19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕਿਸਾਨ ਆਗੂ ਜਗਜੀਤ ਸਿੰਘ ਸੰਧੂ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ’ਚ ਹੋਏ ਸ਼ਾਮਿਲ

ਅਬੋਹਰ, 18 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸਰਗਰਮ ਆਗੂ ਜਗਜੀਤ ਸਿੰਘ ਸੰਧੂ ਝੁਰੜ ਖੇੜਾ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਅਬੋਹਰ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਤਾਕੀਦ ਕੀਤੀ ਗਈ। ਆਪਣੀ ਸ਼ਮੂਲੀਅਤ ਤੋਂ ਬਾਅਦ ਜਗਜੀਤ ਸਿੰਘ ਸੰਧੂ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।

ਅਜੀਤ ਡੈਸਕ 19-09-2026
ਅਬੋਹਰ, 18 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਭਾਰਤੀ ਕਿਸਾਨ ਯੂਨੀਅਨ ਖੋਸਾ ਦੇ ਸਰਗਰਮ ਆਗੂ ਜਗਜੀਤ ਸਿੰਘ ਸੰਧੂ ਝੁਰੜ ਖੇੜਾ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਨੂੰ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਵਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ ਤੇ ਉਨ੍ਹਾਂ ਨੂੰ ਅਬੋਹਰ ਹਲਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੀ ਤਾਕੀਦ ਕੀਤੀ ਗਈ। ਆਪਣੀ ਸ਼ਮੂਲੀਅਤ ਤੋਂ ਬਾਅਦ ਜਗਜੀਤ ਸਿੰਘ ਸੰਧੂ ਨੇ ਪਾਰਟੀ ਦੇ ਪੰਜਾਬ ਪ੍ਰਧਾਨ ਤੇ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਜ਼ਿਲ੍ਹਾ ਫ਼ਾਜ਼ਿਲਕਾ ਦੇ ਅਹੁਦੇਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਜਗਜੀਤ ਸਿੰਘ ਸੰਧੂ ਨੇ ਕਿਹਾ ਕਿ ਉਨ੍ਹਾਂ ਨੂੰ ਜਿਹੜੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਸ ਨੂੰ ਉਹ ਪੂਰੀ ਇਮਾਨਦਾਰੀ, ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਤਰਸੇਮ ਸਿੰਘ, ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ, ਮੁੱਖ ਬੁਲਾਰਾ ਜ਼ਿਲ੍ਹਾ ਫ਼ਾਜ਼ਿਲਕਾ ਸੁਖਵੰਤ ਸਿੰਘ ਫ਼ੌਜੀ, ਜਨਰਲ ਸਕੱਤਰ ਸਾਰਜ ਸਿੰਘ, ਮੀਤ ਜਨਰਲ ਸਕੱਤਰ ਡਾ.ਪਰਮਜੀਤ ਸਿੰਘ, ਮੈਂਬਰ ਬਖ਼ਸ਼ੀਸ਼ ਸਿੰਘ ਜਾਮਣੀਆਂ, ਮੈਂਬਰ ਸ਼ੇਰ ਸਿੰਘ ਰੁਕਨਪੁਰਾ, ਮੈਂਬਰ ਕੌਰ ਸਿੰਘ ਤੇ ਮੈਂਬਰ ਗੁਰਲਾਲ ਸਿੰਘ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਹਲਕਾ ਇੰਚਾਰਜ ਸੁਹਾਨੀ ਡੋਡਾ ਨੇ ਸੜਕ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਜ਼ਿਲ੍ਹਾ ਹਸਪਤਾਲ ਫ਼ਾਜ਼ਿਲਕਾ ਤੇ ਸਿਵਲ ਹਸਪਤਾਲ ਅਬੋਹਰ ਵਿਖੇ 3 ਮਹੀਨਿਆਂ ’ਚ 2,996 ਮਰੀਜ਼ਾਂ ਨੇ ਕਰਵਾਇਆ ਅਲਟਰਾਸਾਊਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।