30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿਖੇ ਦਿਖਾਈ ਗਈ ਡਾਕੂਮੈਂਟਰੀ ਫ਼ਿਲਮ

ਅਬੋਹਰ, 29 ਸਤੰਬਰ (ਸੁਖਜੀਤ ਸਿੰਘ ਬਰਾੜ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਲਕਾ ਬੱਲੂਆਣਾ ਦੀ ਗਰਾਮ ਪੰਚਾਇਤ ਪਿੰਡ ਸ਼ੇਰੇਵਾਲਾ, ਆਲਮਗੜ੍ਹ, ਕਿੱਕਰ ਖੇੜਾ ਅਤੇ ਢਾਣੀ ਅਹੀਰਾਂ ਵਾਲੀ ਸਮੇਤ ਵੱਖ-ਵੱਖ ਪਿੰਡਾਂ ਵਿਖੇ ਐਲ. ਈ.

ਪਿੰਡ ਵਾਸੀਆਂ ਨੂੰ ਫ਼ਿਲਮ ਦਿਖਾਉਂਦੇ ਹੋਏ। ਅਜੀਤ ਤਸਵੀਰ 30-09-2026
ਅਬੋਹਰ, 29 ਸਤੰਬਰ (ਸੁਖਜੀਤ ਸਿੰਘ ਬਰਾੜ)- ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਹਲਕਾ ਬੱਲੂਆਣਾ ਦੀ ਗਰਾਮ ਪੰਚਾਇਤ ਪਿੰਡ ਸ਼ੇਰੇਵਾਲਾ, ਆਲਮਗੜ੍ਹ, ਕਿੱਕਰ ਖੇੜਾ ਅਤੇ ਢਾਣੀ ਅਹੀਰਾਂ ਵਾਲੀ ਸਮੇਤ ਵੱਖ-ਵੱਖ ਪਿੰਡਾਂ ਵਿਖੇ ਐਲ.ਈ.ਡੀ.ਵੈਨ ਰਾਹੀਂ ਉਨ੍ਹਾਂ ਦੇ ਮਹਾਨ ਜੀਵਨ, ਉਪਦੇਸ਼ਾਂ, ਸਮਾਨਤਾ, ਭਾਈਚਾਰਕ ਸਾਂਝ ਅਤੇ ਮਾਨਵਤਾ ਸਬੰਧੀ ਡਾਕੂਮੈਂਟਰੀ ਫ਼ਿਲਮ ਦਿਖਾਈ ਗਈ। ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਤਹਿਤ ਬੀਤੇ ਦਿਨ ਵੈਨ ’ਤੇ ਵੱਡੀ ਐਲ.ਈ.ਡੀ. ਸਕਰੀਨ ਲਗਾ ਕੇ 30 ਮਿੰਟ ਦੀ ਦਸਤਾਵੇਜ਼ੀ ਫ਼ਿਲਮ ਦਿਖਾਈ ਗਈ । ਇਸ ਦਸਤਾਵੇਜ਼ੀ ਫ਼ਿਲਮ ਦਿਖਾਉਣ ਦਾ ਮੁੱਖ ਮਕਸਦ ਗੁਰੂ ਰਵਿਦਾਸ ਜੀ ਵਲੋਂ ਦਿੱਤੇ ਸਮਾਜਿਕ ਬਰਾਬਰੀ, ਸਦਭਾਵਨਾ, ਸੱਚ, ਮਿਹਨਤ ਅਤੇ ਮਨੁੱਖਤਾ ਦੇ ਸੰਦੇਸ਼ ਨੂੰ ਘਰ-ਘਰ ਤੱਕ ਪਹੁੰਚਾਉਣਾ ਹੈ। ਪਿੰਡ ਵਾਸੀਆਂ ਨੇ ਕਿਹਾ ਕਿ ਗੁਰੂ ਰਵਿਦਾਸ ਮਹਾਰਾਜ ਜੀ ਨੇ ਦਇਆ, ਪ੍ਰੇਮ, ਆਪਸੀ ਭਾਈਚਾਰੇ ਦੇ ਸੰਦੇਸ਼ ਰਾਹੀਂ ਸਮਾਜ ਨੂੰ ਇਕ ਨਵੀਂ ਸੇਧ ਦਿੱਤੀ, ਜਿਸ ’ਤੇ ਚੱਲਦਿਆਂ ਸਾਨੂੰ ਸਭ ਨੂੰ ਲੋਕ ਭਲਾਈ ਦੇ ਕਾਰਜਾਂ ਲਈ ਅੱਗੇ ਆਉਣਾ ਚਾਹੀਦਾ ਹੈ। ਇਹ ਡਾਕੂਮੈਂਟਰੀ ਲੋਕਾਂ ਨੂੰ ਗੁਰੂ ਸਾਹਿਬ ਦੇ ਆਦਰਸ਼ਾਂ ਨਾਲ ਜੋੜਨ ਅਤੇ ਉਨ੍ਹਾਂ ਦੇ ਜੀਵਨ ਤੋਂ ਪੇ੍ਰਰਨਾ ਲੈਣ ਦਾ ਇੱਕ ਮਹੱਤਵਪੂਰਨ ਉਪਰਾਲਾ ਸਾਬਤ ਹੋਵੇਗੀ। ਜਿੱਥੇ ਉਨ੍ਹਾਂ ਬੜੇ ਪਿਆਰ, ਸ਼ਰਧਾ ਅਤੇ ਉਤਸ਼ਾਹ ਨਾਲ ਡਾਕੂਮੈਂਟਰੀ ਫ਼ਿਲਮ ਦੇਖੀ ਅਤੇ ਗੁਰੂ ਰਵਿਦਾਸ ਜੀ ਦੇ ਮਹਾਨ ਜੀਵਨ ਅਤੇ ਉਨ੍ਹਾਂ ਦੇ ਉੱਚੇ-ਸੁੱਚੇ ਵਿਚਾਰਾਂ ਤੋਂ ਜਾਣੂੰ ਹੋਏ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਉਪਰਾਲੇ ਰਾਹੀਂ ਪਿੰਡ ਵਾਸੀਆਂ ਨੂੰ ਆਪਸੀ ਭਾਈਚਾਰੇ, ਸਮਾਨਤਾ, ਏਕਤਾ ਅਤੇ ਮਾਨਵਤਾ ਦਾ ਸੰਦੇਸ਼ ਪ੍ਰਾਪਤ ਹੋਇਆ ਹੈ।
ਪਿਛਲੀ ਖ਼ਬਰ ਸਵਰਨਜੀਤ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿਚ ਹੋਏ ਸ਼ਾਮਿਲ ਅਗਲੀ ਖ਼ਬਰ ਭਾਈ ਘਨੱਈਆ ਜੀ ਸੇਵਾ ਸੁਸਾਇਟੀ ਵਲੋਂ ਮੁਫ਼ਤ ਅੱਖਾਂ ਦੀ ਜਾਂਚ ਅਤੇ ਆਪ੍ਰੇਸ਼ਨ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।