23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਫ਼ਿਰੋਜ਼ਪੁਰ ਪੁਲਿਸ ਨੇ 120 ਗੁੰਮ ਹੋਏ, ਖੋਹੇ ਅਤੇ ਚੋਰੀਸ਼ੁਦਾ ਮੋਬਾਈਲ ਟਰੇਸ ਕਰਕੇ ਅਸਲ ਮਾਲਕਾਂ ਨੂੰ ਸੌਂਪੇ ਹੁਣ ਤੱਕ 459 ਮੋਬਾਈਲ ਫ਼ੋਨ ਕੀਤੇ ਟਰੇਸ

ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਦੀ ਸਪੈਸ਼ਲ ਬ੍ਰਾਂਚ ਅਤੇ ਆਈ. ਟੀ.

ਪੈ੍ੱਸ ਕਾਨਫ਼ਰੰਸ ਦੌਰਾਨ ਜਾਣਕਾਰੀ ਦਿੰਦੇ ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ। ਤਸਵੀਰ-ਗੁਰਿੰਦਰ ਸਿੰਘ 23-09-2026
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਪੁਲਿਸ ਦੀ ਸਪੈਸ਼ਲ ਬ੍ਰਾਂਚ ਅਤੇ ਆਈ.ਟੀ. ਸੈੱਲ ਵਲੋਂ ਪਿਛਲੇ ਸਮੇਂ ਦੌਰਾਨ ਫ਼ਿਰੋਜ਼ਪੁਰ ਸ਼ਹਿਰ, ਛਾਉਣੀ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਚੋਰੀ, ਖੋਹ ਜਾਂ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਤੱਕ ਪਹੁੰਚਾਉਣ ਦੀ ਮੁਹਿੰਮ ਤਹਿਤ 120 ਮੋਬਾਈਲ ਫ਼ੋਨ ਬਰਾਮਦ ਕਰਕੇ ਸੰਬੰਧਿਤ ਮਾਲਕਾਂ ਨੂੰ ਸੌਂਪੇ ਗਏ। ਸੀਨੀਅਰ ਕਪਤਾਨ ਪੁਲਿਸ ਭੁਪਿੰਦਰ ਸਿੰਘ ਸਿੱਧੂ ਨੇ ਮੋਬਾਈਲ ਫ਼ੋਨ ਉਨ੍ਹਾਂ ਦੇ ਅਸਲ ਮਾਲਕਾਂ ਦੇ ਹਵਾਲੇ ਕਰਦਿਆਂ ਕਿਹਾ ਕਿ ਪੁਲਿਸ ਵਲੋਂ ਦਰਜ ਮੁਕੱਦਮਿਆਂ ਅਤੇ ਪ੍ਰਾਪਤ ਸ਼ਿਕਾਇਤਾਂ ਦੇ ਆਧਾਰ ’ਤੇ ਗੁੰਮ ਜਾਂ ਚੋਰੀ ਹੋਏ ਮੋਬਾਈਲ ਫੋਨਾਂ ਨੂੰ ਤਕਨੀਕੀ ਢੰਗ ਨਾਲ ਟਰੇਸ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਫ਼ਿਰੋਜ਼ਪੁਰ ਪੁਲਿਸ ਵਲੋਂ 117, 92 ਅਤੇ 130 ਮੋਬਾਈਲ ਫੋਨਾਂ ਦੀਆਂ ਵੱਖ-ਵੱਖ ਖੇਪਾਂ ਸਮੇਤ ਕਰੀਬ 30 ਲੱਖ ਰੁਪਏ ਕੀਮਤ ਦੇ ਕੁੱਲ 459 ਮੋਬਾਈਲ ਫ਼ੋਨ ਟਰੇਸ ਕਰਕੇ ਉਨ੍ਹਾਂ ਦੇ ਅਸਲ ਮਾਲਕਾਂ ਨੂੰ ਸੌਂਪੇ ਜਾ ਚੁੱਕੇ ਹਨ। ਪੁਲਿਸ ਅਧਿਕਾਰੀ ਨੇ ਕਿਹਾ ਕਿ ਆਈ.ਟੀ. ਸੈੱਲ ਵਲੋਂ ਤਕਨੀਕੀ ਸਾਧਨਾਂ ਦੀ ਮਦਦ ਨਾਲ ਮੋਬਾਈਲ ਫੋਨਾਂ ਦੀ ਭਾਲ ਕੀਤੀ ਜਾਂਦੀ ਹੈ ਅਤੇ ਸਫ਼ਲਤਾ ਮਿਲਣ ਉਪਰੰਤ ਉਨ੍ਹਾਂ ਨੂੰ ਕਾਨੂੰਨੀ ਪ੍ਰਕਿਰਿਆ ਪੂਰੀ ਕਰਕੇ ਮਾਲਕਾਂ ਦੇ ਹਵਾਲੇ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਉਕਤ ਸਬੰਧੀ ਤੱਥਾਂ ਨੂੰ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ, ਜੇਕਰ ਚੋਰੀ ਦੇ ਮੋਬਾਈਲ ਫ਼ੋਨ ਖ਼ਰੀਦ ਫ਼ਰੋਖ਼ਤ ਵਿਚ ਕਿਸੇ ਦੁਕਾਨਦਾਰ ਦੀ ਸ਼ਮੂਲੀਅਤ ਸਾਹਮਣੇ ਆਈ ਤਾਂ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੋਬਾਈਲ ਫ਼ੋਨ ਵਾਪਸ ਮਿਲਣ ’ਤੇ ਮਾਲਕਾਂ ਨੇ ਫ਼ਿਰੋਜ਼ਪੁਰ ਪੁਲਿਸ ਦੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਧੰਨਵਾਦ ਪ੍ਰਗਟ ਕੀਤਾ। ਇਸ ਮੌਕੇ ਉਨ੍ਹਾਂ ਨਾਲ ਆਈ.ਟੀ ਸੈੱਲ ਅਤੇ ਸਪੈਸ਼ਲ ਬ੍ਰਾਂਚ ਦੇ ਅਧਿਕਾਰੀ ਵੀ ਮੌਜੂਦ ਸਨ।
ਪਿਛਲੀ ਖ਼ਬਰ ਕਬਾੜ ਦੇ ਗੁਦਾਮ ’ਚ ਅੱਗ ਲੱਗਣ ਕਰਕੇ ਲੱਖਾਂ ਦਾ ਸਾਮਾਨ ਸੜਿਆ ਅਗਲੀ ਖ਼ਬਰ ਹਲਕਾ ਫਿਰੋਜ਼ਪੁਰ ਸ਼ਹਿਰੀ ਵਿਖੇ ਵਿਧਾਇਕ ਭੁੱਲਰ ਨੇ ਵੰਡੇ ਮੁੱਖ ਮੰਤਰੀ ਸਿਹਤ ਯੋਜਨਾ ਦੇ ਕਾਰਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।