ਪੰਜਾਬ ਸਰਕਾਰ ਵਲੋਂ ਨੌਜਵਾਨਾਂ ਲਈ ਮੁਫ਼ਤ ਸਕਿਉਰਿਟੀ ਗਾਰਡ ਕੋਰਸ ਸ਼ੁਰੂ
ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਜ਼ਿਲ੍ਹਾ ਫ਼ਿਰੋਜ਼ਪੁਰ) ਵਿਖੇ ਮੁਫ਼ਤ ਸਕਿਉਰਿਟੀ ਗਾਰਡ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਨੌਜਵਾਨ ਇਸ ਕੋਰਸ ਲਈ ਅਰਜ਼ੀ ਦੇ ਸਕਦੇ ਹਨ।
ਫ਼ਾਜ਼ਿਲਕਾ, 8 ਸਤੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਰੋਜ਼ਗਾਰ ਯੋਗ ਬਣਾਉਣ ਦੇ ਉਦੇਸ਼ ਨਾਲ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਜ਼ਿਲ੍ਹਾ ਫ਼ਿਰੋਜ਼ਪੁਰ) ਵਿਖੇ ਮੁਫ਼ਤ ਸਕਿਉਰਿਟੀ ਗਾਰਡ ਕੋਰਸ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਫ਼ਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫ਼ਿਰੋਜ਼ਪੁਰ, ਫ਼ਰੀਦਕੋਟ ਅਤੇ ਮੋਗਾ ਜ਼ਿਲ੍ਹਿਆਂ ਦੇ ਨੌਜਵਾਨ ਇਸ ਕੋਰਸ ਲਈ ਅਰਜ਼ੀ ਦੇ ਸਕਦੇ ਹਨ। ਜੋ ਨੌਜਵਾਨ ਸਕਿਉਰਿਟੀ ਗਾਰਡ ਦਾ ਕੋਰਸ ਕਰਨਾ ਚਾਹੁੰਦੇ ਹਨ, ਉਹ ਜਲਦੀ ਤੋਂ ਜਲਦੀ ਸਵੇਰੇ 8 ਵਜੇ ਤੋਂ 11 ਵਜੇ ਤੱਕ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਰਿਪੋਰਟ ਕਰਨ ਅਤੇ ਆਪਣੀ ਰਜਿਸਟਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਇਸ ਕੋਰਸ ਲਈ ਸੀਟਾਂ ਸੀਮਤ ਹਨ। ਇਹ ਕੋਰਸ ਸਤੰਬਰ 2026 ਦੇ ਦੂਸਰੇ ਜਾਂ ਤੀਸਰੇ ਹਫ਼ਤੇ ਤੋਂ ਸ਼ੁਰੂ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਹ ਕੋਰਸ ਪੂਰੀ ਤਰ੍ਹਾਂ ਮੁਫ਼ਤ ਹੈ ਅਤੇ ਕੋਰਸ ਪੂਰਾ ਹੋਣ ਉਪਰੰਤ ਨੌਜਵਾਨਾਂ ਨੂੰ ਮਾਨਤਾ ਪ੍ਰਾਪਤ ਸਰਟੀਫਿਕੇਟ ਦਿੱਤਾ ਜਾਵੇਗਾ, ਜਦਕਿ ਕੈਂਪ ਵਿਚ ਰਹਿਣ ਦੌਰਾਨ ਖਾਣ-ਪੀਣ ਅਤੇ ਰਹਾਇਸ਼ ਦੀ ਸਹੂਲਤ ਵੀ ਬਿਲਕੁਲ ਮੁਫ਼ਤ ਪ੍ਰਦਾਨ ਕੀਤੀ ਜਾਵੇਗੀ । ਕੋਰਸ ਲਈ ਯੁਵਕ ਦੀ ਉਮਰ 21 ਤੋਂ 29 ਸਾਲ ਹੋਣੀ ਲਾਜ਼ਮੀ ਹੈ ਅਤੇ ਯੁਵਕ 10ਵੀਂ ਜਾਂ 12ਵੀਂ ਪਾਸ ਹੋਣਾ ਚਾਹੀਦਾ ਹੈ। ਕੈਂਪ ਵਿਚ ਹਾਜ਼ਰੀ ਸਮੇਂ ਨੌਜਵਾਨ ਆਪਣੇ ਨਾਲ 10ਵੀਂ ਜਾਂ 1 2 ਵੀਂ ਦਾ ਅਸਲ ਸਰਟੀਫਿਕੇਟ ਅਤੇ ਫੋਟੋ ਸਟੇਟ ਕਾਪੀ, ਪੰਜਾਬ ਰਿਹਾਇਸ਼ ਦਾ ਸਬੂਤ, ਦੋ ਪਾਸਪੋਰਟ ਸਾਈਜ਼ ਫ਼ੋਟੋ, ਇਕ ਕਾਪੀ, ਇਕ ਪੈੱਨ, ਖਾਣ-ਪੀਣ ਲਈ ਬਰਤਨ ਅਤੇ ਰਹਿਣ ਲਈ ਬਿਸਤਰਾ ਆਦਿ ਲੈ ਕੇ ਆਉਣ।