24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਵਿਧਾਇਕ ਸਵਨਾ ਵਲੋਂ ‘ਮਾਨ ਦੇ ਮੁਨਾਫ਼ੇ’ ਤਹਿਤ ਫ਼ਾਜ਼ਿਲਕਾ ਦੇ ਵਾਰਡ ਨੰਬਰ 10 ਤੋਂ ਡੋਰ ਟੂ ਡੋਰ ਪ੍ਰਚਾਰ ਸ਼ੁਰੂ

ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਾਰਡ ਨੰਬਰ 10 ਤੋਂ ਡੋਰ-ਟੂ-ਡੋਰ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਵਿਧਾਇਕ ਸਵਨਾ ਨੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ।

ਫ਼ਾਜ਼ਿਲਕਾ ਦੇ ਵਾਰਡ ਨੰਬਰ 10 ਵਿਚ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਘਰ-ਘਰ ਪ੍ਰਚਾਰ ਕਰਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ 24-09-2026
ਫ਼ਾਜ਼ਿਲਕਾ, 23 ਸਤੰਬਰ(ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵਲੋਂ ‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਾਰਡ ਨੰਬਰ 10 ਤੋਂ ਡੋਰ-ਟੂ-ਡੋਰ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਵਿਧਾਇਕ ਸਵਨਾ ਨੇ ਘਰ-ਘਰ ਜਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਸਕੀਮਾਂ ਬਾਰੇ ਜਾਗਰੂਕ ਕੀਤਾ। ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਨੇ 4.5 ਸਾਲਾਂ ਦੇ ਕਾਰਜਕਾਲ ਦੌਰਾਨ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਔਰਤਾਂ ਲਈ ਮੁਫ਼ਤ ਬੱਸ ਸਫ਼ਰ, ਬਜ਼ੁਰਗ ਪੈਨਸ਼ਨ ਤੇ ਮੁਫ਼ਤ ਸਿੱਖਿਆ ਵਰਗੇ ਇਤਿਹਾਸਕ ਕੰਮ ਕੀਤੇ ਹਨ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਗੂ ਤੇ ਵਲੰਟੀਅਰ ਹਲਕੇ ਦੇ ਹਰ ਪਿੰਡ ਤੇ ਵਾਰਡ ਵਿਚ ਜਾ ਕੇ ਸਰਕਾਰ ਦਾ ਰਿਪੋਰਟ ਕਾਰਡ ਲੋਕਾਂ ਤੱਕ ਪਹੁੰਚਾਉਣਗੇ। ਇਸ ਮੌਕੇ ਸਥਾਨਕ ਲੋਕਾਂ ਨੇ ਸਰਕਾਰ ਦੇ ਕੰਮਾਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਸੜਕ ਹਾਦਸੇ ਦੇ ਪੀੜਤਾਂ ਦੀ ਮਦਦ ਕਰਨ ਵਾਲਿਆਂ ਨੂੰ ਮਿਲੇਗੀ 25 ਹਜ਼ਾਰ ਰੁਪਏ ਦੀ ਪ੍ਰੋਤਸਾਹਨ ਰਾਸ਼ੀ ਟਰੈਫ਼ਿਕ ਪੁਲਿਸ ਅਤੇ ਮਾ... ਅਗਲੀ ਖ਼ਬਰ ਮਾਂ-ਪੁੱਤ ਸਮੇਤ ਚਾਰ ਜਣੇ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।