17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਮੁਫ਼ਤ ਮੈਡੀਕਲ ਕੈਂਪ ਲਗਾਇਆ

ਜਲਾਲਾਬਾਦ, 16 ਸਤੰਬਰ (ਜਸਕਰਨ ਸਿੰਘ ਤਨੇਜਾ)- ਐਫ. ਐਫ ਰੋਡ ’.

ਅਜੀਤ ਡੈਸਕ 17-09-2026
ਜਲਾਲਾਬਾਦ, 16 ਸਤੰਬਰ (ਜਸਕਰਨ ਸਿੰਘ ਤਨੇਜਾ)- ਐਫ.ਐਫ ਰੋਡ ’.ਤੇ ਮੌਜੂਦ ਸ਼ਹੀਦ ਊਧਮ ਸਿੰਘ ਚੌਕ ਦੇ ਨਜ਼ਦੀਕ ਗੁਰਦੁਆਰਾ ਸ੍ਰੀ ਰਾਮਗੜ੍ਹੀਆ ਸਾਹਿਬ ਵਿਖੇ ਪਿਛਲੇ ਚਾਰ ਸਾਲ ਤੋਂ ਹਰ ਬੁੱਧਵਾਰ ਭਾਈ ਘਨੱਈਆ ਵੈੱਲਫੇਅਰ ਸੋਸਾਇਟੀ ਵਲੋਂ ਆਯੁਰਵੈਦਿਕ ਮੁਫ਼ਤ ਮੈਡੀਕਲ ਕੈਂਪ ਲਗਾਇਆ ਜਾਂਦਾ ਹੈ ਜਿਸ ਵਿਚ ਹੁਣ ਤਕ ਹਜ਼ਾਰਾਂ ਲੋੜਵੰਦ ਪਰਿਵਾਰ ਲਾਹਾ ਲੈ ਚੁੱਕੇ ਹਨ। ਉਸੇ ਲੜੀ ਤਹਿਤ ਬੁੱਧਵਾਰ ਨੂੰ ਵੀ ਕੈਂਪ ਲਗਾਇਆ ਗਿਆ ਜਿਸ ਵਿਚ ਡਾ.ਜੋਤੀ ਛਾਬੜਾ ਨੇ ਮਰੀਜ਼ਾਂ ਦਾ ਚੈੱਕਅਪ ਕਰ ਕੇ ਉਨ੍ਹਾਂ ਨੂੰ ਮੁਫ਼ਤ ਦਵਾਈਆਂ ਦਿੱਤੀਆਂ। ਡਾ.ਜੋਤੀ ਛਾਬੜਾ ਨੇ ਦੱਸਿਆ ਆਯੁਰਵੈਦਿਕ ਇਲਾਜ ਨਾਲ ਬਿਮਾਰੀ ਜੜ ਤੋਂ ਖ਼ਤਮ ਹੋ ਜਾਂਦੀ ਹੈ। ਇਸ ਵਿਚ ਗੰਭੀਰ ਤੋਂ ਗੰਭੀਰ ਬਿਮਾਰੀ ਦਾ ਇਲਾਜ ਸੰਭਵ ਹੈ ਤੇ ਲੋੜਵੰਦ ਵੱਧ ਤੋਂ ਵੱਧ ਇਸ ਦਾ ਲਾਭ ਲੈ ਸਕਦੇ ਹਨ। ਸੋਸਾਇਟੀ ਦੇ ਮੈਂਬਰਾਂ ਵਲੋਂ ਦੱਸਿਆ ਗਿਆ ਕਿ 45-50 ਲੋੜਵੰਦ ਪਰਿਵਾਰ ਹਰ ਬੁੱਧਵਾਰ ਇਸ ਕੈਂਪ ਦਾ ਲਾਭ ਲੈ ਰਹੇ ਹਨ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਗੁਰਮੁਖ ਸਿੰਘ ਸੱਗੂ, ਸਕੱਤਰ ਭਗਵਾਨ ਸਿੰਘ ਸੱਗੂ, ਖ਼ਜ਼ਾਨਚੀ ਗੁਰਮੀਤ ਸਿੰਘ ਵਿਰਦੀ ਤੋਂ ਇਲਾਵਾ ਹੋਰ ਵੀ ਅਹੁਦੇਦਾਰ ਮੌਜੂਦ ਸਨ।
ਪਿਛਲੀ ਖ਼ਬਰ ਤਿੰਨ ਰੋਜ਼ਾ ਸਿਖਲਾਈ ਕੈਂਪ ਸਫਲਤਾਪੂਰਵਕ ਨੇਪਰੇ ਚੜ੍ਹਿਆ ਅਗਲੀ ਖ਼ਬਰ ਗੋਪੀ ਚੰਦ ਕਾਲਜ ਵਿਖੇ ਵਿਸ਼ਵ ਸਾਖਰਤਾ ਪਖਵਾੜਾ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।