ਸੜਕ ’ਤੇ ਪਸ਼ੂ ਨੂੰ ਬਚਾਉਂਦਿਆਂ ਕਾਰ ਖੇਤਾਂ ’ਚ ਪਲਟੀ
ਅਬੋਹਰ, 14 ਸਤੰਬਰ (ਵਿਵੇਕ ਹੂੜੀਆ)- ਅਬੋਹਰ ਦੇ ਨੇੜਲੇ ਪਿੰਡ ਮਹਿਰਾਣਾ ਕੋਲ ਬੀਤੀ ਰਾਤ ਸੜਕ ’ਤੇ ਅਚਾਨਕ ਬੇਸਹਾਰਾ ਪਸ਼ੂ ਆ ਜਾਣ ਕਾਰਨ ਉਸ ਨੂੰ ਬਚਾਉਂਦੇ ਹੋਏ ਇਕ ਕਾਰ ਹਾਦਸਾਗ੍ਰਸਤ ਹੋ ਕੇ ਖੇਤਾਂ ਵਿਚ ਪਲਟ ਗਈ। ਇਸ ਹਾਦਸੇ ਵਿਚ ਕਾਰ ਚਾਲਕ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ।
ਅਜੀਤ ਡੈਸਕ
15-09-2026