25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਆੜ੍ਹਤੀ ਯੂਨੀਅਨ ਦੀ ਪੰਜਾਬ ਭਵਨ ਵਿਖੇ ਮੰਤਰੀਆਂ ਨਾਲ ਅਹਿਮ ਮੀਟਿੰਗ, ਮੰਗ ਪੱਤਰ ਸੌਂਪਿਆ

ਜਲਾਲਾਬਾਦ, 24 ਸਤੰਬਰ (ਜਸਕਰਨ ਸਿੰਘ ਤਨੇਜਾ)- ਪਿਛਲੇ ਦਿਨੀਂ ਪੰਜਾਬ ਭਰ ਤੋਂ ਸਮੂਹ ਆੜ੍ਹਤੀ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਮੰਤਰੀ ਬਰਿੰਦਰ ਗੋਇਲ, ਪ੍ਰਿੰਸੀਪਲ ਸੈਕਟਰੀ ਰਾਹੁਲ ਤਿਵਾੜੀ ਤੇ ਪ੍ਰਿੰਸੀਪਲ ਡਾਇਰੈਕਟਰ ਵਰਿੰਦਰ ਸ਼ਰਮਾ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀ ਯੂਨੀਅਨ ਜਲਾਲਾਬਾਦ ਦੇ ਪ੍ਰਧਾਨ ਮਨਜੀਤ ਸਿੰਘ ਦਰਗਣ ਨੇ ਦੱਸਿਆ ਕਿ ਮੀਟਿੰਗ ਦੌਰਾਨ ਆੜ੍ਹਤੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਸਰਕਾਰ ਅੱਗੇ ਰੱਖਿਆ ਗਿਆ ਹੈ।

ਅਜੀਤ ਡੈਸਕ 25-09-2026
ਜਲਾਲਾਬਾਦ, 24 ਸਤੰਬਰ (ਜਸਕਰਨ ਸਿੰਘ ਤਨੇਜਾ)- ਪਿਛਲੇ ਦਿਨੀਂ ਪੰਜਾਬ ਭਰ ਤੋਂ ਸਮੂਹ ਆੜ੍ਹਤੀ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਪੰਜਾਬ ਭਵਨ ਚੰਡੀਗੜ੍ਹ ਵਿਖੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਫੂਡ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਮੰਤਰੀ ਬਰਿੰਦਰ ਗੋਇਲ, ਪ੍ਰਿੰਸੀਪਲ ਸੈਕਟਰੀ ਰਾਹੁਲ ਤਿਵਾੜੀ ਤੇ ਪ੍ਰਿੰਸੀਪਲ ਡਾਇਰੈਕਟਰ ਵਰਿੰਦਰ ਸ਼ਰਮਾ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਆੜ੍ਹਤੀ ਯੂਨੀਅਨ ਜਲਾਲਾਬਾਦ ਦੇ ਪ੍ਰਧਾਨ ਮਨਜੀਤ ਸਿੰਘ ਦਰਗਣ ਨੇ ਦੱਸਿਆ ਕਿ ਮੀਟਿੰਗ ਦੌਰਾਨ ਆੜ੍ਹਤੀਆਂ ਦੀਆਂ ਪ੍ਰਮੁੱਖ ਮੰਗਾਂ ਨੂੰ ਸਰਕਾਰ ਅੱਗੇ ਰੱਖਿਆ ਗਿਆ ਹੈ। ਆੜ੍ਹਤੀਆਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ 2024 ਵਿਚ ਕੀਤੇ ਵਾਅਦੇ ਮੁਤਾਬਿਕ ਆੜ੍ਹਤ (ਕਮਿਸ਼ਨ) ਢਾਈ ਫ਼ੀਸਦੀ ਤੱਕ ਵਧਾਉਣ ਦੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਮੰਡੀਆਂ ਵਿਚ ਘੱਟ ਰੇਟ ’ਤੇ ਠੇਕਾ ਲੈ ਕੇ ਬਾਅਦ ਵਿਚ ਮਾਲ ਚੁੱਕਣ ਤੋਂ ਮੁੱਕਰਨ ਵਾਲੇ ਠੇਕੇਦਾਰਾਂ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਗਈ, ਜਿਸ ਨਾਲ ਆੜ੍ਹਤੀਆਂ ਨੂੰ ਸਸਤੇ ਰੇਟ ’ ਤੇ ਮਾਲ ਚੁਕਵਾਉਣਾ ਪੈਂਦਾ ਹੈ ਅਤੇ ਆਰਥਿਕ ਸੋਸ਼ਣ ਹੁੰਦਾ ਹੈ। ਝੋਨੇ ਵਿਚ ਨਮੀ ਦੀ ਸਮੱਸਿਆ ਤੋਂ ਬਚਣ ਲਈ ਸਥਾਨਕ ਪ੍ਰਸ਼ਾਸਨ ਕੰਬਾਈਨਾਂ ਚਲਾਉਣ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਨਿਸ਼ਚਿਤ ਕੀਤਾ ਜਾਵੇ, ਮੰਡੀਆਂ ਵਿਚ ਝੋਨੇ ਦੀ ਰੁਲਾਈ ਰੋਕਣ ਲਈ 1 ਤਰੀਕ ਨੂੰ ਹੀ ਆਰ.ਓ. ਕੱਢ ਕੇ ਦਿੱਤਾ ਜਾਵੇ। ਮੀਟਿੰਗ ਦੌਰਾਨ ਹਾਜ਼ਰ ਮੰਤਰੀਆਂ ਵਲੋਂ ਆੜ੍ਹਤੀਆਂ ਦੀਆਂ ਸਮੂਹ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਤੇ ਆੜ੍ਹਤੀਆਂ ਨੂੰ ਆਉਣ ਵਾਲੇ ਖ਼ਰੀਦ ਸੀਜ਼ਨ ਵਿਚ ਪੰਜਾਬ ਸਰਕਾਰ ਨਾਲ ਮਿਲ ਕੇ ਸਹਿਯੋਗ ਕਰਨ ਦੀ ਅਪੀਲ ਕੀਤੀ ਗਈ।
ਪਿਛਲੀ ਖ਼ਬਰ ਕਿਸਾਨ ਆਗੂ ਸੁਖਜਿੰਦਰ ਸਿੰਘ ਰਾਜਨ ਤੇ ਸੁਖਮੰਦਰ ਸਿੰਘ ਸੁੱਖ ਦੇ ਸੋਸ਼ਲ ਮੀਡੀਆ ਪੇਜ ਹੋਏ ਬੈਨ ਅਗਲੀ ਖ਼ਬਰ ਵਿਧਾਇਕ ਸਵਨਾ ਵਲੋਂ ਪਿੰਡ ਸ਼ਤੀਰ ਵਾਲਾ ਤੇ ਖੂਈ ਖੇੜਾ ’ਚ ਲੋਕ ਮਿਲਣੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।