02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਜੇ.ਕੇ.ਐੱਸ. ਪਬਲਿਕ ਸਕੂਲ ਵਿਖੇ ਕੁਇਜ਼ ਮੁਕਾਬਲਾ ਕਰਵਾਇਆ

ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)- ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਜੇ. ਕੇ.

ਅਜੀਤ ਡੈਸਕ 02-10-2026
ਗੁਰੂਹਰਸਹਾਏ, 1 ਅਕਤੂਬਰ (ਕਪਿਲ ਕੰਧਾਰੀ)- ਮਹਾਤਮਾ ਗਾਂਧੀ ਦੇ ਜਨਮ ਦਿਨ ਮੌਕੇ ਜੇ.ਕੇ.ਐੱਸ. ਪਬਲਿਕ ਸਕੂਲ ਗੁਰੂਹਰਸਹਾਏ ਵਿਖੇ ਵਿਦਿਆਰਥੀਆਂ ਵਿਚ ਦੇਸ਼ ਭਗਤੀ, ਸਫ਼ਾਈ ਪ੍ਰਤੀ ਜਾਗਰੂਕਤਾ ਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ਦੇ ਉਦੇਸ਼ ਨਾਲ ਅਧਿਆਪਕਾ ਕੁਲਵਿੰਦਰ ਕੌਰ ਤੇ ਰੀਤੂ ਰਹੇਜਾ ਦੀ ਅਗਵਾਈ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਵਿਦਿਆਰਥੀਆਂ ਵਲੋਂ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਰਾਹੀਂ ਮਹਾਤਮਾ ਗਾਂਧੀ ਦੇ ਸਿਧਾਂਤਾਂ ਤੇ ਆਜ਼ਾਦੀ ਸੰਗਰਾਮ ਵਿਚ ਉਨ੍ਹਾਂ ਦੇ ਯੋਗਦਾਨ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਲਈ ਮਹਾਤਮਾ ਗਾਂਧੀ ਦੇ ਜੀਵਨ, ਵਿਚਾਰਾਂ ਅਤੇ ਆਜ਼ਾਦੀ ਸੰਗਰਾਮ ਨਾਲ ਸਬੰਧਿਤ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਪ੍ਰੋਗਰਾਮ ਦੌਰਾਨ ਸਫ਼ਾਈ ਮੁਹਿੰਮ ਵੀ ਚਲਾਈ ਗਈ। ਵਿਦਿਆਰਥੀਆਂ ਨੂੰ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤੇ ਸਫ਼ਾਈ ਨੂੰ ਰੋਜ਼ਾਨਾ ਜੀਵਨ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਮੀਨੂੰ ਮੋਗਾ ਨੇ ਵਿਦਿਆਰਥੀਆਂ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਨੰਬਰਦਾਰ ਯੂਨੀਅਨ ਦੀ ਮੀਟਿੰਗ ਅਗਲੀ ਖ਼ਬਰ ਦੇਵ ਸਮਾਜ ਕਾਲਜ ਵਿਖੇ ਕਰਵਾਏ ਸੋਲੋ ਨਾਟਕ ‘ਮਾਂ ਮੈਨੂੰ ਟੈਗੋਰ ਬਣਾ ਦੇ’ ਨੇ ਵਿਦਿਆਰਥਣਾਂ ਨੂੰ ਸਮਾਜਿਕ ਸਰੋਕਾਰਾਂ ਨਾਲ ਜੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।