ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ, ਪਿੰਡ ਚੂਹੜੀ ਵਾਲਾ ਚਿਸ਼ਤੀ ਦੇ 20-25 ਪਰਿਵਾਰ ‘ਆਪ’ ’ਚ ਸ਼ਾਮਲ
ਫ਼ਾਜ਼ਿਲਕਾ, 10 ਸਤੰਬਰ (ਅਮਰਜੀਤ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਪੱਖੀ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਚੂਹੜੀ ਵਾਲਾ ਚਿਸ਼ਤੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਰੀਬ 20 ਤੋਂ 25 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਸੰਦੀਪ ਸਿੰਘ ਭੱਟੀ ਦੀ ਅਗਵਾਈ ਹੇਠ ਕਰਵਾਈ ਗਈ।
ਪ
ਪਿੰਡ ਚੂਹੜੀ ਵਾਲਾ ਚਿਸ਼ਤੀ ਵਿਖੇ ਸੰਦੀਪ ਸਿੰਘ ਭੱਟੀ ਵੱਖ-ਵੱਖ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਦਾ ਸਵਾਗਤ ਕਰਦੇ ਹੋਏ। ਅਜੀਤ ਤਸਵੀਰ
11-09-2026
ਫ਼ਾਜ਼ਿਲਕਾ, 10 ਸਤੰਬਰ (ਅਮਰਜੀਤ ਸ਼ਰਮਾ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਕੀਤੇ ਗਏ ਲੋਕ-ਪੱਖੀ ਤੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਅੱਜ ਪਿੰਡ ਚੂਹੜੀ ਵਾਲਾ ਚਿਸ਼ਤੀ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਬਲ ਮਿਲਿਆ, ਜਦੋਂ ਵੱਖ-ਵੱਖ ਰਾਜਨੀਤਿਕ ਪਾਰਟੀਆਂ ਨੂੰ ਅਲਵਿਦਾ ਆਖ ਕੇ ਕਰੀਬ 20 ਤੋਂ 25 ਪਰਿਵਾਰ ਆਮ ਆਦਮੀ ਪਾਰਟੀ ’ਚ ਸ਼ਾਮਲ ਹੋ ਗਏ। ਇਹ ਸ਼ਮੂਲੀਅਤ ਸੰਦੀਪ ਸਿੰਘ ਭੱਟੀ ਦੀ ਅਗਵਾਈ ਹੇਠ ਕਰਵਾਈ ਗਈ। ਸੰਦੀਪ ਭੱਟੀ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਸਾਰੇ ਨਵੇਂ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਬਿਜਲੀ, ਸਿੱਖਿਆ, ਸਿਹਤ ਤੇ ਹੋਰ ਖੇਤਰਾਂ ਵਿਚ ਕੀਤੇ ਜਾ ਰਹੇ ਇਤਿਹਾਸਕ ਫ਼ੈਸਲਿਆਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਪਾਰਟੀ ਵਿਚ ਸ਼ਾਮਲ ਹੋਏ ਪਰਿਵਾਰਾਂ ਨੇ ਆਖਿਆ ਕਿ ਉਹ ਮਾਨ ਸਰਕਾਰ ਦੀ ਸਾਫ਼ ਨੀਅਤ ਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹਨ ਜਿਸ ਕਰਕੇ ਉਨ੍ਹਾਂ ਨੇ ‘ਆਪ’ ਦਾ ਪੱਲਾ ਫੜਨ ਦਾ ਫ਼ੈਸਲਾ ਕੀਤਾ ਹੈ। ਸੰਦੀਪ ਸਿੰਘ ਭੱਟੀ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ।