾ)- ਜ਼ੀਰਾ ਤੇ ਆਸ-ਪਾਸ ਦੇ ਇਲਾਕੇ ਤੋਂ ਪਿਛਲੇ ਦਿਨੀਂ 750 ਦੇ ਕਰੀਬ ਤੀਰਥ ਯਾਤਰੀਆਂ ਦਾ ਜੱਥਾ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ-ਦੀਦਾਰੇ ਕਰਕੇ ਜ਼ੀਰਾ ਵਿਖੇ ਵਾਪਸ ਪਰਤ ਆਇਆ ਹੈ। ਭਾਈ ਸੁਖਵਿੰਦਰ ਸਿੰਘ ਜਵੱਦੀ ਟਕਸਾਲ ਜ਼ੀਰਾ ਪ੍ਰਧਾਨ, ਵਿਰਾਸਤ-ਏ-ਕੌਮ ਫਾਊਂਡੇਸ਼ਨ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਪ੍ਰਿੰਸੀਪਲ ਸੁਖਵੰਤ ਸਿੰਘ ਦੀ ਸੁਚੱਜੀ ਦੇਖ-ਰੇਖ ਹੇਠ ਬਾਬਾ ਸੁੱਚਾ ਸਿੰਘ ਦੀ ਬਰਸੀ ਦੇ ਸਬੰਧ ਵਿਚ ਸੰਗਤਾਂ ਨੂੰ ਵੱਖ-ਵੱਖ ਗੁਰਧਾਮਾਂ ਦੀ ਯਾਤਰਾ ਕਰਵਾਈ ਗਈ। ਇਸ ਪਵਿੱਤਰ ਯਾਤਰਾ ਦੌਰਾਨ ਸ੍ਰੀ ਹਜ਼ੂਰ ਸਾਹਿਬ ਦੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਵਿਖੇ ਮਹਾਨ ਕੀਰਤਨ ਦਰਬਾਰ ਸਜਾਏ ਗਏ। ਇਸ ਤੋਂ ਇਲਾਵਾ ਬਾਬਾ ਸੁੱਚਾ ਸਿੰਘ ਗੁਰਮਤਿ ਸੰਗੀਤ ਅਕੈਡਮੀ ਜੰਡਿਆਲਾ ਗੁਰੂ, ਲੁਧਿਆਣਾ, ਦਿੱਲੀ ਤੇ ਵਿਰਾਸਤ-ਏ-ਕੌਮ ਗੁਰਮਤਿ ਸੰਗੀਤ ਅਕੈਡਮੀ ਜੀਰਾ ਦੇ ਵਿਦਿਆਰਥੀਆਂ ਵਲੋਂ ਨਿਰਧਾਰਿਤ ਰਾਗਾਂ ਵਿੱਚ ਮਨੋਹਰ ਕੀਰਤਨ ਪੇਸ਼ ਕੀਤਾ ਗਿਆ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਕੀਰਤਨ ਦਰਬਾਰਾਂ ਵਿਚ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਮੁੱਖ ਜਥੇਦਾਰ ਬਾਬਾ ਕੁਲਵੰਤ ਸਿੰਘ, ਬਾਬਾ ਰਾਮ ਸਿੰਘ ਤੇ ਪੰਜ ਪਿਆਰਿਆਂ ਨੇ ਵਿਸ਼ੇਸ਼ ਤੌਰ ’ਤੇ ਹਾਜ਼ਰੀ ਭਰੀ।
ਪਿਛਲੀ ਖ਼ਬਰ ਇੰਪਲਾਈਜ਼ ਵੈੱਲਫੇਅਰ ਫੈਡਰੇਸ਼ਨ ਜ਼ੀਰਾ ਦੀ ਮੀਟਿੰਗ ਹੋਈ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਚੈੱਕਅੱਪ ਕੈਂਪ 13 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।