30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਅਫ਼ੀਮ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ

ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਅਫ਼ੀਮ ਅਤੇ ਇਕ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਫ਼ਾਜ਼ਿਲਕਾ ਤੋਂ ਅਬੋਹਰ ਰੋਡ ਨੇੜੇ ਰਾਮਪੁਰਾ ਪਿੰਡ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ’ਤੇ ਆ ਰਿਹਾ ਨੌਜਵਾਨ ਪੁਲਿਸ ਦੀ ਗੱਡੀ ਦੇਖ ਕੇ ਪਿੱਛੇ ਨੂੰ ਮੁੜਨ ਲੱਗਿਆ।

ਅਜੀਤ ਡੈਸਕ 30-09-2026
ਫ਼ਾਜ਼ਿਲਕਾ, 29 ਸਤੰਬਰ (ਦਵਿੰਦਰ ਪਾਲ ਸਿੰਘ)-ਥਾਣਾ ਸਦਰ ਫ਼ਾਜ਼ਿਲਕਾ ਪੁਲਿਸ ਨੇ ਅਫ਼ੀਮ ਅਤੇ ਇਕ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਬ ਇੰਸਪੈਕਟਰ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੇ ਸਬੰਧ ਵਿਚ ਫ਼ਾਜ਼ਿਲਕਾ ਤੋਂ ਅਬੋਹਰ ਰੋਡ ਨੇੜੇ ਰਾਮਪੁਰਾ ਪਿੰਡ ਪੁੱਜੀ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ ’ਤੇ ਆ ਰਿਹਾ ਨੌਜਵਾਨ ਪੁਲਿਸ ਦੀ ਗੱਡੀ ਦੇਖ ਕੇ ਪਿੱਛੇ ਨੂੰ ਮੁੜਨ ਲੱਗਿਆ। ਪੁਲਿਸ ਵਲੋਂ ਕਰਮਜੀਤ ਸਿੰਘ ਉਰਫ਼ ਲਵਲੀ ਪੁੱਤਰ ਰਜਿੰਦਰ ਸਿੰਘ ਵਾਸੀ ਜੰਡਵਾਲਾ ਖਰਤਾ ਨੂੰ ਕਾਬੂ ਕਰਕੇ ਤਲਾਸ਼ੀ ਲੈਣ ’ਤੇ ਉਸ ਕੋਲੋਂ 250 ਗਰਾਮ ਅਫ਼ੀਮ, ਇਕ ਕੰਪਿਊਟਰ ਕੰਡਾ ਅਤੇ ਡਿਲਕਸ ਐੱਚ.ਐਫ. ਮੋਟਰਸਾਈਕਲ ਬਰਾਮਦ ਕੀਤਾ ਗਿਆ। ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ ਆਰਚਰੀ ਨੈਸ਼ਨਲ ਟੀਮ ਦੀ ਚੋਣ ਲਈ ਬੱਲੂਆਣਾ ਵਿਖੇ ਟਰਾਇਲ, 157 ਖਿਡਾਰੀਆਂ ਨੇ ਲਿਆ ਭਾਗ ਅਗਲੀ ਖ਼ਬਰ ਬੀ.ਐੱਸ.ਐਫ ਦੇ ਡੀ.ਆਈ.ਜੀ ਨੂੰ ਕਿਰਪਾ ਪ੍ਰਸਾਦ ਭੇਟ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।