14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

3 ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਕਾਬੂ

ਮੱਲਾਂਵਾਲਾ, 13 ਸਤੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 14-09-2026
ਮੱਲਾਂਵਾਲਾ, 13 ਸਤੰਬਰ (ਗੁਰਦੇਵ ਸਿੰਘ)-ਥਾਣਾ ਮੱਲਾਂਵਾਲਾ ਪੁਲਿਸ ਵਲੋਂ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਿਸ ਪਾਰਟੀ ਦੇ ਗਸ਼ਤ ’ਤੇ ਰਵਾਨਾ ਸੀ, ਜਦ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਮੱਲਾਂਵਾਲਾ ਤੋਂ ਕੋਹਾਲਾ ਕੋਲ ਪੁੱਜੀ ਤਾਂ ਅੱਗੋਂ 1 ਮੋਨਾ ਵਿਅਕਤੀ ਦਿਖਾਈ ਦਿੱਤਾ। ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗਾ। ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਉਕਤ ਵਿਅਕਤੀ ਨੂੰ ਕਾਬੂ ਕਰਕੇ ਲਈ ਗਈ ਤਲਾਸ਼ੀ ਦੌਰਾਨ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਹੋਈ ਅਤੇ ਮੁਲਜ਼ਮ ਦੀ ਪਹਿਚਾਣ ਪਵਿੱਤਰ ਸਿੰਘ ਪੁੱਤਰ ਨਿਰਵੈਰ ਸਿੰਘ ਵਾਸੀ ਪਿੰਡ ਖੋਸਾ ਦਲ ਸਿੰਘ ਵਾਲਾ ਥਾਣਾ ਮੱਲਾਂਵਾਲਾ ਵਜੋਂ ਹੋਈ ਹੈ।
ਪਿਛਲੀ ਖ਼ਬਰ ਡੇਰਾ ਸ਼੍ਰੀ ਭਜਨਗੜ੍ਹ ਵੈਲਫੇਅਰ ਸੁਸਾਇਟੀ ਵਲੋਂ ਖੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਪਿੰਡ ਕਿੱਲੀ ਵਿਖੇ ਕਈ ਪਰਿਵਾਰ ਹੋਏ ਕਾਂਗਰਸ ਵਿਚ ਸ਼ਾਮਿਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।