24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਵਲੋਂ ਸਰਕਾਰ ਵਿਰੁੱਧ ਰੋਸ ਧਰਨਾ

ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਨੇ ਪੰਜਾਬ ਬਾਡੀ ਦੇ ਸੱਦੇ ‘ਤੇ ਤਹਿਸੀਲ ਪ੍ਰਧਾਨ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਰੋਸ ਧਰਨਾ ਲਗਾ ਕੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ। ਅੱਜ ਦੇ ਰੋਸ ਪ੍ਰਦਰਸ਼ਨ ਮੌਕੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਮੁੱਖ ਮੰਗਾਂ ਜਿਵੇਂ ਕਿ ਸਟੇਟ ਕਾਡਰ ਨੂੰ ਰੱਦ ਕਰਨਾ , ਮਿਤੀ 17-07-2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖ਼ਾਹ ‘ਚ ਵਾਧਾ ਕਰਨਾ ਅਤੇ ਪਟਵਾਰੀਆਂ ਦੀਆਂ ਅਸਾਮੀਆਂ ’ਚ ਵਾਧਾ ਕਰਨਾ ਆਦਿ ਸ਼ਾਮ ਹੈ।

ਜਲਾਲਾਬਾਦ ਦੇ ਤਹਿਸੀਲ ਕੰਪਲੈਕਸ ਵਿਖੇ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਨੁਮਾਇੰਦੇ ਤੇ ਕਾਨੂੰਗੋ ਸਰਕਾਰ ਵਿਰੁੱਧ ਰੋਸ ਧਰਨਾ ਲਾ ਕੇ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ-ਜਤਿੰਦਰ ਪਾਲ ਸਿੰਘ 24-09-2026
ਜਲਾਲਾਬਾਦ, 23 ਸਤੰਬਰ (ਜਤਿੰਦਰ ਪਾਲ ਸਿੰਘ)- ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਜਲਾਲਾਬਾਦ ਦੇ ਸਮੂਹ ਪਟਵਾਰੀਆਂ ਨੇ ਪੰਜਾਬ ਬਾਡੀ ਦੇ ਸੱਦੇ ‘ਤੇ ਤਹਿਸੀਲ ਪ੍ਰਧਾਨ ਵਰਿੰਦਰ ਕੁਮਾਰ ਦੀ ਪ੍ਰਧਾਨਗੀ ਹੇਠ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਰੋਸ ਧਰਨਾ ਲਗਾ ਕੇ ਸਰਕਾਰ ਦੇ ਵਿਰੁੱਧ ਨਾਅਰੇਬਾਜ਼ੀ ਕੀਤੀ। ਅੱਜ ਦੇ ਰੋਸ ਪ੍ਰਦਰਸ਼ਨ ਮੌਕੇ ਆਗੂਆਂ ਨੇ ਸੰਬੋਧਨ ਕਰਦੇ ਹੋਏ ਦੱਸਿਆ ਕਿ ਮੁੱਖ ਮੰਗਾਂ ਜਿਵੇਂ ਕਿ ਸਟੇਟ ਕਾਡਰ ਨੂੰ ਰੱਦ ਕਰਨਾ , ਮਿਤੀ 17-07-2020 ਤੋਂ ਬਾਅਦ ਭਰਤੀ ਹੋਏ ਪਟਵਾਰੀਆਂ ਦੀ ਤਨਖ਼ਾਹ ‘ਚ ਵਾਧਾ ਕਰਨਾ ਅਤੇ ਪਟਵਾਰੀਆਂ ਦੀਆਂ ਅਸਾਮੀਆਂ ’ਚ ਵਾਧਾ ਕਰਨਾ ਆਦਿ ਸ਼ਾਮ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਮੰਗਾਂ ਨੂੰ ਸਰਕਾਰ ਵਲੋਂ ਲਾਗੂ ਨਾ ਕਰਨ ਦੇ ਰੋਸ ਵਜੋਂ ਪਟਵਾਰੀਆਂ ਨੇ ਲਾਲ ਲਕੀਰ ਦੇ ਕੰਮ ਤੇ ਐਗਰੀਸਟੈਕ ਦਾ ਕੰਮ ਦਾ ਬਾਈਕਾਟ ਕੀਤਾ ਹੋਈਆਂ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਟੇਟ ਬਾਡੀ ਦੇ ਸੱਦੇ ’ਤੇ 16 ਸਤੰਬਰ ਨੂੰ ਤਹਿਸੀਲ ਪੱਧਰੀ ’ਤੇ ਅੱਜ ਫਿਰ ਤੋਂ ਦੁਬਾਰਾ ਰੋਸ ਧਰਨਾ ਲਗਾ ਕੇ ਪਟਵਾਰੀਆਂ ਦੀ ਮੰਗਾਂ ਨੂੰ ਸਰਕਾਰ ਤੱਕ ਪਹੁੰਚਾਉਣ ਲਈ ਸੰਘਰਸ਼ ਸ਼ੁਰੂ ਕੀਤਾ ਗਿਆ ਹੈ । ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਪਟਵਾਰੀਆਂ ਦੀ ਮੰਗਾਂ ਨੂੰ ਜਲਦੀ ਤੋਂ ਜਲਦੀ ਲਾਗੂ ਨਾ ਕੀਤਾ ਤਾਂ ਕਲਮ ਛੋੜ ਹੜਤਾਲ ਕਰਨਾ ਅਤੇ ਵਾਧੂ ਸਰਕਲਾਂ ਦਾ ਚਾਰਜ ਛੱਡਣ ਵਰਗੇ ਫ਼ੈਸਲੇ ਤਿੱਖੇ ਸੰਘਰਸ਼ ‘ਚ ਸ਼ਾਮਲ ਹੋਣਗੇ ਜਿਸ ਦੀ ਜ਼ੁੰਮੇਵਾਰੀ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਤੇ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਪ੍ਰੇਮ ਪ੍ਰਕਾਸ਼, ਸੇਵਾਮੁਕਤ ਕਾਨੂੰਗੋ ਕੇਵਲ ਕ੍ਰਿਸ਼ਨ, ਸੇਵਾ-ਮੁਕਤ ਕਾਨੂੰਗੋ ਭਗਤ ਸਿੰਘ, ਜ਼ਿਲ੍ਹਾ ਖ਼ਜ਼ਾਨਚੀ ਆਸ਼ੀਸ਼ ਕੁਮਾਰ, ਕਾਨੂੰਗੋ ਪ੍ਰਤੀਕ ਸਿੰਘ, ਕਾਨੂੰਗੋ ਗੌਤਮ, ਗਗਨੀਤ ਸਿੰਘ ਖ਼ਜ਼ਾਨਚੀ ਆਦਿ ਪਟਵਾਰੀਆਂ ਤੇ ਕਾਨੂੰਗੋ ਸਾਥੀਆਂ ਨੇ ਸੰਬੋਧਨ ਕੀਤਾ।
ਪਿਛਲੀ ਖ਼ਬਰ ਵਿਧਾਇਕ ਜਗਦੀਪ ਕੰਬੋਜ ਗੋਲਡੀ ਵਲੋਂ ਵੱਖ-ਵੱਖ ਪਿੰਡਾਂ ਅੰਦਰ ਲਾਇਬਰੇਰੀਆਂ, ਪੱਕੀਆਂ ਸੜਕਾਂ ਤੇ ਆਰ.ਓ. ਦੇ ਉਦਘਾਟਨ ਅਗਲੀ ਖ਼ਬਰ ਪਾਰਕ ਦੇ ਬੈਂਚ ’ਤੇ ਮਿਲੀ ਬਜ਼ੁਰਗ ਵਿਅਕਤੀ ਦੀ ਲਾਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।