30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸਵਰਨਜੀਤ ਸਿੰਘ ਅਕਾਲੀ ਦਲ ਵਾਰਿਸ ਪੰਜਾਬ ਦੇ ਜਥੇਬੰਦੀ ਵਿਚ ਹੋਏ ਸ਼ਾਮਿਲ

ਅਬੋਹਰ, 29 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਜੰਡਵਾਲਾ ਹਨੁਵੰਤਾ ਦੇ ਸਮਾਜ ਸੇਵੀ ਆਗੂ ਸਵਰਨਜੀਤ ਸਿੰਘ ਨੇ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਲ ਹੋ ਕੇ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ।

ਅਜੀਤ ਡੈਸਕ 30-09-2026
ਅਬੋਹਰ, 29 ਸਤੰਬਰ (ਤੇਜਿੰਦਰ ਸਿੰਘ ਖ਼ਾਲਸਾ)-ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਅਬੋਹਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ। ਇਸੇ ਲੜੀ ਤਹਿਤ ਪਿੰਡ ਜੰਡਵਾਲਾ ਹਨੁਵੰਤਾ ਦੇ ਸਮਾਜ ਸੇਵੀ ਆਗੂ ਸਵਰਨਜੀਤ ਸਿੰਘ ਨੇ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਲ ਹੋ ਕੇ ਪਾਰਟੀ ਲਈ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਤਾਪ ਸਿੰਘ ਅਤੇ ਜ਼ਿਲ੍ਹਾ ਮੁੱਖ ਬੁਲਾਰੇ ਸੁਖਵੰਤ ਸਿੰਘ ਫ਼ੌਜੀ ਅਬੋਹਰ ਨੇ ਸਵਰਨਜੀਤ ਸਿੰਘ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। ਸਵਰਨਜੀਤ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਾਰਸ ਪੰਜਾਬ ਦੇ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਉਨ੍ਹਾਂ ਨੂੰ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨਗੇ। ਪ੍ਰਤਾਪ ਸਿੰਘ ਅਤੇ ਸੁਖਵੰਤ ਸਿੰਘ ਫ਼ੌਜੀ ਨੇ ਕਿਹਾ ਕਿ ਨੌਜਵਾਨਾਂ ਦਾ ਪੰਥਕ ਪਾਰਟੀ ਵੱਲ ਵੱਧ ਰਿਹਾ ਰੁਝਾਨ ਪੰਜਾਬ ਵਿਚ ਵੱਡੇ ਬਦਲਾਅ ਵੱਲ ਸੰਕੇਤ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿਚ ਪਾਰਟੀ ਦੀ ਲਗਾਤਾਰ ਮਜ਼ਬੂਤੀ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਜਿਸ ਤਹਿਤ ਸਵਰਨਜੀਤ ਸਿੰਘ ਦੇ ਪਾਰਟੀ ਵਿਚ ਸ਼ਾਮਲ ਹੋਣ ਨਾਲ ਦਿਹਾਤੀ ਖੇਤਰ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ।
ਪਿਛਲੀ ਖ਼ਬਰ ਕਿਹਾ, ਨਸ਼ੇ ਦੀ ਓਵਰਡੋਜ਼ ਨਾਲ ਹੋ ਰਹੀਆਂ ਮੌਤਾਂ ਗੰਭੀਰ ਚਿੰਤਾ ਦਾ ਵਿਸ਼ਾ, ਪੁਲਿਸ ਦੀ ਕਾਰਜਪ੍ਰਣਾਲੀ ’ਤੇ ਚੁੱਕੇ ਸਵਾਲ ਅਗਲੀ ਖ਼ਬਰ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿਖੇ ਦਿਖਾਈ ਗਈ ਡਾਕੂਮੈਂਟਰੀ ਫ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।