27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਮਾਰਕੀਟ ਕਮੇਟੀ ਤੇ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨਾਂ ਦੀ ਤਾਜਪੋਸ਼ੀ ’ਚ ਪੁੱਜੇ ਸੰਦੀਪ ਸਿੰਘ ਭੱਟੀ

ਜਲਾਲਾਬਾਦ, 26 ਸਤੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਨੀਤੀਆਂ ਰਾਹੀਂ ਲੋਕਾਂ ਵਿਚ ਜਾਤੀਵਾਦ ਦਾ ਪਾੜਾ ਵਧਾ ਰਹੀ ਹੈ ਅਤੇ ਜਨਰਲ ਕੈਟਾਗਰੀ ਦੇ ਲੋਕਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਬੀਰ ਸਿੰਘ ਪ੍ਰਧਾਨ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਕਰਦਿਆਂ ਪੰਜਾਬ ਸਰਕਾਰ ’ਤੇ ਕਈ ਦੋਸ਼ ਲਗਾਏ।

ਅਜੀਤ ਡੈਸਕ 27-09-2026
ਜਲਾਲਾਬਾਦ, 26 ਸਤੰਬਰ (ਜਤਿੰਦਰ ਪਾਲ ਸਿੰਘ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੀਆਂ ਨੀਤੀਆਂ ਰਾਹੀਂ ਲੋਕਾਂ ਵਿਚ ਜਾਤੀਵਾਦ ਦਾ ਪਾੜਾ ਵਧਾ ਰਹੀ ਹੈ ਅਤੇ ਜਨਰਲ ਕੈਟਾਗਰੀ ਦੇ ਲੋਕਾਂ ਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਖਬੀਰ ਸਿੰਘ ਪ੍ਰਧਾਨ ਜਨਰਲ ਕੈਟਾਗਰੀ ਵੈੱਲਫੇਅਰ ਫੈਡਰੇਸ਼ਨ ਪੰਜਾਬ ਨੇ ਕਰਦਿਆਂ ਪੰਜਾਬ ਸਰਕਾਰ ’ਤੇ ਕਈ ਦੋਸ਼ ਲਗਾਏ। ਸੁਖਬੀਰ ਸਿੰਘ ਨੇ ਦੋਸ਼ ਲਗਾਇਆ ਕਿ ਭਗਵੰਤ ਮਾਨ ਸਰਕਾਰ ਵਲੋਂ ਵੱਖ-ਵੱਖ ਵਰਗਾਂ ਲਈ ਕੀਤੇ ਜਾ ਰਹੇ ਫ਼ੈਸਲਿਆਂ ਵਿਚ ਜਨਰਲ ਕੈਟਾਗਰੀ ਦੇ ਲੋਕਾਂ ਨਾਲ ਕਥਿਤ ਤੌਰ ’ਤੇ ਵਿਤਕਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਿਤ ਚੇਅਰਮੈਨ ਨਿਯੁਕਤ ਕੀਤੇ ਗਏ ਹਨ ਪਰ ਜਨਰਲ ਕੈਟਾਗਰੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਅਜੇ ਤੱਕ ਨਾ ਹੋਣ ਕਾਰਨ ਇਸ ਵਰਗ ਦੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਹਰ ਵਰਗ ਨੂੰ ਬਰਾਬਰ ਮੌਕੇ ਤੇ ਸਹੂਲਤਾਂ ਦੇਣ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਆਪਣੀਆਂ ਨੀਤੀਆਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਵਿਚ ਫ਼ਰਕ ਪੈਦਾ ਕਰਕੇ ਵੋਟਾਂ ਦੀ ਰਾਜਨੀਤੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਨਰਲ ਵਰਗ ਵਿਚ ਵੀ ਵੱਡੀ ਗਿਣਤੀ ਵਿਚ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰ ਹਨ ਜਿਨ੍ਹਾਂ ਦੀਆਂ ਔਰਤਾਂ ਨੂੰ ਵੀ ਸਰਕਾਰੀ ਸਹਾਇਤਾ ਦੀ ਲੋੜ ਹੈ। ਉਨ੍ਹਾਂ ਅੱਗੇ ਕਿਹਾ ਕਿ ਹੁਣ ਸਰਕਾਰ ਵਲ਼ੋਂ 40 ਫ਼ੀਸਦੀ ਐੱਸ.ਸੀ. ਆਬਾਦੀ ਵਾਲੇ ਪਿੰਡਾਂ ਲਈ ਵਿਸ਼ੇਸ਼ ਗਰਾਂਟਾਂ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਬਾਕੀ ਪਿੰਡਾਂ ਦੇ ਵਿਕਾਸ ਦੀ ਜ਼ਿੰਮੇਵਾਰੀ ਸਰਕਾਰ ਦੀ ਨਹੀਂ ਹੈ?
ਪਿਛਲੀ ਖ਼ਬਰ ਸਿਮੀਗੋ ਸਕੂਲ ਦੇ ਵਿਦਿਆਰਥੀਆਂ ਨੇ ਸ਼ੂਟਿੰਗ ਮੁਕਾਬਲੇ ’ਚ ਤਗਮੇ ਜਿੱਤੇ ਅਗਲੀ ਖ਼ਬਰ ਮਾਰਕੀਟ ਕਮੇਟੀ ਤੇ ਇੰਪਰੂਵਮੈਂਟ ਟਰੱਸਟ ਦੇ ਨਵ-ਨਿਯੁਕਤ ਚੇਅਰਮੈਨਾਂ ਦੀ ਤਾਜਪੋਸ਼ੀ ’ਚ ਪੁੱਜੇ ਸੰਦੀਪ ਸਿੰਘ ਭੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।