20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਫ਼ਾਜ਼ਿਲਕਾ ਵਿਖੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੇ ਤਸ਼ੱਦਦ ਖ਼ਿਲਾਫ਼ ਕੀਤਾ ਰੋਸ ਮੁਜ਼ਾਹਰਾ

ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ, ਕਿਸਾਨਾਂ ਉੱਪਰ ਕੀਤੇ ਜਾ ਰਹੇ ਤਸ਼ੱਦਦ ਦੇ ਖ਼ਿਲਾਫ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਭਾਰਤ ਤੇ ਪੰਜਾਬ ਸਰਕਾਰ ਦੇ ਪੁਤਲੇ ਫ਼ੂਕ ਰੋਸ ਮੁਜ਼ਾਹਰਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਉਦੇ ਸਿੰਘ ਘੁੜਿਆਣਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਕੇ ਕਿਸਾਨਾਂ ਉੱਪਰ ਹੁਣ ਤਸ਼ੱਦਦ ਕਰਨ ’ਤੇ ਤੁੱਲ ਪਈਆਂ ਹਨ।

ਅਜੀਤ ਡੈਸਕ 20-09-2026
ਫ਼ਾਜ਼ਿਲਕਾ, 19 ਸਤੰਬਰ (ਦਵਿੰਦਰ ਪਾਲ ਸਿੰਘ)- ਸੰਯੁਕਤ ਕਿਸਾਨ ਮੋਰਚਾ ਗੈਰ-ਰਾਜਨੀਤਿਕ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਕਿਸਾਨਾਂ ਦੀਆਂ ਹੱਕੀ ਮੰਗਾਂ, ਕਿਸਾਨਾਂ ਉੱਪਰ ਕੀਤੇ ਜਾ ਰਹੇ ਤਸ਼ੱਦਦ ਦੇ ਖ਼ਿਲਾਫ਼ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬਾਹਰ ਭਾਰਤ ਤੇ ਪੰਜਾਬ ਸਰਕਾਰ ਦੇ ਪੁਤਲੇ ਫ਼ੂਕ ਰੋਸ ਮੁਜ਼ਾਹਰਾ ਕੀਤਾ ਗਿਆ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਉਦੇ ਸਿੰਘ ਘੁੜਿਆਣਾ ਨੇ ਕਿਹਾ ਕਿ ਕੇਂਦਰ ਤੇ ਪੰਜਾਬ ਸਰਕਾਰਾਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਕੇ ਕਿਸਾਨਾਂ ਉੱਪਰ ਹੁਣ ਤਸ਼ੱਦਦ ਕਰਨ ’ਤੇ ਤੁੱਲ ਪਈਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਮਰੀਕਾ ਨਾਲ ਵਪਾਰਕ ਸਮਝੌਤਾ ਕਰਕੇ ਕਿਸਾਨਾਂ ਦੀ ਮੌਤ ਦੇ ਵਰੰਟ ਜਾਰੀ ਕੀਤੇ ਹਨ। ਉਨ੍ਹਾਂ ਮੰਗ ਕੀਤੀ ਕਿ ਇਹ ਸਮਝੌਤਾ ਰੱਦ ਕੀਤਾ ਜਾਵੇ। ਕਿਸਾਨਾਂ, ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ, ਖੇਤੀ ਜਿਨਸਾਂ ਦੇ ਭਾਅ ਵੱਧ ਰਹੀ ਮਹਿੰਗਾਈ ਦੇ ਆਧਾਰ ’ਤੇ ਵਧਾਏ ਜਾਣ। ਉਨ੍ਹਾਂ ਕਿਹਾ ਕਿ 9 ਸਤੰਬਰ ਨੂੰ ਫ਼ਰੀਦਕੋਟ ਵਿਖੇ ਇਕ ਕਿਸਾਨ ਪੰਚਾਇਤ ਰੱਖੀ ਗਈ ਸੀ ਜਿਸ ਵਿਚ ਜਲੰਧਰ ਤੋਂ ਸ਼ਾਮਿਲ ਹੋਣ ਲਈ ਵਰਕਰ ਆ ਰਹੇ ਸਨ ਤਾਂ ਉਨ੍ਹਾਂ ਨੂੰ ਰਸਤੇ ਵਿਚ ਰੋਕ ਕੇ ਪੁਲਿਸ ਨੇ ਅੰਨ੍ਹਾ ਤਸ਼ੱਦਦ ਕੀਤਾ। ਇਸੇ ਤਰ੍ਹਾਂ ਗੁਲਜ਼ਾਰ ਸਿੰਘ ਵੀ ਸਰਕਾਰ ਦੀਆਂ ਜ਼ਿਆਦਤੀਆਂ ਨੂੰ ਲੈ ਕੇ ਮੌਤ ਦੇ ਮੂੰਹ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਅੱਜ ਕਿਸਾਨਾਂ ਨੂੰ ਆਪਣਾ ਹੱਕ ਮੰਗਣ ਵੀ ਨਹੀਂ ਦੇ ਰਹੀ ਤੇ ਉਨ੍ਹਾਂ ’ਤੇ ਤਸ਼ੱਦਦ ਕੀਤਾ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਨਸ਼ੇ ਖ਼ਿਲਾਫ਼ ਅਰਜੁਨ ਰਾਮ ਮੇਘਵਾਲ ਦੀ ਆਵਾਜ਼ ਨਾਲ ਆਵਾਜ਼ ਮਿਲਾਉਣਗੇ ਮਨਪ੍ਰੀਤ ਸਿੰਘ ਬਾਦਲ, ਸਤੀਸ਼ ਪੂਨੀਆ, ਕੇਵਲ ਸਿੰਘ ਢਿੱਲੋਂ... ਅਗਲੀ ਖ਼ਬਰ ਭਾਜਪਾ ਵਲੋਂ ਫ਼ਾਜ਼ਿਲਕਾ ’ਚ ‘ਨਸ਼ਾ ਮੁਕਤ ਪੰਜਾਬ ਰੈਲੀ’ ਦੀਆਂ ਤਿਆਰੀਆਂ ਤੇਜ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।