29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦਿੱਲੀ ਪਬਲਿਕ ਸਕੂਲ ਅਬੋਹਰ ਨੇ ਇੰਟਰ ਦਿੱਲੀ ਪਬਲਿਕ ਸਕੂਲ ਜ਼ੋਨ-1 ਬਾਸਕਟਬਾਲ ਚੈਂਪੀਅਨਸ਼ਿਪ ’ਚ ਲਹਿਰਾਇਆ ਜਿੱਤ ਦਾ ਝੰਡਾ

ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਦਿੱਲੀ ਪਬਲਿਕ ਸਕੂਲ ਅਬੋਹਰ ਦੇ ਹੋਣਹਾਰ ਖਿਡਾਰੀਆਂ ਨੇ ਬਾਸਕਟਬਾਲ ਦੇ ਮੈਦਾਨ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਦਿੱਲੀ ਪਬਲਿਕ ਸਕੂਲ ਅਬੋਹਰ ਦੇ ਲੜਕਿਆਂ ਦੀ ਬਾਸਕਟਬਾਲ ਟੀਮ ਨੇ ਇੰਟਰ ਦਿੱਲੀ ਪਬਲਿਕ ਸਕੂਲ ਜ਼ੋਨ-1 ਬਾਸਕਟਬਾਲ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਜ਼ੋਨ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ।

ਅਜੀਤ ਡੈਸਕ 29-09-2026
ਅਬੋਹਰ, 28 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)- ਦਿੱਲੀ ਪਬਲਿਕ ਸਕੂਲ ਅਬੋਹਰ ਦੇ ਹੋਣਹਾਰ ਖਿਡਾਰੀਆਂ ਨੇ ਬਾਸਕਟਬਾਲ ਦੇ ਮੈਦਾਨ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ। ਦਿੱਲੀ ਪਬਲਿਕ ਸਕੂਲ ਅਬੋਹਰ ਦੇ ਲੜਕਿਆਂ ਦੀ ਬਾਸਕਟਬਾਲ ਟੀਮ ਨੇ ਇੰਟਰ ਦਿੱਲੀ ਪਬਲਿਕ ਸਕੂਲ ਜ਼ੋਨ-1 ਬਾਸਕਟਬਾਲ ਚੈਂਪੀਅਨਸ਼ਿਪ ਵਿਚ ਪਹਿਲਾ ਸਥਾਨ ਹਾਸਲ ਕਰਕੇ ਜ਼ੋਨ ਚੈਂਪੀਅਨ ਬਣਨ ਦਾ ਮਾਣ ਪ੍ਰਾਪਤ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਦੇ ਨਾਲ ਟੀਮ ਨੇ ਇੰਟਰ ਦਿੱਲੀ ਪਬਲਿਕ ਸਕੂਲ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਲਈ ਵੀ ਕੁਆਲੀਫ਼ਾਈ ਕਰ ਲਿਆ ਹੈ। ਮੁਕਾਬਲੇ ਦੌਰਾਨ ਦਿੱਲੀ ਪਬਲਿਕ ਸਕੂਲ ਅਬੋਹਰ ਦੇ ਖਿਡਾਰੀਆਂ ਨੇ ਸ਼ਾਨਦਾਰ ਟੀਮ ਵਰਕ, ਅਨੁਸ਼ਾਸਨ, ਆਤਮ-ਵਿਸ਼ਵਾਸ ਅਤੇ ਜਿੱਤ ਦੇ ਜਜ਼ਬੇ ਦਾ ਪ੍ਰਦਰਸ਼ਨ ਕੀਤਾ। ਪੂਰੇ ਟੂਰਨਾਮੈਂਟ ਦੌਰਾਨ ਖਿਡਾਰੀਆਂ ਨੇ ਆਪਣੇ ਖੇਡ ਹੁਨਰ ਅਤੇ ਸਾਂਝੀ ਰਣਨੀਤੀ ਨਾਲ ਵਿਰੋਧੀ ਟੀਮਾਂ ਨੂੰ ਸਖ਼ਤ ਟੱਕਰ ਦਿੱਤੀ ਤੇ ਆਖ਼ਰਕਾਰ ਜ਼ੋਨ-1 ਚੈਂਪੀਅਨ ਦਾ ਖ਼ਿਤਾਬ ਆਪਣੇ ਨਾਮ ਕੀਤਾ। ਟੀਮ ਦੀ ਇਸ ਸਫਲਤਾ ਵਿਚ ਕੋਚ ਅਜੈਪਾਲ ਸੰਧੂ ਦੇ ਮਾਰਗਦਰਸ਼ਨ, ਸਿਖਲਾਈ ਅਤੇ ਨਿਰੰਤਰ ਸਹਿਯੋਗ ਦੀ ਅਹਿਮ ਭੂਮਿਕਾ ਰਹੀ। ਪ੍ਰਿੰਸੀਪਲ ਸ਼ਵੇਤਾ ਜਸੂਜਾ ਨੇ ਟੀਮ ਦੀ ਸ਼ਾਨਦਾਰ ਪ੍ਰਾਪਤੀ ’ਤੇ ਖਿਡਾਰੀਆਂ, ਕੋਚ ਤੇ ਸਮੁੱਚੇ ਸਪੋਰਟਸ ਵਿਭਾਗ ਨੂੰ ਵਧਾਈ ਦਿੱਤੀ। ਜ਼ੋਨ-1 ਬਾਸਕਟਬਾਲ ਚੈਂਪੀਅਨ ਬਣਨ ਤੋਂ ਬਾਅਦ ਦਿੱਲੀ ਪਬਲਿਕ ਸਕੂਲ ਅਬੋਹਰ ਦੀ ਟੀਮ ਹੁਣ ਇੰਟਰ ਦਿੱਲੀ ਪਬਲਿਕ ਸਕੂਲ ਨੈਸ਼ਨਲ ਬਾਸਕਟਬਾਲ ਚੈਂਪੀਅਨਸ਼ਿਪ ਵਿਚ ਆਪਣਾ ਦਮ-ਖਮ ਦਿਖਾਉਣ ਲਈ ਤਿਆਰ ਹੈ।
ਪਿਛਲੀ ਖ਼ਬਰ ਪਿੰਡ ਬੱਲੂਆਣਾ ਵਿਖੇ 10 ਲੱਖ ਰੁਪਏ ਦੇ ਮੁਫ਼ਤ ਇਲਾਜ ਲਈ ਹੈਲਥ ਕਾਰਡ ਵੰਡਣ ਦੀ ਪ੍ਰਕਿਰਿਆ ਸ਼ੁਰੂ ਅਗਲੀ ਖ਼ਬਰ ਉਪਵੈਦ ਯੂਨੀਅਨ ਨੇ ਸਿਹਤ ਮੰਤਰੀ ਦੀ ਕੋਠੀ ਦਾ ਘਿਰਾਓ ਕਰਕੇ ਕੀਤਾ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।