ਗੁਰਪ੍ਰੀਤ ਸਿੰਘ ਸੇਖੋਂ ਦੀ ‘ਆਪ’ ਵਿਚ ਸ਼ਮੂਲੀਅਤ ਨਾਲ ਜ਼ੀਰਾ ਹਲਕੇ ਦੇ ਬਦਲੇ ਸਮੀਕਰਨ -ਭਾਈ ਜਸਪਾਲ ਸਿੰਘ
ਜ਼ੀਰਾ, 10 ਸਤੰਬਰ (ਪ੍ਰਤਾਪ ਸਿੰਘ ਹੀਰਾ)- ਉੱਘੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋ ਵਲੋਂ 6 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ’ਤੇ ਜੀਰਾ ਵਿਧਾਨ ਸਭਾ ਹਲਕੇ ਦੇ ਸਮੀਕਰਨ ਬਦਲ ਗਏ ਹਨ ਤੇ ਦਿਨੋ ਦਿਨ ਸੇਖੋਂ ਦੇ ਕਾਫਲੇ ਵਿਚ ਵਾਧਾ ਹੋ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਭਾਈ ਜਸਪਾਲ ਸਿੰਘ ਨੇ ਜ਼ੀਰਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ।
ਅਜੀਤ ਡੈਸਕ
11-09-2026