25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2026

ਵਿਧਾਇਕ ਸਵਨਾ ਨੇ ਨੌਜਵਾਨਾਂ ਨੂੰ ਵੰਡੀਆਂ ਖੇਡ ਕਿੱਟਾਂ

ਫ਼ਾਜ਼ਿਲਕਾ, 24 ਸਤੰਬਰ(ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸ਼ਤੀਰ ਵਾਲਾ ਅਤੇ ਖੂਈ ਖੇੜਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ।

ਅਜੀਤ ਡੈਸਕ 25-09-2026
ਫ਼ਾਜ਼ਿਲਕਾ, 24 ਸਤੰਬਰ(ਦਵਿੰਦਰ ਪਾਲ ਸਿੰਘ)- ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਸ਼ਤੀਰ ਵਾਲਾ ਅਤੇ ਖੂਈ ਖੇੜਾ ਵਿਖੇ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੰਡੀਆਂ। ਇਸ ਮੌਕੇ ਵਿਧਾਇਕ ਸਵਨਾ ਨੇ ਕਿਹਾ ਕਿ ਸਰਕਾਰ ਵਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪਿੰਡਾਂ ਵਿਚ ਖੇਡ ਸਟੇਡੀਅਮ ਤੇ ਗਰਾਊਂਡ ਤਿਆਰ ਕੀਤੇ ਜਾ ਰਹੇ ਹਨ। ਖੇਡਾਂ ਨਾਲ ਜਿੱਥੇ ਸਰੀਰਕ ਤੇ ਮਾਨਸਿਕ ਤੰਦਰੁਸਤੀ ਮਿਲਦੀ ਹੈ ਉੱਥੇ ਹੀ ਨੌਜਵਾਨ ਬਲਾਕ, ਜ਼ਿਲ੍ਹਾ ਤੇ ਰਾਜ ਪੱਧਰ ’ਤੇ ਖੇਡ ਕੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ ਤੇ ’ਰੰਗਲਾ ਪੰਜਾਬ’ ਬਣਾਉਣ ਵਿਚ ਯੋਗਦਾਨ ਪਾਉਣਗੇ।
ਪਿਛਲੀ ਖ਼ਬਰ ਪੰਜਾਬ ਕਾਂਗਰਸ ਦੇ ਸਹਿ-ਇੰਚਾਰਜ ਰਵਿੰਦਰ ਡਾਲਵੀ 26 ਨੂੰ ਜਲਾਲਾਬਾਦ ਦੌਰੇ ’ਤੇ ਅਗਲੀ ਖ਼ਬਰ ਪਿੰਡ ਖੁੱਬਣ ਤੇ ਦੋਦਾ ਵਿਖੇ ਦਸਤਾਵੇਜ਼ੀ ਫ਼ਿਲਮ ਦਿਖਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।