01-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-10-2026

ਹੈਰੋਇਨ ਸਮੇਤ ਇਕ ਔਰਤ ਕਾਬੂ

ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੁਖੇਰਾ ਬੋਦਲਾ ਤੋਂ ਨਹਿਰ ਦੀ ਪਟੜੀ ’ਤੇ ਲੱਧੂ ਵਾਲਾ ਹਿਠਾੜ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ।

ਅਜੀਤ ਡੈਸਕ 01-10-2026
ਫ਼ਾਜ਼ਿਲਕਾ, 30 ਸਤੰਬਰ (ਦਵਿੰਦਰ ਪਾਲ ਸਿੰਘ)- ਥਾਣਾ ਸਦਰ ਜਲਾਲਾਬਾਦ ਪੁਲਿਸ ਨੇ ਹੈਰੋਇਨ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸੁਖੇਰਾ ਬੋਦਲਾ ਤੋਂ ਨਹਿਰ ਦੀ ਪਟੜੀ ’ਤੇ ਲੱਧੂ ਵਾਲਾ ਹਿਠਾੜ ਵੱਲ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਔਰਤ ਪੈਦਲ ਆਉਂਦੀ ਦਿਖਾਈ ਦਿੱਤੀ। ਉਹ ਪੁਲਿਸ ਦੀ ਗੱਡੀ ਵੇਖ ਕੇ ਆਪਣੇ ਹੱਥ ’ਚ ਫੜਿਆ ਕਾਲੇ ਰੰਗ ਦਾ ਮੋਮੀ ਲਿਫ਼ਾਫ਼ਾ ਹੇਠਾਂ ਸੁੱਟ ਕੇ ਖਿਸਕਣ ਲੱਗੀ। ਪੁਲਿਸ ਨੇ ਕਾਬੂ ਕਰਕੇ ਤਲਾਸ਼ੀ ਲਈ ਤਾਂ ਕਿਰਨਾ ਰਾਣੀ ਪਤਨੀ ਦੀਪਕ ਕੁਮਾਰ ਪੁੱਤਰ ਸਵਰਨਾ ਰਾਮ ਵਾਸੀ ਲੱਧੂ ਵਾਲਾ ਹਿਠਾੜ ਦੇ ਕੋਲੋਂ 60 ਗਰਾਮ ਹੈਰੋਇਨ ਬਰਾਮਦ ਹੋਈ ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਪਿਛਲੀ ਖ਼ਬਰ 31 ਵਾਂ ਮਹਾਨ ਗੁਰਮਤਿ ਸਮਾਗਮ ਅੱਜ ਤੋਂ ਅਗਲੀ ਖ਼ਬਰ ਡੀ.ਏ.ਵੀ. ਸਕੂਲ ਹਰੀਪੁਰਾ ਵਿਚ ਸਫ਼ਾਈ ਮਿੱਤਰ ਸਨਮਾਨ ਪ੍ਰੋਗਰਾਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।