7 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਕਾਬੂ
ਮੱਲਾਂਵਾਲਾ, 10 ਸਤੰਬਰ (ਗੁਰਦੇਵ ਸਿੰਘ)- ਪੁਲਿਸ ਥਾਣਾ ਮੱਲਾਂਵਾਲਾ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ, ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ ਤੋਂ ਦਾਣਾ ਮੰਡੀ ਮੱਲਾਂਵਾਲਾ ਪੁੱਜੀ ਤਾਂ ਅੱਗੋਂ ਇਕ ਨੌਜਵਾਨ ਦਿਖਾਈ ਦਿੱਤਾ, ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ ਜਿਸ ਨੂੰ ਕਾਬੂ ਕਰ ਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਮਨਪ੍ਰੀਤ ਸਿੰਘ ਉਰਫ਼ ਪਿਰਤੀ ਪੁੱਤਰ ਅਮਰਜੀਤ ਸਿੰਘ ਵਾਸੀ ਕਾਮਲ ਵਾਲਾ ਉਰਫ਼ ਮੁੱਠਿਆਂ ਵਾਲਾ ਵਜੋਂ ਹੋਈ ਹੈ ਜਿਸ ਖ਼ਿਲਾਫ਼ ਥਾਣਾ ਮੱਲਾਂਵਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਅਜੀਤ ਡੈਸਕ
11-09-2026