30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

* ਜੈਵਲਿਨ ਥਰੋਅ ਮੁਕਾਬਲੇ ’ਚ ਦਸਵੀਂ ਦੇ ਵਿਦਿਆਰਥੀ ਸੁਖਮਨ ਕੰਬੋਜ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਂਅ ਕੀਤਾ ਰੌਸ਼ਨ

ਫ਼ਾਜ਼ਿਲਕਾ, 29 ਸਤੰਬਰ(ਦਵਿੰਦਰ ਪਾਲ ਸਿੰਘ)-ਜੀ. ਏ.

ਅਜੀਤ ਡੈਸਕ 30-09-2026
ਫ਼ਾਜ਼ਿਲਕਾ, 29 ਸਤੰਬਰ(ਦਵਿੰਦਰ ਪਾਲ ਸਿੰਘ)-ਜੀ.ਏ.ਵੀ. ਜੈਨ ਆਦਰਸ਼ ਵਿਦਿਆਲਿਆ ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੇ ਫ਼ਾਜ਼ਿਲਕਾ ਦੇ ਖੇਡ ਸਟੇਡੀਅਮ ਵਿਖੇ ਕਰਵਾਈਆਂ ਜਾ ਰਹੀਆਂ ’ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਜ਼ਿਲ੍ਹਾ ਪੱਧਰੀ ਐਥਲੈਟਿਕਸ ਮੀਟ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਇਸ ਖੇਡ ਮੁਕਾਬਲੇ ਵਿਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਚੋਣਵੇਂ ਖਿਡਾਰੀਆਂ ਨੇ ਭਾਗ ਲਿਆ। ਇਸ ਕਰੜੇ ਮੁਕਾਬਲੇ ਵਿਚ ਸਕੂਲ ਦੀ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਸੁਖਮਨ ਕੰਬੋਜ ਨੇ ਜੈਵਲਿਨ ਥਰੋਅ ਮੁਕਾਬਲੇ ਵਿਚ ਆਪਣਾ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕਰਕੇ ਕਾਂਸੀ ਦਾ ਤਗਮਾ ਜਿੱਤਿਆ। ਸਕੂਲ ਦੀ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸੁਖਮਨ ਨੇ ਇਹ ਸਫਲਤਾ ਆਪਣੀ ਅਣਥੱਕ ਮਿਹਨਤ, ਖੇਡ ਪ੍ਰਤੀ ਲਗਨ, ਮਾਪਿਆਂ ਦੇ ਸਹਿਯੋਗ ਅਤੇ ਕੋਚ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਹਾਸਲ ਕੀਤੀ ਹੈ। ਉਨ੍ਹਾਂ ਨੇ ਸੁਖਮਨ ਦੇ ਪਰਿਵਾਰ ਅਤੇ ਪੂਰੇ ਸਕੂਲ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਦੇ ਚੇਅਰਮੈਨ ਅਨਿਲ ਜੈਨ, ਪ੍ਰਿੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪ੍ਰਿੰਸੀਪਲ ਸ਼ੀਨਮ ਧੂੜੀਆ ਨੇ ਜੇਤੂ ਖਿਡਾਰੀ ਸੁਖਮਨ ਕੰਬੋਜ ਨੂੰ ਆਸ਼ੀਰਵਾਦ ਦਿੱਤਾ। ਪ੍ਰਿੰਸੀਪਲ ਨਰੇਸ਼ ਸਪੜਾ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ ਅਤੇ ਸਕੂਲ ਖਿਡਾਰੀਆਂ ਨੂੰ ਹਰ ਸੰਭਵ ਸਹੂਲਤ ਦੇਣ ਲਈ ਵਚਨਬੱਧ ਹੈ। ਚੇਅਰਮੈਨ ਅਨਿਲ ਜੈਨ ਨੇ ਵੀ ਸੁਖਮਨ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ।
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਦਾ ਨਤੀਜਾ ਰਿਹਾ ਸੌ-ਫ਼ੀਸਦੀ ਅਗਲੀ ਖ਼ਬਰ ਜ਼ੋਨਲ ਪੱਧਰ ’ਤੇ 131, ਜ਼ਿਲ੍ਹਾ ਪੱਧਰ ’ਤੇ 61 ਅਤੇ ਸੂਬਾ ਪੱਧਰ ’ਤੇ 10 ਤਗਮੇ ਜਿੱਤੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।