19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਸਟੇਟ ਲੈਵਲ ਅੰਡਰ-17 ਵੂਸ਼ੂ ਮੁਕਾਬਲਿਆਂ ਦੇ ਤੀਜੇ ਦਿਨ ਕਰਵਾਏ ਸੈਮੀਫਾਈਨਲ ਤੇ ਫਾਈਨਲ ਮੈਚ

ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਈਆਂ ਜਾ ਰਹੀਆਂ 70ਵੀਂਆਂ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026-27 ਤਹਿਤ ਰਾਜ ਪੱਧਰੀ ਅੰਡਰ-17 ਵੂਸ਼ੂ ਮੁਕਾਬਅੇ ਦੇ ਤੀਜੇ ਦਿਨ ਲੜਕਿਆਂ ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਡੀ.

ਅਜੀਤ ਡੈਸਕ 19-09-2026
ਫ਼ਾਜ਼ਿਲਕਾ, 18 ਸਤੰਬਰ (ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਕਰਵਾਈਆਂ ਜਾ ਰਹੀਆਂ 70ਵੀਂਆਂ ਪੰਜਾਬ ਸਟੇਟ ਅੰਤਰ ਜ਼ਿਲ੍ਹਾ ਸਕੂਲ ਖੇਡਾਂ 2026-27 ਤਹਿਤ ਰਾਜ ਪੱਧਰੀ ਅੰਡਰ-17 ਵੂਸ਼ੂ ਮੁਕਾਬਅੇ ਦੇ ਤੀਜੇ ਦਿਨ ਲੜਕਿਆਂ ਦੇ ਸ਼ਾਨਦਾਰ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਡੀ.ਪੀ.ਈ. ਮੋਹਿਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਅਜੇ ਤ੍ਰਿਪਾਠੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਤੀਯੋਗਤਾ ਦੇ ਤੀਜੇ ਦਿਨ ਅੰਡਰ-17 ਲੜਕੇ ਖਿਡਾਰੀਆਂ ਦੇ ਸੈਮੀਫਾਈਨਲ ਤੇ ਫਾਈਨਲ ਮੁਕਾਬਲੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਫਾਈਨਲ ਮੁਕਾਬਲਿਆਂ ਦੇ ਐਲਾਨੇ ਨਤੀਜਿਆਂ ਵਿਚ ਜ਼ਿਲ੍ਹਾ ਮਾਨਸਾ ਨੇ ਪੂਰੇ ਪੰਜਾਬ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਜ਼ਿਲ੍ਹਾ ਲੁਧਿਆਣਾ ਦੂਜੇ ਤੇ ਜ਼ਿਲ੍ਹਾ ਜਲੰਧਰ ਤੀਜੇ ਸਥਾਨ ’ਤੇ ਰਿਹਾ। ਅੱਜ ਦੇ ਮੈਚਾਂ ਦੀ ਸ਼ੁਰੂਆਤ ਮੌਕੇ ਡੀ.ਐੱਸ.ਸੀ. ਪੰਕਜ ਕੰਬੋਜ, ਗੁਰਮੀਤ ਸਿੰਘ ਮੈਨੇਜਰ ਪੰਜਾਬ ਸਕੂਲ ਸਿੱਖਿਆ ਬੋਰਡ, ਸੁਰਿੰਦਰ ਕੁਮਾਰ ਐੱਮ.ਆਈ.ਐੱਸ. ਕੋਆਰਡੀਨੇਟਰ ਜ਼ਿਲ੍ਹਾ ਫ਼ਾਜ਼ਿਲਕਾ, ਅਜੇ ਕੁਮਾਰ ਬਲਾਕ ਐਜੂਕੇਸ਼ਨ ਅਫ਼ਸਰ ਅਬੋਹਰ, ਮੈਨੇਜਿੰਗ ਕਮੇਟੀ ਮੈਂਬਰ ਸੁਰਜੀਤ ਕੌਰ, ਮੈਨੇਜਿੰਗ ਕਮੇਟੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਤੇ ਐਡਵੋਕੇਟ ਮਨਿੰਦਰ ਸਿੰਘ ਸਰਾਂ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਸਕੂਲ ਦੇ ਪ੍ਰਿੰਸੀਪਲ ਅਭਿਲੇਖ ਸ਼ਰਮਾ ਵਲੋਂ ਆਏ ਸਾਰੇ ਪਤਵੰਤੇ ਸੱਜਣਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸਕੂਲ ਮੈਨੇਜਿੰਗ ਕਮੇਟੀ ਦੀ ਮੈਂਬਰ ਮੈਡਮ ਲਖਵਿੰਦਰ ਕੌਰ ਬਰਾੜ ਨੇ ਆਖਿਆ ਕਿ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਇਸ ਮੁਕਾਬਲੇ ਦਾ ਹੋਣਾ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਦਾ ਰਸਤਾ ਬਣਿਆ ਛੱਪੜ, ਖ਼ਸਤਾ- ਹਾਲ ਮਾਰਗ ਦੇ ਸੁਧਾਰ ਲਈ ਪ੍ਰਸ਼ਾਸਨ ਅਤੇ ਪੰਚਾਇਤ ਤੋਂ ਗੁਹਾਰ ਅਗਲੀ ਖ਼ਬਰ ਮੁਫ਼ਤ ਮੈਡੀਕਲ ਜਾਂਚ ਤੇ ਦਵਾਈ ਵੰਡ ਕੈਂਪ 21 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।