ਮੁੱਦਕੀ ਤੋਂ ਕਿਸਾਨਾਂ ਦਾ ਤੀਸਰਾ ਜਥਾ ਚੰਡੀਗੜ੍ਹ ਧਰਨੇ ’ਚ ਸ਼ਾਮਿਲ ਹੋਣ ਲਈ ਹੋਇਆ ਰਵਾਨਾ
ਮੁੱਦਕੀ, 7 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਚੰਡੀਗੜ੍ਹ ਵਿਖੇ ਚੱਲ ਰਹੇ ਕਿਸਾਨੀ/ਮਜ਼ਦੂਰ ਧਰਨੇ ਵਿਚ ਸ਼ਾਮਲ ਹੋਣ ਲਈ ਕਿਸਾਨਾਂ ਅਤੇ ਵਰਕਰਾਂ ਦਾ ਤੀਸਰਾ ਜਥਾ ਮੁੱਦਕੀ ਤੋਂ ਪੂਰੇ ਉਤਸ਼ਾਹ ਨਾਲ ਰਵਾਨਾ ਹੋ ਚੁੱਕਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਜਿਵੇਂ ਕਿ ਸੰਯੁਕਤ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਹੋਰ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਬਲਾਕਾਂ ਵਿਚੋਂ ਲਗਾਤਾਰ ਜਥੇ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ।
ਮੁੱਦਕੀ, 7 ਸਤੰਬਰ (ਭਾਰਤ ਭੂਸ਼ਨ ਅਗਰਵਾਲ)- ਚੰਡੀਗੜ੍ਹ ਵਿਖੇ ਚੱਲ ਰਹੇ ਕਿਸਾਨੀ/ਮਜ਼ਦੂਰ ਧਰਨੇ ਵਿਚ ਸ਼ਾਮਲ ਹੋਣ ਲਈ ਕਿਸਾਨਾਂ ਅਤੇ ਵਰਕਰਾਂ ਦਾ ਤੀਸਰਾ ਜਥਾ ਮੁੱਦਕੀ ਤੋਂ ਪੂਰੇ ਉਤਸ਼ਾਹ ਨਾਲ ਰਵਾਨਾ ਹੋ ਚੁੱਕਾ ਹੈ। ਵੱਖ-ਵੱਖ ਕਿਸਾਨ ਜਥੇਬੰਦੀਆਂ ਜਿਵੇਂ ਕਿ ਸੰਯੁਕਤ ਕਿਸਾਨ ਮੋਰਚਾ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਹੋਰ ਜਥੇਬੰਦੀਆਂ ਦੀ ਅਗਵਾਈ ਹੇਠ ਪੰਜਾਬ ਦੇ ਵੱਖ-ਵੱਖ ਪਿੰਡਾਂ ਅਤੇ ਬਲਾਕਾਂ ਵਿਚੋਂ ਲਗਾਤਾਰ ਜਥੇ ਚੰਡੀਗੜ੍ਹ ਵੱਲ ਕੂਚ ਕਰ ਰਹੇ ਹਨ। ਭਾਰਤੀ ਕਿਸਾਨ ਯੂਨੀਅਨ ਕਾਦੀਆਂ ਇਕਾਈ ਮੁੱਦਕੀ ਦੇ ਪ੍ਰਧਾਨ ਗੁਰਜੰਟ ਸਿੰਘ ਬਰਾੜ ਦੀ ਅਗਵਾਈ ਹੇਠ ਮੁੱਦਕੀ ਤੋਂ ਤੀਸਰਾ ਜਥਾ ਰਵਾਨਾ ਹੋਇਆ। ਇਸ ਮੌਕੇ ਪ੍ਰਧਾਨ ਗੁਰਜੰਟ ਸਿੰਘ ਨੇ ਕਿਹਾ ਕਿ ਕਿਸਾਨਾਂ ਵਲੋਂ ਫ਼ਸਲਾਂ ਦੀ ਐਮ.ਐੱਸ.ਪੀ. ’ਤੇ ਖ਼ਰੀਦ ਦੀ ਕਾਨੂੰਨੀ ਗਰੰਟੀ, ਕਰਜ਼ਾ ਮੁਆਫ਼ੀ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨਾ ਤੇ ਮਹਿੰਗਾਈ ਵਰਗੇ ਅਹਿਮ ਮੁੱਦਿਆਂ ਨੂੰ ਲੈ ਕੇ ਕੇਂਦਰ ਅਤੇ ਰਾਜ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ ਹੈ। ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਤੁਰੰਤ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਇਸ ਸੰਘਰਸ਼ ਨੂੰ ਹੋਰ ਤਿੱਖਾ ਤੇ ਇਤਿਹਾਸਕ ਅੰਦੋਲਨ ਦਾ ਰੂਪ ਦਿੱਤਾ ਜਾਵੇਗਾ। ਇਸ ਮੌਕੇ ਗੁਰਜੰਟ ਸਿੰਘ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਸੁਖਮੰਦਰ ਸਿੰਘ ਖੋਸਾ ਜਰਨਲ ਸਕੱਤਰ, ਜਸਵੀਰ ਸਿੰਘ ਪੱਪੀ, ਜਗਮੀਤ ਸਿੰਘ ਬਰਾੜ ਮੁੱਦਕੀ, ਗੁਰਦੇਵ ਸਿੰਘ ਖੋਸਾ, ਚਮਕੌਰ ਸਿੰਘ ਗਿੱਲ ਆਦਿ ਹਾਜ਼ਰ ਸਨ।