12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

36 ਸੋਨ ਤਗਮੇ, 6 ਚਾਂਦੀ ਤੇ 5 ਕਾਂਸੀ ਦੇ ਤਗਮਿਆਂ ਨਾਲ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਨੇ ਜਿੱਤੀ ਓਵਰਆਲ ਚੈਂਪੀਅਨਸ਼ਿਪ

ਫ਼ਾਜ਼ਿਲਕਾ, 11 ਸਤੰਬਰ(ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਪਿੰਡ ਧਰਾਂਗਵਾਲਾ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 36 ਸੋਨ, 6 ਚਾਂਦੀ ਤੇ 5 ਕਾਂਸੀ ਦੇ ਤਗਮੇ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਮ ਕੀਤੀ। ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਸ਼ਾਟਪੁੱਟ, ਡਿਸਕਸ ਥਰੋਅ, ਟ੍ਰਿਪਲ ਜੰਪ, ਲੰਬੀ ਛਾਲ, 100 ਮੀਟਰ, 200 ਮੀਟਰ, 400 ਮੀਟਰ, ਜੈਵਲਿਨ ਥਰੋਅ ਤੇ ਹੈਮਰ ਥਰੋਅ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਚੈਂਪੀਅਨਸ਼ਿਪ ਟਰਾਫ਼ੀ ਜਿੱਤਣ ਵਾਲੇ ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੇ ਖਿਡਾਰੀ ਸਕੂਲ ਪ੍ਰਬੰਧਕਾਂ ਨਾਲ। ਅਜੀਤ ਤਸਵੀਰ 12-09-2026
ਫ਼ਾਜ਼ਿਲਕਾ, 11 ਸਤੰਬਰ(ਦਵਿੰਦਰ ਪਾਲ ਸਿੰਘ)-ਸਰਵਹਿੱਤਕਾਰੀ ਵਿੱਦਿਆ ਮੰਦਰ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਪਿੰਡ ਧਰਾਂਗਵਾਲਾ ਵਿਖੇ ਕਰਵਾਈ ਗਈ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 36 ਸੋਨ, 6 ਚਾਂਦੀ ਤੇ 5 ਕਾਂਸੀ ਦੇ ਤਗਮੇ ਜਿੱਤ ਕੇ ਓਵਰਆਲ ਚੈਂਪੀਅਨਸ਼ਿਪ ਟਰਾਫ਼ੀ ਆਪਣੇ ਨਾਮ ਕੀਤੀ। ਮੁਕਾਬਲਿਆਂ ਦੌਰਾਨ ਸਕੂਲ ਦੇ ਖਿਡਾਰੀਆਂ ਨੇ ਸ਼ਾਟਪੁੱਟ, ਡਿਸਕਸ ਥਰੋਅ, ਟ੍ਰਿਪਲ ਜੰਪ, ਲੰਬੀ ਛਾਲ, 100 ਮੀਟਰ, 200 ਮੀਟਰ, 400 ਮੀਟਰ, ਜੈਵਲਿਨ ਥਰੋਅ ਤੇ ਹੈਮਰ ਥਰੋਅ ਸਮੇਤ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਹ ਮੁਕਾਬਲੇ ਅੰਡਰ-14, ਅੰਡਰ-17 ਤੇ ਅੰਡਰ-19 ਵਰਗਾਂ ਵਿਚ ਕਰਵਾਏ ਗਏ। ਅੰਡਰ-14 ਵਰਗ ਵਿਚ ਆਰੋਹੀ, ਯਸ਼ਿਕਾ, ਅਨਵੀ, ਵ੍ਰਿੱਤੀ, ਰੱਜੂ, ਆਰਵ, ਯਕਸ਼ਿਤ, ਅੰਸ਼ ਤੇ ਕ੍ਰਿਤਿਕਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੰਡਰ-17 ਵਰਗ ਵਿਚ ਆਕਾਸ਼ਦੀਪ, ਵੰਸ਼, ਮੋਹਿਤ, ਸੰਚਿਤ, ਸਮਰ, ਸੀਰਤ, ਲਾਵਿਆ, ਕਰਨ, ਵਿਜੇ ਕੌਰ, ਖ਼ੁਸ਼ੀ, ਅੰਮ੍ਰਿਤ ਅਤੇ ਸਾਮਿਆ ਨੇ ਤਗਮੇ ਜਿੱਤੇ। ਇਸੇ ਤਰ੍ਹਾਂ ਅੰਡਰ-19 ਵਰਗ ਵਿਚ ਸਮਰ ਕੰਬੋਜ, ਜਤਿਨ, ਗੌਤਮ, ਯੁਵਰਾਜ, ਦੋਸੁਖਜੀਤ ਅਤੇ ਨਾਜ਼ੀਆ ਨੇ ਆਪਣੀ ਖੇਡ ਕਲਾ ਦੇ ਜੌਹਰ ਦਿਖਾਏ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੀ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਸ੍ਰੀਮਤੀ ਮਧੂ ਸ਼ਰਮਾ ਨੇ ਖਿਡਾਰੀਆਂ ਅਤੇ ਉਨ੍ਹਾਂ ਦੀ ਕੋਚ ਸ੍ਰੀਮਤੀ ਰਾਣੀ ਗਰੇਵਾਲ ਨੂੰ ਹਾਰਦਿਕ ਵਧਾਈ ਦਿੱਤੀ।
ਪਿਛਲੀ ਖ਼ਬਰ ਨੈਸ਼ਨਲ ਕਾਲਜ ’ਚ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਅਗਲੀ ਖ਼ਬਰ ਸੜਕਾਂ ’ਤੇ ਪਏ ਬਿਜਲੀ ਦੇ ਮੀਟਰ ਹਾਦਸੇ ਦਾ ਬਣ ਸਕਦੇ ਨੇ ਕਾਰਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।