29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਚੋਣ ਕਮਿਸ਼ਨਰ ਦਾ ਫੂਕਿਆ ਪੁਤਲਾ

ਫ਼ਾਜ਼ਿਲਕਾ, 28 ਸਤੰਬਰ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਡੀ. ਸੀ.

ਫ਼ਾਜ਼ਿਲਕਾ ਵਿਖੇ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ, ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ, ਸਮਰਬੀਰ ਸਿੱਧੂ ਤੇ ਹੋਰ ਕਾਂਗਰਸੀ ਆਗੂ। ਅਜੀਤ ਤਸਵੀਰ 29-09-2026
ਫ਼ਾਜ਼ਿਲਕਾ, 28 ਸਤੰਬਰ(ਦਵਿੰਦਰ ਪਾਲ ਸਿੰਘ)- ਜ਼ਿਲ੍ਹਾ ਕਾਂਗਰਸ ਕਮੇਟੀ ਫ਼ਾਜ਼ਿਲਕਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਹੇਠ ਡੀ.ਸੀ. ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੋਟਰ ਅਧਿਕਾਰਾਂ ਤੇ ਲੋਕਤੰਤਰੀ ਵਿਵਸਥਾ ਵਿਚ ਪਾਰਦਰਸ਼ਤਾ ਨਾਲ ਜੁੜੇ ਮੁੱਦਿਆਂ ਨੂੰ ਲੈ ਕੇ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਦੌਰਾਨ ਕਾਂਗਰਸੀ ਵਰਕਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਉਨ੍ਹਾਂ ਦਾ ਪੁਤਲਾ ਫੂਕਿਆ। ਪੰਜਾਬ ਕਾਂਗਰਸ ਵਲੋਂ 28 ਸਤੰਬਰ ਨੂੰ ਜ਼ਿਲ੍ਹਾ ਪੱਧਰ ’ਤੇ ਅਜਿਹੇ ਪ੍ਰਦਰਸ਼ਨ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ। ਪ੍ਰਦਰਸ਼ਨ ਦੌਰਾਨ ਕਾਂਗਰਸੀ ਆਗੂਆਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਨ ਪੁਨਰੀਖਣ (ਐੱਸ.ਆਈ.ਆਰ.) ਪ੍ਰਕਿਰਿਆ ਨੂੰ ਲੈ ਕੇ ਆਪਣੀਆਂ ਚਿੰਤਾਵਾਂ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਵੋਟਰ ਸੂਚੀ ਵਿਚ ਨਾਂਅ ਜੋੜਨ, ਹਟਾਉਣ ਜਾਂ ਸੋਧ ਕਰਨ ਦੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ। ਚੋਣ ਕਮਿਸ਼ਨ ਦੀ ਨਿਰਧਾਰਿਤ ਸਮਾਂ-ਸਾਰਣੀ ਅਨੁਸਾਰ ਪੰਜਾਬ ਵਿਚ ਐੱਸ.ਆਈ.ਆਰ. ਦੇ ਦਾਅਵੇ ਅਤੇ ਉਜ਼ਰ ਦਰਜ ਕਰਵਾਉਣ ਦੀ ਮਿਆਦ 31 ਜੁਲਾਈ ਤੋਂ 28 ਸਤੰਬਰ ਤੱਕ ਹੈ ਤੇ ਅੰਤਿਮ ਵੋਟਰ ਸੂਚੀ 1 ਅਕਤੂਬਰ ਨੂੰ ਪ੍ਰਕਾਸ਼ਿਤ ਕੀਤੀ ਜਾਣੀ ਹੈ। ਜ਼ਿਲ੍ਹਾ ਕਾਂਗਰਸ ਪ੍ਰਧਾਨ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਲੋਕਤੰਤਰ ਵਿਚ ਹਰੇਕ ਨਾਗਰਿਕ ਦੀ ਵੋਟ ਮਹੱਤਵਪੂਰਨ ਹੈ। ਉਨ੍ਹਾਂ ਕਾਂਗਰਸ ਵਲੋਂ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ, ਗ੍ਰਿਫ਼ਤਾਰੀ ਅਤੇ ਬਰਖ਼ਾਸਤਗੀ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੋਟਰ ਸੂਚੀਆਂ ਨਾਲ ਸਬੰਧਿਤ ਸਾਰੀਆਂ ਪ੍ਰਕਿਰਿਆਵਾਂ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਪੂਰੀਆਂ ਹੋਣੀਆਂ ਚਾਹੀਦੀਆਂ ਹਨ। ਸਾਬਕਾ ਵਿਧਾਇਕ ਡਾ. ਮਹਿੰਦਰ ਰਿਣਵਾ, ਕਾਂਗਰਸੀ ਆਗੂ ਸਮਰਬੀਰ ਸਿੰਘ ਸਿੱਧੂ ਤੇ ਰਾਜ ਬਖ਼ਸ਼ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਜ਼ਿਲ੍ਹਾ ਕਾਂਗਰਸ ਪ੍ਰਧਾਨ ਕੌਸ਼ਲ ਬੂਕ, ਰੂਬੀ ਗਿੱਲ, ਬਲਾਕ ਦਿਹਾਤੀ ਕਾਂਗਰਸ ਪ੍ਰਧਾਨ ਜਸਬੀਰ ਸਿੰਘ ਸੈਣੀ, ਅਸ਼ੋਕ ਕੰਬੋਜ, ਯੂਥ ਕਾਂਗਰਸ ਪ੍ਰਧਾਨ ਅੰਕੁਜ ਦੀਪ, ਸਾਬਕਾ ਪ੍ਰਿੰਸੀਪਲ ਤ੍ਰਿਭਵਨ ਕੁਮਾਰ, ਮੈਂਡੀ ਵਧਾਵਨ, ਸੁਮਿਤ ਛਾਬੜਾ, ਸੁਭਾਸ਼ ਠਠਈ, ਹਰਕਮਲ ਸਿੰਘ, ਰੋਜ਼ੀ ਜੋਸਨ ਸਮੇਤ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਹਾਜ਼ਰ ਸਨ।
ਪਿਛਲੀ ਖ਼ਬਰ ਵੱਖ-ਵੱਖ ਥਾਈਂ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਅਗਲੀ ਖ਼ਬਰ ਨੌਜਵਾਨ ਦੀ ਰੇਲਗੱਡੀ ਹੇਠ ਆ ਕੇ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।