ਹੈਰੋਇਨ ਸਮੇਤ 2 ਮੁਲਜ਼ਮ ਕਾਬੂ
ਤਲਵੰਡੀ ਭਾਈ, 10 ਸਤੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦੇ ਆਦੀ ਹਨ, ਜੋ ਹੁਣ ਵੀ ਨੈਸ਼ਨਲ ਹਾਈਵੇ-54 ਤਲਵੰਡੀ ਭਾਈ ’ਤੇ ਬਣੀ ਪਾਰਕਿੰਗ ਵਿਚ ਸ਼ਹਿਰ ਵਾਲੀ ਸਾਈਡ ਬਣੀਆਂ ਟਾਇਲਟਾਂ ਦੀ ਬਿਲਡਿੰਗ ਦੇ ਨੇੜੇ ਖੜੇ ਆਪਣੇ ਕਬਜ਼ਾ ਵਿਚਲੀ ਹੈਰੋਇਨ ਵੇਚਣ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ ਜਿੰਨਾਂ ’ਤੇ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਮੁਲਜ਼ਮਾਂ ਕੋਲੋਂ ਹੈਰੋਇਲ ਬਰਾਮਦ ਹੋ ਸਕਦੀ ਹੈ।
ਤਲਵੰਡੀ ਭਾਈ, 10 ਸਤੰਬਰ (ਰਵਿੰਦਰ ਸਿੰਘ ਬਜਾਜ)- ਥਾਣਾ ਤਲਵੰਡੀ ਭਾਈ ਦੀ ਪੁਲਿਸ ਵਲੋਂ ਹੈਰੋਇਨ ਸਮੇਤ 2 ਮੁਲਜ਼ਮਾਂ ਨੂੰ ਕਾਬੂ ਕੀਤੇ ਜਾਣ ਦੀ ਖ਼ਬਰ ਹੈ। ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਦੌਰਾਨੇ ਗਸ਼ਤ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਮੁਲਜ਼ਮ ਹੈਰੋਇਨ ਵੇਚਣ ਦੇ ਆਦੀ ਹਨ, ਜੋ ਹੁਣ ਵੀ ਨੈਸ਼ਨਲ ਹਾਈਵੇ-54 ਤਲਵੰਡੀ ਭਾਈ ’ਤੇ ਬਣੀ ਪਾਰਕਿੰਗ ਵਿਚ ਸ਼ਹਿਰ ਵਾਲੀ ਸਾਈਡ ਬਣੀਆਂ ਟਾਇਲਟਾਂ ਦੀ ਬਿਲਡਿੰਗ ਦੇ ਨੇੜੇ ਖੜੇ ਆਪਣੇ ਕਬਜ਼ਾ ਵਿਚਲੀ ਹੈਰੋਇਨ ਵੇਚਣ ਲਈ ਗ੍ਰਾਹਕਾਂ ਦਾ ਇੰਤਜ਼ਾਰ ਕਰ ਰਹੇ ਹਨ ਜਿੰਨਾਂ ’ਤੇ ਹੁਣੇ ਹੀ ਰੇਡ ਕੀਤਾ ਜਾਵੇ ਤਾਂ ਮੁਲਜ਼ਮਾਂ ਕੋਲੋਂ ਹੈਰੋਇਲ ਬਰਾਮਦ ਹੋ ਸਕਦੀ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕਾਰਵਾਈ ਕਰਦਿਆਂ ਦੋਵਾਂ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਜਿੰਨਾਂ ਦੀ ਪਹਿਚਾਣ ਹਰਜਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਤਰਸੇਮ ਸਿੰਘ ਵਾਸੀ ਸੈਂਭੀ ਵਾਲੀ ਗਲੀ ਅਤੇ ਰਾਜੂ ਪੁੱਤਰ ਕੁਲਦੀਪ ਸਿੰਘ ਵਾਸੀ ਨੇੜੇ ਸਰਕਾਰੀ ਹਸਪਤਾਲ ਥਾਣਾ ਤਲਵੰਡੀ ਭਾਈ ਵਜੋਂ ਹੋਈ ਹੈ। ਪੁਲਿਸ ਵਲੋਂ ਕਾਬੂ ਕੀਤੇ ਮੁਲਜ਼ਮਾਂ ਕੋਲੋਂ ਤਲਾਸ਼ੀ ਦੌਰਾਨ 4.47 ਗ੍ਰਾਮ ਹੈਰੋਇਨ ਬਰਾਮਦ ਹੋਈ ਜਿੰਨਾਂ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।