02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-10-2026

ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪ੍ਰਾਇਮਰੀ ਖੇਡਾਂ ’ਚ ਮਾਰੀਆਂ ਮੱਲਾਂ

ਜਲਾਲਾਬਾਦ, 1 ਅਕਤੂਬਰ (ਕਰਨ ਚੁਚਰਾ)-ਪ੍ਰਾਇਮਰੀ ਖੇਡਾਂ ਤਹਿਤ ਜਲਾਲਾਬਾਦ ਵਿਖੇ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੀ ਅੰਡਰ-11 ਲੜਕਿਆਂ ਦੀ ਫੁੱਟਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ।

ਅਜੀਤ ਡੈਸਕ 02-10-2026
ਜਲਾਲਾਬਾਦ, 1 ਅਕਤੂਬਰ (ਕਰਨ ਚੁਚਰਾ)-ਪ੍ਰਾਇਮਰੀ ਖੇਡਾਂ ਤਹਿਤ ਜਲਾਲਾਬਾਦ ਵਿਖੇ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਮੁਕਾਬਲਿਆਂ ਦੌਰਾਨ ਸਕੂਲ ਦੀ ਅੰਡਰ-11 ਲੜਕਿਆਂ ਦੀ ਫੁੱਟਬਾਲ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ-11 ਲੜਕਿਆਂ ਦੀ ਜਿਮਨਾਸਟਿਕ ਟੀਮ ਤੇ ਅੰਡਰ-11 ਲੜਕੀਆਂ ਦੀ ਜਿਮਨਾਸਟਿਕ ਟੀਮ ਨੇ ਵੀ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਪ੍ਰਾਪਤ ਕੀਤਾ। ਕਰਾਟੇ ਮੁਕਾਬਲਿਆਂ ਵਿਚ ਵੀ ਸਕੂਲ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 3 ਸੋਨੇ ਤੇ 11 ਚਾਂਦੀ ਦੇ ਤਗਮੇ ਆਪਣੇ ਨਾਂਅ ਕੀਤੇ। ਖਿਡਾਰੀਆਂ ਨੇ ਪੂਰੇ ਜੋਸ਼, ਅਨੁਸ਼ਾਸਨ, ਮਿਹਨਤ ਤੇ ਖੇਡ ਭਾਵਨਾ ਨਾਲ ਇਹਨਾਂ ਮੁਕਾਬਲਿਆਂ ਵਿਚ ਹਿੱਸਾ ਲਿਆ। ਸਕੂਲ ਦੀ ਪ੍ਰਿੰਸੀਪਲ ਅਨੁਪ੍ਰੀਤ ਕੌਰ ਨੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਕੋਚਾਂ ਤੇ ਸਮੂਹ ਸਟਾਫ਼ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਤੇ ਅਗਵਾਈ ਦੇ ਗੁਣ ਪੈਦਾ ਕਰਨ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਦੀ ਇਹ ਸ਼ਾਨਦਾਰ ਕਾਰਗੁਜ਼ਾਰੀ ਸਕੂਲ ਲਈ ਵੱਡੇ ਮਾਣ ਵਾਲੀ ਗੱਲ ਹੈ।
ਪਿਛਲੀ ਖ਼ਬਰ ਪਿੰਡ ਗੁਰ ਸੁੰਦਰ ਨਗਰ ’ਚ ਆਮ ਆਦਮੀ ਪਾਰਟੀ ਨੂੰ ਵੱਡਾ ਹੁੰਗਾਰਾ, 10 ਤੋਂ 15 ਪਰਿਵਾਰ ਪਾਰਟੀ ’ਚ ਸ਼ਾਮਿਲ ਅਗਲੀ ਖ਼ਬਰ ਲੌਰੀਅਲ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਪ੍ਰਾਇਮਰੀ ਖੇਡਾਂ ’ਚ ਮਾਰੀਆਂ ਮੱਲਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।