20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਤਿੰਨ ਨੌਜਵਾਨ ਗ੍ਰਿਫ਼ਤਾਰ

ਅਬੋਹਰ, 19 ਸਤੰਬਰ (ਵਿਵੇਕ ਹੂੜੀਆ)-ਅਬੋਹਰ ਦੀ ਥਾਣਾ ਸਦਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗਸ਼ਤ ਦੌਰਾਨ ਇਕ ਮੋਟਰਸਾਈਕਲ ’ਤੇ ਆ ਰਹੇ ਤਿੰਨ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਪੁਲਿਸ ਟੀਮ ਸਮੇਤ ਪਿੰਡ ਆਲਮਗੜ੍ਹ ਨੇੜੇ ਗਸ਼ਤ ਕਰ ਰਹੇ ਸਨ।

ਅਜੀਤ ਡੈਸਕ 20-09-2026
ਅਬੋਹਰ, 19 ਸਤੰਬਰ (ਵਿਵੇਕ ਹੂੜੀਆ)-ਅਬੋਹਰ ਦੀ ਥਾਣਾ ਸਦਰ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗਸ਼ਤ ਦੌਰਾਨ ਇਕ ਮੋਟਰਸਾਈਕਲ ’ਤੇ ਆ ਰਹੇ ਤਿੰਨ ਨੌਜਵਾਨਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ। ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਪੁਲਿਸ ਟੀਮ ਸਮੇਤ ਪਿੰਡ ਆਲਮਗੜ੍ਹ ਨੇੜੇ ਗਸ਼ਤ ਕਰ ਰਹੇ ਸਨ। ਇਸੇ ਦੌਰਾਨ ਸਾਹਮਣੇ ਤੋਂ ਇਕ ਮੋਟਰਸਾਈਕਲ ’ਤੇ ਆ ਰਹੇ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁੱਛਗਿੱਛ ਕੀਤੀ ਗਈ ਪਰ ਉਹ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਦੇ ਸਕੇ। ਜਦੋਂ ਪੁਲਿਸ ਵਲੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜ਼ੇ ’ਚੋਂ 25 ਗਰਾਮ ਹੈਰੋਇਨ ਬਰਾਮਦ ਹੋਈ। ਫੜੇ ਗਏ ਨੌਜਵਾਨਾਂ ਦੀ ਪਛਾਣ ਗੁਰਪ੍ਰੀਤ ਸਿੰਘ ਪੁੱਤਰ ਲਾਭ ਸਿੰਘ, ਹਰਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਦੋਵੇਂ ਵਾਸੀ ਇੰਦਰਾ ਨਗਰੀ ਤੇ ਲਵਜੋਤ ਸਿੰਘ ਪੁੱਤਰ ਚਮਕੌਰ ਸਿੰਘ ਵਾਸੀ ਆਲਮਗੜ੍ਹ ਵਜੋਂ ਹੋਈ ਹੈ। ਪੁਲਿਸ ਨੇ ਤਿੰਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਇਹ ਨਸ਼ਾ ਕਿੱਥੋਂ ਲਿਆਏ ਸਨ ਤੇ ਅੱਗੇ ਕਿਸ ਨੂੰ ਵੇਚਣਾ ਸੀ। ਇਸ ਤੋਂ ਇਲਾਵਾ ਉਨ੍ਹਾਂ ਦੇ ਪੁਰਾਣੇ ਅਪਰਾਧਿਕ ਰਿਕਾਰਡ ਦੀ ਵੀ ਜਾਂਚ ਕੀਤੀ ਜਾਵੇਗੀ।
ਪਿਛਲੀ ਖ਼ਬਰ ਸ੍ਰੀ ਅਰੋੜਵੰਸ਼ ਵੈੱਲਫੇਅਰ ਸੁਸਾਇਟੀ ਵਲੋਂ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਦੇ ਨਵੇਂ ਪ੍ਰਧਾਨ ਸਿਧਾਰਥ ਖੁਰਾਨਾ ਦਾ ਸਨਮਾਨ ਅਗਲੀ ਖ਼ਬਰ ਰਾਧਾ ਅਸ਼ਟਮੀ ’ਤੇ ਧਾਰਮਿਕ ਸਮਾਗਮ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।