11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਜ਼ਿਲ੍ਹਾ ਖੇਡ ਅਫ਼ਸਰ ਨੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਕਰਵਾਈ ਸ਼ੁਰੂਆਤ 15 ਸਤੰਬਰ ਤੱਕ ਜਾਰੀ ਰਹਿਣਗੇ ਖੇਡ ਮੁਕਾਬਲੇ

ਫ਼ਾਜ਼ਿਲਕਾ, 10 ਸਤੰਬਰ(ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਨੌਜਵਾਨਾਂ ਵਿਚ ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨਾ ਦੇ ਨਾਲ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਤੇ ਪਹਿਲੇ ਦਿਨ ਬਲਾਕ ਫ਼ਾਜ਼ਿਲਕਾ, ਅਬੋਹਰ ਤੇ ਖੂਈਆਂ ਸਰਵਰ ਦੇ ਖੇਡ ਮੁਕਾਬਲੇ ਹੋਏ ਜੋ ਕਿ 12 ਸਤੰਬਰ ਤੱਕ ਕਰਵਾਏ ਜਾਣਗੇ।

ਅਜੀਤ ਡੈਸਕ 11-09-2026
ਫ਼ਾਜ਼ਿਲਕਾ, 10 ਸਤੰਬਰ(ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਖੇਡਾਂ ਦੇ ਪੱਧਰ ਨੂੰ ਉੱਚਾ ਚੁੱਕਣ, ਨੌਜਵਾਨਾਂ ਵਿਚ ਭਾਈਚਾਰਾ ਤੇ ਸਦਭਾਵਨਾ ਪੈਦਾ ਕਰਨਾ ਦੇ ਨਾਲ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਖੇਡਾਂ ਨਾਲ ਜੋੜਨ ਤੇ ਸਿਹਤਮੰਦ ਪੰਜਾਬ ਦੀ ਸਿਰਜਣਾ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਖੇਡ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਬਲਾਕ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਤੇ ਪਹਿਲੇ ਦਿਨ ਬਲਾਕ ਫ਼ਾਜ਼ਿਲਕਾ, ਅਬੋਹਰ ਤੇ ਖੂਈਆਂ ਸਰਵਰ ਦੇ ਖੇਡ ਮੁਕਾਬਲੇ ਹੋਏ ਜੋ ਕਿ 12 ਸਤੰਬਰ ਤੱਕ ਕਰਵਾਏ ਜਾਣਗੇ। ਜ਼ਿਲ੍ਹਾ ਖੇਡ ਅਫ਼ਸਰ ਰੁਪਿੰਦਰ ਸਿੰਘ ਬਰਾੜ ਨੇ ਦੱਸਿਆ ਕਿ 13 ਤੋਂ 15 ਸਤੰਬਰ 2026 ਤੱਕ ਬਲਾਕ ਜਲਾਲਾਬਾਦ ਤੇ ਅਰਨੀਵਾਲਾ ਸ਼ੇਖ਼ ਸੁਭਾਨ ਦੇ ਖੇਡ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ, ਮਹਿਲਾ-ਪੁਰਸ਼ ਗੇਮ ਐਥਲੈਟਿਕਸ, ਫੁੱਟਬਾਲ, ਕਬੱਡੀ (ਨ.ਸ.), ਕਬੱਡੀ (ਸ.ਸ.), ਖੋ-ਖੋ, ਵਾਲੀਬਾਲ (ਸਮੈਸ਼ਿੰਗ), ਵਾਲੀਬਾਲ (ਸ਼ੂਟਿੰਗ) ਵਿਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿੱਦਿਅਕ ਅਦਾਰੇ ਵਿਚ ਪੜਦਾ ਹੋਣਾ ਚਾਹੀਦਾ ਹੈ। ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿੱਦਿਅਕ ਅਦਾਰੇ ਦਾ ਆਈ.ਡੀ. ਕਾਰਡ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਖਿਡਾਰੀ ਨੂੰ ਟੂਰਨਾਮੈਂਟ ਵਿਚ ਭਾਗ ਲੈਣ ਲਈ ਬੱਸ ਕਿਰਾਇਆ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਖੇਡਾਂ ਸਬੰਧੀ ਖੇਡ ਵੈਨਿਊ ਤੇ ਸ਼ਡਿਊਲ ਦਫ਼ਤਰ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਦੀ ਵੈੱਬ ਸਾਈਟ ’ਤੇ ਉਪਲਬਧ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਬਲਾਕ ਪੱਧਰੀ ਟੂਰਨਾਮੈਂਟ ਸਬੰਧੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਕਰਮਚਾਰੀ ਜਤਿੰਦਰ ਸਿੰਘ ਸੀਨੀਅਰ ਸਹਾਇਕ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
ਪਿਛਲੀ ਖ਼ਬਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਮੈਂਬਰ ਚੇਤਨ ਪ੍ਰਕਾਸ਼ ਧਾਲੀਵਾਲ ਵਲੋਂ ਫ਼ਾਜ਼ਿਲਕਾ ਦੇ ਸਕੂਲਾਂ, ਰਾਸ਼ਨ ਡੀਪੂਆਂ ਤੇ ਆਂਗਣਵਾੜੀ ਕੇ... ਅਗਲੀ ਖ਼ਬਰ ਜਲਾਲਾਬਾਦ ਵਿਖੇ ਐੱਸ.ਡੀ.ਐਮ. ਨੂੰ ਮੰਗ ਪੱਤਰ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।