ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਫ਼ਾਜ਼ਿਲਕਾ ਸ਼ਹਿਰ ਅੰਦਰ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸਰਾਫ਼ਾ ਬਾਜ਼ਾਰ, ਬਜਾਜੀ ਬਾਜ਼ਾਰ, ਪੁਰਾਣਾ ਅਬੋਹਰੀ ਅੱਡਾ, ਗਾਂਧੀ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ।
ਨ
ਨੈਸ਼ਨਲ ਡਿਗਰੀ ਕਾਲਜ ਚੁਵਾੜਿਆਂ ਵਾਲੀ ਵਿਖੇ ਸੈਮੀਨਾਰ ਦੌਰਾਨ ਆਏ ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਦੇ ਹੋਏ ਕਾਲਜ ਪ੍ਰਿੰਸੀਪਲ ਅਤੇ ਹੋਰ। ਅਜੀਤ ਤਸਵੀਰ
11-09-2026
ਫ਼ਾਜ਼ਿਲਕਾ, 10 ਸਤੰਬਰ (ਦਵਿੰਦਰ ਪਾਲ ਸਿੰਘ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਸੁਖਮਨੀ ਸੇਵਾ ਸੁਸਾਇਟੀ ਵਲੋਂ ਫ਼ਾਜ਼ਿਲਕਾ ਸ਼ਹਿਰ ਅੰਦਰ ਪੰਜ ਪਿਆਰਿਆਂ ਦੀ ਰਹਿਨੁਮਾਈ ਹੇਠ ਨਗਰ ਕੀਰਤਨ ਸਜਾਇਆ ਗਿਆ। ਇਹ ਨਗਰ ਕੀਰਤਨ ਬਾਬਾ ਨਾਮਦੇਵ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਗਊਸ਼ਾਲਾ ਰੋਡ, ਸਾਈਕਲ ਬਾਜ਼ਾਰ, ਸਰਾਫ਼ਾ ਬਾਜ਼ਾਰ, ਬਜਾਜੀ ਬਾਜ਼ਾਰ, ਪੁਰਾਣਾ ਅਬੋਹਰੀ ਅੱਡਾ, ਗਾਂਧੀ ਚੌਕ ਤੋਂ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਅੰਦਰ ਸੰਗਤਾਂ ਵਾਹਿਗੁਰੂ ਦਾ ਜਾਪ ਕਰਦੀਆਂ ਸ਼ਾਮਿਲ ਹੋ ਰਹੀਆਂ ਸਨ। ਬਾਜ਼ਾਰਾਂ ਵਿਚ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ। ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੋਲ ਪੁੱਜਣ ’ਤੇ ਗੁਰਦੁਆਰਾ ਦੀ ਪ੍ਰਬੰਧਕੀ ਕਮੇਟੀ ਵਲੋਂ ਪੰਜ ਪਿਆਰਿਆਂ ਦਾ ਸਨਮਾਨ ਕੀਤਾ ਗਿਆ ਤੇ ਲੱਡੂਆਂ ਦੇ ਪ੍ਰਸ਼ਾਦ ਵੰਡੇ ਗਏ। ਨਗਰ ਕੀਰਤਨ ਅੰਦਰ ਭਾਈ ਮਹਿੰਦਰ ਸਿੰਘ ਖ਼ਾਲਸਾ, ਸੁਸਾਇਟੀ ਦੇ ਪ੍ਰਧਾਨ ਅਮਰੀਕ ਸਿੰਘ, ਗੁਰਵਿੰਦਰ ਸਿੰਘ ਦਸਮੇਸ਼ ਆਟੋ ਵਾਲੇ, ਗੁਰਜੀਤ ਸਿੰਘ, ਪਰਮਜੀਤ ਪਟਵਾਰੀ, ਹਰਦੀਪ ਸਿੰਘ, ਰਘਬੀਰ ਸਿੰਘ ਸ਼ਾਹ, ਪਰਮਜੀਤ ਸਿੰਘ ਆਦਿ ਸੁਸਾਇਟੀ ਦੇ ਅਹੁਦੇਦਾਰ ਤੇ ਮੈਂਬਰ ਪੂਰਨ ਸੇਵਾ ਨਿਭਾ ਰਹੇ ਸਨ।