20 ਸਤੰਬਰ ਨੂੰ ਫ਼ਾਜ਼ਿਲਕਾ ਦੀ ਪੁਰਾਣੀ ਸਬਜ਼ੀ ਮੰਡੀ ਵਿਖੇ ਜੁੜਨਗੇ ਭਾਜਪਾ ਦੇ ਦਿੱਗਜ ਆਗੂ, ਨਸ਼ਿਆਂ ਖ਼ਿਲਾਫ਼ ਵਿੱਢੀ ਜਾਵੇਗੀ ਫ਼ੈਸਲਾਕੁਨ ਜੰਗ-ਅਸ਼ੋਕ ਜੈਰਥ
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਫ਼ਾਜ਼ਿਲਕਾ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਸ਼ੋਕ ਜੈਰਥ ਦੀ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਭਾਜਪਾ ਦੀ ਪੰਜਾਬ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਪੰਜਾਬ ਭਰ ’ਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਰੈਲੀਆਂ ਤਹਿਤ ਫ਼ਾਜ਼ਿਲਕਾ ਰੈਲੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਹੀ 20 ਸਤੰਬਰ ਨੂੰ ਸਥਾਨਕ ਪੁਰਾਣੀ ਸਬਜ਼ੀ ਮੰਡੀ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੈਲੀ ਦੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ।
ਸ
ਸਨਿਚਰਵਾਰ, 1 ਅਗਸਤ, 2026
18-09-2026
ਫ਼ਾਜ਼ਿਲਕਾ, 17 ਸਤੰਬਰ (ਦਵਿੰਦਰ ਪਾਲ ਸਿੰਘ)- ਭਾਰਤੀ ਜਨਤਾ ਪਾਰਟੀ ਫ਼ਾਜ਼ਿਲਕਾ ਦੇ ਸੀਨੀਅਰ ਆਗੂ ਅਤੇ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਅਸ਼ੋਕ ਜੈਰਥ ਦੀ ਪਾਰਟੀ ਪ੍ਰਤੀ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਭਾਜਪਾ ਦੀ ਪੰਜਾਬ ਲੀਡਰਸ਼ਿਪ ਵਲੋਂ ਉਨ੍ਹਾਂ ਨੂੰ ਪੰਜਾਬ ਭਰ ’ਚ ਕਰਵਾਈਆਂ ਜਾ ਰਹੀਆਂ ਨਸ਼ਾ ਵਿਰੋਧੀ ਰੈਲੀਆਂ ਤਹਿਤ ਫ਼ਾਜ਼ਿਲਕਾ ਰੈਲੀ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਅਗਵਾਈ ਹੇਠ ਹੀ 20 ਸਤੰਬਰ ਨੂੰ ਸਥਾਨਕ ਪੁਰਾਣੀ ਸਬਜ਼ੀ ਮੰਡੀ ਵਿਖੇ ਹੋਣ ਵਾਲੀ ਇਸ ਵਿਸ਼ਾਲ ਰੈਲੀ ਦੇ ਸਾਰੇ ਪ੍ਰਬੰਧ ਕੀਤੇ ਜਾ ਰਹੇ ਹਨ। ਅਸ਼ੋਕ ਜੈਰਥ ਨੇ ਭਾਜਪਾ ਦੀ ਉੱਚ ਲੀਡਰਸ਼ਿਪ ਦਾ ਧੰਨਵਾਦ ਪ੍ਰਗਟਾਇਆ ਤੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਸ਼੍ਰੀ ਜੈਰਥ ਨੇ ਦੱਸਿਆ ਕਿ ਇਸ ਰੈਲੀ ਨੂੰ ਸੰਬੋਧਨ ਕਰਨ ਲਈ ਕੇਂਦਰੀ ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਵਿਸ਼ੇਸ਼ ਤੌਰ ’ਤੇ ਫ਼ਾਜ਼ਿਲਕਾ ਪਹੁੰਚ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੁਨੀਲ ਜਾਖੜ, ਪੰਜਾਬ ਇੰਚਾਰਜ ਸਤੀਸ਼ ਪੂਨੀਆ ਤੇ ਹੋਰ ਪ੍ਰਮੁੱਖ ਆਗੂ ਸ਼ਿਰਕਤ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਕਾਰਨ ਨਸ਼ਿਆਂ ਦੀ ਲਪੇਟ ’ਚ ਆ ਕੇ ਬਰਬਾਦ ਹੋ ਰਹੀ ਜਵਾਨੀ ਨੂੰ ਬਚਾਉਣ ਲਈ ਇਸ ਰੈਲੀ ਜਰੀਏ ਪੰਜਾਬ ਦੇ ਯੂਥ ਨੂੰ ਲਾਮਬੰਦ ਕੀਤਾ ਜਾਵੇਗਾ। ਇੰਚਾਰਜ ਬਣਾਏ ਜਾਣ ਤੋਂ ਬਾਅਦ ਸ਼੍ਰੀ ਜੈਰਥ ਨੇ ਸਮਾਗਮ ਵਾਲੀ ਥਾਂ ਸਿੱਧ ਸ਼੍ਰੀ ਹਨੂਮਾਨ ਮੰਦਰ ਦੇ ਨੇੜੇ ਸਥਿਤ ਪੁਰਾਣੀ ਸਬਜ਼ੀ ਮੰਡੀ ਵਿਖੇ ਸਾਫ਼-ਸਫ਼ਾਈ ਦਾ ਕੰਮ ਸ਼ੁਰੂ ਕਰਵਾ ਦਿੱਤਾ ਹੈ। ਇਸ ਤੋਂ ਇਲਾਵਾ ਰੈਲੀ ਵਾਲੇ ਦਿਨ ਪਹੁੰਚਣ ਵਾਲੇ ਹਜ਼ਾਰਾਂ ਵਰਕਰਾਂ ਦੇ ਬੈਠਣ, ਰਿਫਰੈਸ਼ਮੈਂਟ ਤੇ ਲੰਗਰ ਦਾ ਵਿਸ਼ੇਸ਼ ਪ੍ਰਬੰਧ ਸਿੱਧ ਸ਼੍ਰੀ ਹਨੂਮਾਨ ਮੰਦਰ ਦੇ ਮਹਾਵੀਰ ਪਾਰਕ ਵਿਖੇ ਕੀਤਾ ਜਾ ਰਹਾ ਹੈ।