12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪੰਜਾਬ ਸਰਕਾਰ ਦੇ ਲਗਾਤਾਰ ਲਾਰਿਆਂ ਤੋਂ ਅੱਕੇ ਟਰਾਂਸਪੋਰਟ ਕੱਚੇ ਮੁਲਾਜ਼ਮ, 22 ਤੋਂ ਮੁਕੰਮਲ ਚੱਕਾ ਜਾਮ ਦਾ ਐਲਾਨ

ਫ਼ਾਜ਼ਿਲਕਾ, 11 ਸਤੰਬਰ(ਦਵਿੰਦਰ ਪਾਲ ਸਿੰਘ)- ਪੰਜਾਬ ਰੋਡਵੇਜ਼, ਪਨਬਸ/ਪੀ. ਆਰ.

ਅਜੀਤ ਡੈਸਕ 12-09-2026
ਫ਼ਾਜ਼ਿਲਕਾ, 11 ਸਤੰਬਰ(ਦਵਿੰਦਰ ਪਾਲ ਸਿੰਘ)- ਪੰਜਾਬ ਰੋਡਵੇਜ਼, ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (25/11) ਦੇ ਸਬ ਡੀਪੂ ਫ਼ਾਜ਼ਿਲਕਾ ਵਲੋਂ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਧਾਨ ਰਵਿੰਦਰ ਸਿੰਘ ਰਿੰਕੂ, ਸੂਬਾ ਆਗੂ ਉਡੀਕ ਕੰਬੋਜ ਤੇ ਜਨਰਲ ਸੈਕਟਰੀ ਮਨਪ੍ਰੀਤ ਸਿੰਘ ਨੇ ਦੱਸਿਆ ਕਿ ਪਿਛਲੇ 4 ਸਾਲਾਂ ਵਿਚ ਸਰਕਾਰ ਨਾਲ ਲਗਭਗ 59 ਮੀਟਿੰਗਾਂ ਹੋਣ ਦੇ ਬਾਵਜੂਦ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਨਿਕਲਿਆ, ਸਗੋਂ ਠੇਕੇਦਾਰੀ ਸਿਸਟਮ ਤਹਿਤ ਲੁੱਟ ਜਾਰੀ ਹੈ। ਯੂਨੀਅਨ ਆਗੂਆਂ—ਪ੍ਰਿਤਪਾਲ ਸਿੰਘ ਗਿੱਲ, ਦਲਜੀਤ ਸਿੰਘ, ਹਰਭਜਨ ਸਿੰਘ ਅਤੇ ਹਰਜਿੰਦਰ ਸਿੰਘ ਨੇ ਕਿਹਾ ਕਿ ਘੱਟ ਤਨਖ਼ਾਹਾਂ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਨੂੰ ਸਮੇਂ ਸਿਰ ਤਨਖ਼ਾਹ ਵੀ ਨਹੀਂ ਮਿਲ ਰਹੀ। ਫ਼੍ਰੀ ਸਫ਼ਰ ਸਹੂਲਤ ਦਾ ਸਰਕਾਰ ਵੱਲ 1200 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ। ਇਸ ਤੋਂ ਇਲਾਵਾ ਕਿੱਲੋਮੀਟਰ ਸਕੀਮ ਬੱਸਾਂ ਦਾ ਵਿਰੋਧ ਕਰਨ ਵਾਲੇ ਮੁਲਾਜ਼ਮਾਂ ’ਤੇ ਨਜਾਇਜ਼ ਪਰਚੇ ਦਰਜ ਕਰਕੇ ਉਨ੍ਹਾਂ ਨੂੰ ਜੇਲ੍ਹ ਭੇਜਿਆ ਗਿਆ ਹੈ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ 17 ਸਤੰਬਰ ਦੀ ਮੀਟਿੰਗ ਵਿਚ ਸਰਵਿਸ ਰੂਲਜ਼ ਤਹਿਤ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ‘ਬਰਾਬਰ ਕੰਮ ਬਰਾਬਰ ਤਨਖ਼ਾਹ’ ਲਾਗੂ ਕਰਨ ਤੇ ਦਰਜ ਪਰਚੇ ਰੱਦ ਕਰਨ ਦਾ ਹੱਲ ਨਾ ਨਿਕਲਿਆ ਤਾਂ 22 ਸਤੰਬਰ ਤੋਂ ਪੰਜਾਬ ਭਰ ਵਿਚ ਮੁਕੰਮਲ ਚੱਕਾ ਜਾਮ ਕੀਤਾ ਜਾਵੇਗਾ।
ਪਿਛਲੀ ਖ਼ਬਰ ਮੁਹੱਲੇ ਅੰਦਰ ਚੱਲਦੀ ਵੈਲਡਿੰਗ ਦੀ ਦੁਕਾਨ ਚੁਕਵਾਉਣ ਸੰਬੰਧੀ ਐੱਸ.ਡੀ.ਐਮ.ਨੂੰ ਕੀਤੀ ਲਿਖਤੀ ਅਪੀਲ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 18 ਸਤੰਬਰ ਦੀ ਪੰਜਾਬ ਬਚਾਓ ਰੈਲੀ ਲਈ ਤਿਆਰੀਆਂ ਜ਼ੋਰਾਂ ’ਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।