17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-09-2026

ਪੈਨਸ਼ਨਰਾਂ ’ਤੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀਆਂ ਗਰੰਟੀਆਂ ਝੂਠ ਦਾ ਪੁਲੰਦਾ ਸਾਬਤ ਹੋਈਆਂ - ਗੱਗੜਾ, ਖੁੰਗਰ

ਫ਼ਾਜ਼ਿਲਕਾ, 16 ਸਤੰਬਰ(ਦਵਿੰਦਰ ਪਾਲ ਸਿੰਘ)- ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਆਨਲਾਈਨ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਸੁਰਜੀਤ ਸਿੰਘ ਗੱਗੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ ਨੇ ਏਜੰਡਾ ਪੇਸ਼ ਕਰਦਿਆਂ ਜਥੇਬੰਦੀ ਦੇ ਵੱਖ-ਵੱਖ ਮੁੱਦਿਆਂ ’ ਤੇ ਵਿਚਾਰ-ਵਟਾਂਦਰਾ ਕੀਤਾ।

ਅਜੀਤ ਡੈਸਕ 17-09-2026
ਫ਼ਾਜ਼ਿਲਕਾ, 16 ਸਤੰਬਰ(ਦਵਿੰਦਰ ਪਾਲ ਸਿੰਘ)- ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਸੂਬਾ ਕਮੇਟੀ ਦੀ ਆਨਲਾਈਨ ਵਰਚੂਅਲ ਮੀਟਿੰਗ ਸੂਬਾ ਪ੍ਰਧਾਨ ਸੁਰਜੀਤ ਸਿੰਘ ਗੱਗੜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ ਨੇ ਏਜੰਡਾ ਪੇਸ਼ ਕਰਦਿਆਂ ਜਥੇਬੰਦੀ ਦੇ ਵੱਖ-ਵੱਖ ਮੁੱਦਿਆਂ ’ ਤੇ ਵਿਚਾਰ-ਵਟਾਂਦਰਾ ਕੀਤਾ। ਮੀਟਿੰਗ ਵਿਚ ਫ਼ੈਸਲਾ ਕੀਤਾ ਗਿਆ ਕਿ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਸਾਲ 2026-27 ਦੀ ਮੈਂਬਰਸ਼ਿਪ ਵਿਚ 25 ਫ਼ੀਸਦੀ ਵਾਧਾ ਕਰਦਿਆਂ ਇਸ ਨੂੰ 30 ਨਵੰਬਰ ਤੱਕ ਮੁਕੰਮਲ ਕਰਨ ਦਾ ਟੀਚਾ ਹਾਸਲ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਵੱਲੋਂ ਉਲੀਕੇ ਗਏ ਐਕਸ਼ਨਾਂ ਨੂੰ ਪਹਿਲਾਂ ਵੀ ਲਾਗੂ ਕੀਤਾ ਗਿਆ ਹੈ ਤੇ ਭਵਿੱਖ ਵਿਚ ਵੀ ਹਰ ਐਕਸ਼ਨ ਨੂੰ ਦ੍ਰਿੜ੍ਹਤਾ ਨਾਲ ਲਾਗੂ ਕੀਤਾ ਜਾਵੇਗਾ। ਸੂਬਾ ਪ੍ਰਧਾਨ ਸੁਰਜੀਤ ਸਿੰਘ ਗੱਗੜਾ ਨੇ ਕਿਹਾ ਕਿ 11 ਸਤੰਬਰ ਨੂੰ ਨਵੀਂ ਦਿੱਲੀ ਵਿਖੇ ਹੋਈ ਆਲ ਇੰਡੀਆ ਸਟੇਟ ਗੌਰਮਿੰਟ ਪੈਨਸ਼ਨਰਜ਼ ਫੈਡਰੇਸ਼ਨ ਦੀ ਨੈਸ਼ਨਲ ਮੀਟਿੰਗ ਵਿਚ ਕੇਂਦਰ ਸਰਕਾਰ ਵਲੋਂ ਪ੍ਰੀ-2026 ਪੈਨਸ਼ਨਰਾਂ ਨੂੰ ਅੱਠਵੇਂ ਤਨਖ਼ਾਹ ਕਮਿਸ਼ਨ ਦੇ ਘੇਰੇ ਤੋਂ ਬਾਹਰ ਰੱਖਣ ਦੇ ਮੁੱਦੇ ’ਤੇ ਗੰਭੀਰ ਚਰਚਾ ਕੀਤੀ ਗਈ। ਉਨ੍ਹਾਂ ਕਿਹਾ ਕਿ ਇਸ ਦੇ ਵਿਰੋਧ ਵਿਚ 29 ਤੇ 30 ਸਤੰਬਰ ਨੂੰ ਦੇਸ਼ ਭਰ ਦੇ ਜ਼ਿਲ੍ਹਾ ਕੇਂਦਰਾਂ ’ਤੇ ਧਰਨੇ ਦੇ ਕੇ ਪ੍ਰਧਾਨ ਮੰਤਰੀ ਭਾਰਤ ਸਰਕਾਰ ਦੇ ਨਾਂਅ ਮੰਗ ਪੱਤਰ ਭੇਜਣ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਵੀ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਵਲੋਂ ਜ਼ਿਲ੍ਹਾ ਕੇਂਦਰਾਂ ’ਤੇ ਧਰਨੇ ਦਿੱਤੇ ਜਾਣਗੇ ਤੇ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਭੇਜੇ ਜਾਣਗੇ। ਆਗੂਆਂ ਨੇ ਦੱਸਿਆ ਕਿ ਸਾਂਝੀ ਤਾਲਮੇਲ ਕਮੇਟੀ ਪੰਜਾਬ ਵਲੋਂ 30 ਸਤੰਬਰ ਨੂੰ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਮੁੱਦਿਆਂ ਨੂੰ ਲੈ ਕੇ ਵਿਧਾਨ ਸਭਾ ਵੱਲ ਕੀਤੇ ਜਾ ਰਹੇ ਐਕਸ਼ਨ ਤੇ 10 ਅਕਤੂਬਰ ਨੂੰ ਸੰਗਰੂਰ ਵਿਖੇ ਕੀਤੀ ਜਾ ਰਹੀ ਮਹਾਂ ਰੈਲੀ ਵਿਚ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਪੰਜਾਬ ਦੀ ਸਮੁੱਚੀ ਟੀਮ ਸੈਂਕੜਿਆਂ ਦੀ ਗਿਣਤੀ ਵਿਚ ਪੈਨਸ਼ਨਰ ਸਾਥੀਆਂ ਸਮੇਤ ਸ਼ਮੂਲੀਅਤ ਕਰੇਗੀ। ਮੀਟਿੰਗ ਵਿਚ ਸੂਬਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮੁਰਾਰੀ ਲਾਲ ਸ਼ਰਮਾ, ਪ੍ਰੈੱਸ ਸਕੱਤਰ ਰਾਮ ਕ੍ਰਿਸ਼ਨ ਧਰਮਕੋਟ, ਐਡੀਸ਼ਨਲ ਜਨਰਲ ਸਕੱਤਰ ਹਰਜੀਤ ਸਿੰਘ ਬਸੋਤਾ, ਮੀਤ ਪ੍ਰਧਾਨ ਸੁਖਦੇਵ ਸਿੰਘ ਗਰਚਾ, ਕਰਮ ਸਿੰਘ ਤਰਨਤਾਰਨ, ਹਰਪਾਲ ਸਿੰਘ ਲੁਧਿਆਣਾ, ਡਿਪਟੀ ਵਿੱਤ ਸਕੱਤਰ ਮੁਖ਼ਤਿਆਰ ਸਿੰਘ ਢੋਲਣ, ਸਟੇਟ ਕਮੇਟੀ ਮੈਂਬਰ ਰੇਸ਼ਮ ਲਾਲ ਰੰਗੀਲਾ ਤੇ ਜਗਦੇਵ ਸਿੰਘ ਸਮੇਤ ਹੋਰ ਆਗੂ ਹਾਜ਼ਰ ਸਨ। ਮੀਟਿੰਗ ਦੇ ਫ਼ੈਸਲੇ ਪ੍ਰੈੱਸ ਨੂੰ ਸੂਬਾ ਜਨਰਲ ਸਕੱਤਰ ਹਰਭਜਨ ਸਿੰਘ ਖੁੰਗਰ ਨੇ ਜਾਰੀ ਕੀਤੇ।
ਪਿਛਲੀ ਖ਼ਬਰ ਝੋਨੇ ਦੀ ਸਟੋਰੇਜ ਲਈ ਗੁਦਾਮਾਂ ’ਚ ਥਾਂ ਦੀ ਘਾਟ ਨੂੰ ਲੈ ਕੇ ਕਿਸਾਨ ਤੇ ਆੜ੍ਹਤੀਏ ਚਿੰਤਤ ਅਗਲੀ ਖ਼ਬਰ ਤਿੰਨ ਰੋਜ਼ਾ ਸਿਖਲਾਈ ਕੈਂਪ ਸਫਲਤਾਪੂਰਵਕ ਨੇਪਰੇ ਚੜ੍ਹਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।