29-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਸੱਚਖੰਡ ਕਾਨਵੈਂਟ ਸਕੂਲ ’ਚ ਮਨਾਇਆ ਗਿਆ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ

ਅਬੋਹਰ, 28 ਸਤੰਬਰ (ਵਿਵੇਕ ਹੂੜੀਆ) - ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਦੇ ਜੀਵਨ, ਸੰਘਰਸ਼, ਉੱਚੇ ਵਿਚਾਰਾਂ ਤੇ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ’ ਤੇ ਆਪਣੇ ਵਿਚਾਰ ਤੇ ਭਾਸ਼ਣ ਪੇਸ਼ ਕੀਤੇ।

ਅਜੀਤ ਡੈਸਕ 29-09-2026
ਅਬੋਹਰ, 28 ਸਤੰਬਰ (ਵਿਵੇਕ ਹੂੜੀਆ) - ਸੱਚਖੰਡ ਕਾਨਵੈਂਟ ਸਕੂਲ ਅਬੋਹਰ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਬੜੀ ਸ਼ਰਧਾ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਅਧਿਆਪਕਾਂ ਤੇ ਵਿਦਿਆਰਥੀਆਂ ਨੇ ਸ਼ਹੀਦ-ਏ-ਆਜ਼ਮ ਦੇ ਜੀਵਨ, ਸੰਘਰਸ਼, ਉੱਚੇ ਵਿਚਾਰਾਂ ਤੇ ਦੇਸ਼ ਲਈ ਦਿੱਤੀ ਮਹਾਨ ਕੁਰਬਾਨੀ ’ ਤੇ ਆਪਣੇ ਵਿਚਾਰ ਤੇ ਭਾਸ਼ਣ ਪੇਸ਼ ਕੀਤੇ। ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਦਲੇਰੀ, ਨਿਡਰਤਾ ਤੇ ਦੇਸ਼ ਪ੍ਰੇਮ ਤੋਂ ਜਾਣੂ ਕਰਵਾਉਂਦਿਆਂ ਦੱਸਿਆ ਕਿ ਉਨ੍ਹਾਂ ਦਾ ਜੀਵਨ ਅੱਜ ਵੀ ਹਰ ਭਾਰਤੀ ਲਈ ਪ੍ਰੇਰਨਾ ਦਾ ਸਰੋਤ ਹੈ। ਸਕੂਲ ਦੀ ਪ੍ਰਿੰਸੀਪਲ ਮਿਸ ਸ਼ਵੇਤਾ ਅਹੂਜਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ ਜੀਵਨ ਸਾਨੂੰ ਸਾਹਸ, ਤਿਆਗ ਤੇ ਦੇਸ਼ ਭਗਤੀ ਦੀ ਭਾਵਨਾ ਨਾਲ ਅੱਗੇ ਵਧਣ ਦੀ ਪ੍ਰੇਰਨਾ ਦਿੰਦਾ ਹੈ। ਸਕੂਲ ਦੇ ਡਾਇਰੈਕਟਰ ਕੁਲਤਾਰਾ ਅਸ਼ੋਕ ਅਹੂਜਾ ਨੇ ਵੀ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ।
ਪਿਛਲੀ ਖ਼ਬਰ ਅਭਿਸ਼ੇਕ ਪੋਲੀਟੈਕਨਿਕ ਕਾਲਜ ਵਿਖੇ ਕੈਰੀਅਰ ਗਾਈਡੈਂਸ ’ਤੇ ਵੈਬੀਨਾਰ ਅਗਲੀ ਖ਼ਬਰ ਦਿਵਯ ਜੋਤੀ ਜਾਗ੍ਰਿਤੀ ਸੰਸਥਾਨ ਦੇ ਆਸ਼ਰਮ ’ਚ ਸਿਹਤ ਜਾਗਰੂਕਤਾ ਪ੍ਰੋਗਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।