01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਵਿਧਾਇਕ ਸਵਨਾ ਨੇ ਪਿੰਡਾਂ ਅਤੇ ਵਾਰਡਾਂ ਵਿਖੇ ਕੀਤੀ ਲੋਕ ਮਿਲਣੀ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫ਼ਾਜ਼ਿਲਕਾ ਦੇ ਪਿੰਡ ਬੋਦੀਵਾਲਾ ਪਿੱਥਾ, ਸਾਬੂਆਣਾ, ਕੇਰੀਆਂ, ਓਡੀਆ, ਬਾਧਾ, ਸੁਰੇਸ਼ ਵਾਲਾ, ਆਸਿਫਵਾਲਾ, ਝੁੱਗੇ ਗੁਲਾਬ ਸਿੰਘ, ਠਗਣੀ ਅਤੇ ਵਾਰਡ ਨੰ. 17 ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।

ਫ਼ਾਜ਼ਿਲਕਾ ਦੇ ਇਕ ਪਿੰਡ ਵਿਚ ਲੋਕ ਮਿਲਣੀ ਦੌਰਾਨ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ। ਅਜੀਤ ਤਸਵੀਰ 01-10-2026
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)-ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫ਼ਾਜ਼ਿਲਕਾ ਦੇ ਪਿੰਡ ਬੋਦੀਵਾਲਾ ਪਿੱਥਾ, ਸਾਬੂਆਣਾ, ਕੇਰੀਆਂ, ਓਡੀਆ, ਬਾਧਾ, ਸੁਰੇਸ਼ ਵਾਲਾ, ਆਸਿਫਵਾਲਾ, ਝੁੱਗੇ ਗੁਲਾਬ ਸਿੰਘ, ਠਗਣੀ ਅਤੇ ਵਾਰਡ ਨੰ. 17 ਵਿਖੇ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਮੀਟਿੰਗਾਂ ਦੌਰਾਨ ਵਿਧਾਇਕ ਨੇ ਲੋਕਾਂ ਦੀਆਂ ਮੰਗਾਂ ਅਤੇ ਵਿਕਾਸ ਕਾਰਜਾਂ ਦੀ ਫੀਡ ਬੈਕ ਲੈਂਦਿਆਂ ਭਰੋਸਾ ਦਿੱਤਾ ਕਿ ਸਾਰੀਆਂ ਜਾਇਜ਼ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ 600 ਯੂਨਿਟ ਮੁਫ਼ਤ ਬਿਜਲੀ, 10 ਲੱਖ ਤੱਕ ਮੁਫ਼ਤ ਇਲਾਜ, ਔਰਤਾਂ ਲਈ ਮੁਫ਼ਤ ਬੱਸ ਸਫ਼ਰ ਅਤੇ ਬਜ਼ੁਰਗਾਂ ਲਈ ਤੀਰਥ ਯਾਤਰਾ ਵਰਗੀਆਂ ਸਹੂਲਤਾਂ ਦੇ ਕੇ ਲੋਕ-ਪੱਖੀ ਪ੍ਰਸ਼ਾਸਨ ਦੇ ਰਹੀ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਹਲਕੇ ਵਿਚ ਵਿਕਾਸ ਕਾਰਜ ਨਿਰੰਤਰ ਜਾਰੀ ਰਹਿਣਗੇ। ਇਸ ਮੌਕੇ ਬਲਾਕ ਪ੍ਰਧਾਨ ਯੋਗੇਸ਼ ਸ਼ਰਮਾ, ਵਾਰਡ ਨੰ. 17 ਦੇ ਇੰਚਾਰਜ ਪ੍ਰਭ ਦਿਆਲ ਅਤੇ ਆਮ ਆਦਮੀ ਪਾਰਟੀ ਦੇ ਹੋਰ ਆਗੂ ਅਤੇ ਵਰਕਰ ਵੀ ਮੌਜੂਦ ਸਨ।
ਪਿਛਲੀ ਖ਼ਬਰ ਮੈਡਮ ਖ਼ੁਸ਼ਬੂ ਸਾਵਣ ਸੁਖਾ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਤਹਿਤ ਪਿੰਡਾਂ ’ਚ ਕੀਤੀਆਂ ਬੈਠਕਾਂ ਅਗਲੀ ਖ਼ਬਰ ਲਾਇਨਜ਼ ਕਲੱਬ ਜਲਾਲਾਬਾਦ ਗੋਲਡ ਵਲੋਂ ਵਿਸ਼ੇਸ਼ ਸਮਾਰੋਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।