13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਸੱਪਾਂਵਾਲੀ ’ਚ ਕਰੋੜਾਂ ਦੀ ਵੈਟਰਨਰੀ ਕਾਲਜ ਇਮਾਰਤ ਬਣੀ ਖੰਡਰ ‘ ਆਪ’ ਸਰਕਾਰ ਨੇ ਸਾਢੇ ਚਾਰ ਸਾਲਾਂ ’ਚ 3 ਵਾਰ ਰੰਗ ਕਰਵਾਇਆ, ਕਾਲਜ ਸ਼ੁਰੂ ਨਹੀਂ ਕੀਤਾ

ਅਬੋਹਰ, 12 ਸਤੰਬਰ (ਵਿਵੇਕ ਹੂੜੀਆ)- ਕਾਂਗਰਸ ਦੇ ਸੀਨੀਅਰ ਨੇਤਾ ਸੁਧੀਰ ਭਾਦੂ ਨੇ ਪਿੰਡ ਸੱਪਾਂਵਾਲੀ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਪਿੰਡ ਵਿਚ ਖੰਡਰ ਬਣ ਰਹੀ ਵੈਟਰਨਰੀ ਕਾਲਜ ਦੀ ਇਮਾਰਤ ਦਾ ਮੁੱਦਾ ਚੁੱਕਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ।

ਕਾਂਗਰਸੀ ਨੇਤਾ ਸੁਧੀਰ ਭਾਦੂ ਤੇ ਨਾਲ ਹਾਜ਼ਰ ਹੋਰ ਆਗੂ ਜਾਣਕਾਰੀ ਦਿੰਦੇ ਹੋਏ। ਅਜੀਤ ਤਸਵੀਰ 13-09-2026
ਅਬੋਹਰ, 12 ਸਤੰਬਰ (ਵਿਵੇਕ ਹੂੜੀਆ)- ਕਾਂਗਰਸ ਦੇ ਸੀਨੀਅਰ ਨੇਤਾ ਸੁਧੀਰ ਭਾਦੂ ਨੇ ਪਿੰਡ ਸੱਪਾਂਵਾਲੀ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਉਨ੍ਹਾਂ ਪਿੰਡ ਵਿਚ ਖੰਡਰ ਬਣ ਰਹੀ ਵੈਟਰਨਰੀ ਕਾਲਜ ਦੀ ਇਮਾਰਤ ਦਾ ਮੁੱਦਾ ਚੁੱਕਦਿਆਂ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ। ਭਾਦੂ ਨੇ ਦੋਸ਼ ਲਾਇਆ ਕਿ ਕਰੋੜਾਂ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਇਸ ਇਮਾਰਤ ਦੀ ਸਰਕਾਰ ਨੇ ਕੋਈ ਸਾਰ ਨਹੀਂ ਲਈ, ਜਿਸ ਕਾਰਨ ਇਹ ਦਿਨ-ਬ-ਦਿਨ ਬਦਹਾਲ ਹੁੰਦੀ ਜਾ ਰਹੀ ਹੈ। ਸੁਧੀਰ ਭਾਦੂ ਨੇ ਦੱਸਿਆ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਪਿੰਡ ਸੱਪਾਂਵਾਲੀ ਦੀ ਪੰਚਾਇਤ ਵਲੋਂ ਦਿੱਤੀ ਗਈ ਲਗਭਗ 12 ਕਿੱਲੇ ਜ਼ਮੀਨ ’ਤੇ ਵੈਟਰਨਰੀ ਕਾਲਜ ਦਾ ਨਿਰਮਾਣ ਕਰਵਾਇਆ ਗਿਆ ਸੀ ਪਰ ਸੱਤਾ ਤਬਦੀਲੀ ਤੋਂ ਬਾਅਦ ਇਸ ਪ੍ਰੋਜੈਕਟ ਨੂੰ ਅੱਗੇ ਨਹੀਂ ਵਧਾਇਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਸਮਾਂ ਰਹਿੰਦੇ ਇਸ ਕਾਲਜ ਨੂੰ ਸ਼ੁਰੂ ਕਰ ਦਿੰਦੀ ਤਾਂ ਸੱਪਾਂਵਾਲੀ ਸਮੇਤ ਆਸ-ਪਾਸ ਦੇ ਅਨੇਕਾਂ ਪਿੰਡਾਂ ਦੇ ਨੌਜਵਾਨਾਂ ਨੂੰ ਵੈਟਰਨਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲਦਾ ਤੇ ਉਹ ਵੈਟਰਨਰੀ ਡਾਕਟਰ ਬਣ ਕੇ ਆਪਣਾ ਭਵਿੱਖ ਸੰਵਾਰ ਸਕਦੇ ਸਨ। ਉਨ੍ਹਾਂ ਦੋਸ਼ ਲਾਇਆ ਕਿ ‘ਬਦਲਾਅ’ ਦਾ ਦਾਅਵਾ ਕਰਕੇ ਸੱਤਾ ਵਿਚ ਆਈ ‘ਆਪ’ ਸਰਕਾਰ ਨੇ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇਸ ਇਮਾਰਤ ਨੂੰ ਤਿੰਨ ਵਾਰ ਰੰਗ ਤਾਂ ਕਰਵਾਇਆ ਪਰ ਕਾਲਜ ਨੂੰ ਚਾਲੂ ਕਰਨ ਵੱਲ ਕੋਈ ਠੋਸ ਕਦਮ ਨਹੀਂ ਚੁੱਕਿਆ। ਇਸ ਨਾਲ ਇਲਾਕੇ ਦਾ ਨੌਜਵਾਨ ਵਰਗ ਖ਼ੁਦ ਨੂੰ ਠਗਿਆ ਹੋਇਆ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਚੋਣਾਂ ਵਿਚ ਜਨਤਾ ਸਰਕਾਰ ਕੋਲੋਂ ਇਸ ਦਾ ਹਿਸਾਬ ਮੰਗੇਗੀ। ਭਾਦੂ ਨੇ ਦਾਅਵਾ ਕੀਤਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਇਸ ਵੈਟਰਨਰੀ ਕਾਲਜ ਨੂੰ ਪਹਿਲ ਦੇ ਆਧਾਰ ’ਤੇ ਸ਼ੁਰੂ ਕਰਵਾਇਆ ਜਾਵੇਗਾ ਤੇ ਖੇਤਰ ਵਿਚ ਲੰਮੇ ਸਮੇਂ ਤੋਂ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਰਾਜਿੰਦਰ ਕੁਮਾਰ, ਪਾਲੀ ਰਾਣਾ, ਪ੍ਰਿੰਸ ਭਾਟੀਆ, ਸਚਿਨ ਕੁਮਾਰ ਤੇ ਰੋਹਿਤ ਕੁਮਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਾਕਿਸਤਾਨ ਤੋਂ ਹਥਿਆਰ ਮੰਗਵਾਉਣ ਵਾਲੇ ਤਿੰਨ ਤਸਕਰਾਂ ਨੂੰ ਪੁਲਿਸ ਨੇ ਕੀਤਾ ਕਾਬੂ 2 ਗਲੌਕ ਪਿਸਤੌਲਾਂ, ਮੈਗਜ਼ੀਨ, 4 ਜ਼ਿੰਦ... ਅਗਲੀ ਖ਼ਬਰ ਆਪ੍ਰੇਸ਼ਨ ‘ਪ੍ਰਹਾਰ’ ਤਹਿਤ ਫ਼ਾਜ਼ਿਲਕਾ ਪੁਲਿਸ ਦੀ ਨਸ਼ਾ ਤਸਕਰਾਂ ਖ਼ਿਲਾਫ਼ ਵੱਡੀ ਕਾਰਵਾਈ, ਚਲਾਈ ਜਾਂਚ ਮੁਹਿੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।