29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਆਸ਼ਰਮ ’ਚ ਸਿਹਤ ਜਾਗਰੂਕਤਾ ਪ੍ਰੋਗਰਾਮ

ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਫ਼ਾਜ਼ਿਲਕਾ ਆਸ਼ਰਮ ’ਚ ਵਿਸ਼ਵ ਦਿਲ ਦਿਵਸ ਮੌਕੇ ਇਕ ਵਿਸ਼ੇਸ਼ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸੈਕਰਡ ਹਾਰਟ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ.

ਪ੍ਰੋਗਰਾਮ ਦੌਰਾਨ ਸੀ.ਪੀ.ਆਰ. ਅਤੇ ਸਿਹਤ ਸੰਬੰਧੀ ਜਾਣਕਾਰੀ ਦਿੰਦੇ ਹੋਏ ਡਾ. ਲੋਗੇਸ਼। ਅਜੀਤ ਤਸਵੀਰ 29-09-2026
ਫ਼ਾਜ਼ਿਲਕਾ, 28 ਸਤੰਬਰ (ਦਵਿੰਦਰ ਪਾਲ ਸਿੰਘ)- ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਫ਼ਾਜ਼ਿਲਕਾ ਆਸ਼ਰਮ ’ਚ ਵਿਸ਼ਵ ਦਿਲ ਦਿਵਸ ਮੌਕੇ ਇਕ ਵਿਸ਼ੇਸ਼ ਸਿਹਤ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸੈਕਰਡ ਹਾਰਟ ਸੁਪਰ ਸਪੈਸ਼ਲਿਟੀ ਹਸਪਤਾਲ ਦੇ ਮੈਡੀਕਲ ਅਫ਼ਸਰ ਡਾ.ਲੋਗੇਸ਼ ਨੇ ਸੰਗਤ ਨੂੰ ਦਿਲ ਨੂੰ ਸਿਹਤਮੰਦ ਰੱਖਣ ਲਈ ਸਾਤਵਿਕ ਖਾਣ-ਪੀਣ, ਸੰਤੁਲਿਤ ਖ਼ੁਰਾਕ, ਯੋਗ ਤੇ ਪ੍ਰਾਣਾਯਾਮ ਅਪਣਾਉਣ ਦੀ ਸਲਾਹ ਦਿੱਤੀ। ਇਸ ਮੌਕੇ ਡਾ.ਲੋਗੇਸ਼ ਨੇ ਐਮਰਜੈਂਸੀ ਸਥਿਤੀਆਂ ਵਿਚ ਜਾਨ ਬਚਾਉਣ ਲਈ ‘ਸੀ.ਪੀ.ਆਰ.’ ਦੀ ਪ੍ਰੈਕਟੀਕਲ ਟਰੇਨਿੰਗ ਦਿੱਤੀ ਤੇ ਗਲੇ ਵਿਚ ਕੁੱਝ ਫਸਣ ਦੀ ਸਥਿਤੀ ਵਿਚ ਕੀਤੀ ਜਾਣ ਵਾਲੀ ਪਹਿਲੀ ਸਹਾਇਤਾ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੇ ਅਖੀਰ ਵਿਚ ਸਾਧਵੀ ਅਮਰਾ ਭਾਰਤੀ ਨੇ ਹਾਜ਼ਰ ਲੋਕਾਂ ਨੂੰ ਗ਼ਲਤ ਜੀਵਨ ਸ਼ੈਲੀ ਛੱਡ ਕੇ ਸਿਹਤਮੰਦ ਦਿਨਚਰਿਆ ਅਪਣਾਉਣ ਦੀ ਸਹੁੰ ਚੁਕਾਈ।
ਪਿਛਲੀ ਖ਼ਬਰ ਸੱਚਖੰਡ ਕਾਨਵੈਂਟ ਸਕੂਲ ’ਚ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਅਗਲੀ ਖ਼ਬਰ ਕੇਵਲ ਸੁਖੀਜਾ ਪੰਜਾਬ ਪ੍ਰਦੇਸ਼ ਵਪਾਰ ਮੰਡਲ ਜ਼ਿਲ੍ਹਾ ਫ਼ਾਜ਼ਿਲਕਾ ਦੇ ਸਕੱਤਰ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।