29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਕਾਬੂ

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਐਮ.

ਅਜੀਤ ਡੈਸਕ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਹੌਲਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਦੌਰਾਨੇ ਗਸ਼ਤ ਐਮ.ਆਰ. ਕਾਲਜ ਫ਼ਾਜ਼ਿਲਕਾ ਤੋਂ ਡੀ.ਸੀ. ਚੌਕ ਫ਼ਾਜ਼ਿਲਕਾ ਵੱਲ ਆ ਰਹੀ ਸੀ। ਜਦੋਂ ਗਾਵੜੀ ਕੰਡੇ ਨਜ਼ਦੀਕ ਪੁੱਜੇ ਤਾਂ ਇਕ ਨੌਜਵਾਨ ਘਬਰਾ ਕੇ ਆਪਣੀ ਪੈਂਟ ਦੀ ਜੇਬ ਵਿਚੋਂ ਇਕ ਪਾਰਦਰਸ਼ੀ ਲਿਫ਼ਾਫ਼ੇ ਵਿਚ ਨਸ਼ੀਲੀਆਂ ਗੋਲੀਆਂ ਦਾ ਪੱਤਾ ਸੁੱਟ ਕੇ ਭੱਜਣ ਲੱਗਿਆ ਜਿਸ ਨੂੰ ਕਾਬੂ ਕਰਕੇ ਨਾਮ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਦੀਪਕ ਉਰਫ਼ ਦੀਪੂ ਪੁੱਤਰ ਅਸ਼ਵਨੀ ਕੁਮਾਰ ਵਾਸੀ ਵਾਸੀ ਖਟੀਕਾ ਮੁਹੱਲਾ ਫ਼ਾਜ਼ਿਲਕਾ ਦੱਸਿਆ ਜਿਸ ਕੋਲੋਂ 10 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਹੈਰੋਇਨ, ਡਰੱਗ ਮਨੀ ਤੇ ਮੋਟਰਸਾਈਕਲ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਸਰਹੱਦੀ ਪਿੰਡ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।