04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸੈਂਟਰ ਪੱਧਰੀ ਖੇਡਾਂ ਵਿਚ ਮਾਡਰਨ ਮਾਲਵਾ ਸਕੂਲ ਦੇ ਨੰਨ੍ਹੇ- ਮੁੰਨੇ ਖਿਡਾਰੀਆਂ ਨੇ ਚਮਕਾਇਆ ਸਕੂਲ ਦਾ ਨਾਂਅ

ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)- ਸਰਕਾਰੀ ਪ੍ਰਾਇਮਰੀ ਸਕੂਲ ਕਾਲੋਨੀ ਬੁਰਜ ਮੁਹਾਰ ਵਿਖੇ ਸੈਂਟਰ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਇਸ ਖੇਡ ਸਮਾਗਮ ਵਿਚ ਸੈਂਟਰ ਗੋਬਿੰਦਗੜ੍ਹ ਅਬੋਹਰ-2 ਦੇ ਵੱਖ-ਵੱਖ ਸਕੂਲਾਂ ਦੇ ਅੰਡਰ-11 ਦੇ ਖਿਡਾਰੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ।

ਅਜੀਤ ਡੈਸਕ 04-10-2026
ਅਬੋਹਰ, 3 ਅਕਤੂਬਰ (ਵਿਵੇਕ ਹੂੜੀਆ)- ਸਰਕਾਰੀ ਪ੍ਰਾਇਮਰੀ ਸਕੂਲ ਕਾਲੋਨੀ ਬੁਰਜ ਮੁਹਾਰ ਵਿਖੇ ਸੈਂਟਰ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ। ਇਸ ਖੇਡ ਸਮਾਗਮ ਵਿਚ ਸੈਂਟਰ ਗੋਬਿੰਦਗੜ੍ਹ ਅਬੋਹਰ-2 ਦੇ ਵੱਖ-ਵੱਖ ਸਕੂਲਾਂ ਦੇ ਅੰਡਰ-11 ਦੇ ਖਿਡਾਰੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਇਹਨਾਂ ਮੁਕਾਬਲਿਆਂ ਵਿਚ ਮਾਡਰਨ ਮਾਲਵਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਅੰਡਰ-11 ਦੇ ਛੋਟੇ-ਛੋਟੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸਕੂਲ ਦਾ ਨਾਂਅ ਰੌਸ਼ਨ ਕੀਤਾ। ਖੇਡਾਂ ਦੇ ਨਤੀਜਿਆਂ ਬਾਰੇ ਦੱਸਿਆ ਗਿਆ ਕਿ ਰੱਸਾਕਸ਼ੀ ਦੇ ਮੁਕਾਬਲੇ ਵਿਚ ਅੰਡਰ-11 ਲੜਕਿਆਂ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾਵਾ ਖੋ-ਖੋ ਮੁਕਾਬਲੇ ਵਿਚ ਅੰਡਰ-11 ਲੜਕਿਆਂ ਤੇ ਲੜਕੀਆਂ ਦੋਵਾਂ ਦੀਆਂ ਟੀਮਾਂ ਨੇ ਦੂਜਾ ਸਥਾਨ ਹਾਸਲ ਕੀਤਾ। ਇਸ ਖ਼ਾਸ ਮੌਕੇ ਸਕੂਲ ਚੇਅਰਮੈਨ ਡਾ. ਪ੍ਰੀਤਮ ਸਿੰਘ ਸਿੱਧੂ, ਪ੍ਰਿੰਸੀਪਲ ਮਨਿੰਦਰ ਕੌਰ, ਮੈਨੇਜਮੈਂਟ ਮੈਂਬਰ ਮੈਡਮ ਪ੍ਰੀਤੀ ਸਿੱਧੂ ਅਤੇ ਸਮੂਹ ਸਟਾਫ਼ ਨੇ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ।
ਪਿਛਲੀ ਖ਼ਬਰ ਪਿੰਡ ਰੰਗੀਲਾ ਅਤੇ ਪਿੰਡ ਚੱਕ ਪੁੰਨਾਂ ਵਾਲੀ ਦੇ ਵਾਸੀਆਂ ਨੂੰ ਸਰਪੰਚ ਪਰਮਜੀਤ ਕੌਰ ਸੈਣੀ ਨੇ ਰਾਸ਼ਨ ਕਿੱਟਾਂ ਵੰਡੀਆਂ ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਦੇ ਜੇਤੂ ਉਮੀਦਵਾਰ ਮੇਹਰ ਸਿੰਘ ਮੱਲ ਦਾ ਲਾਲਾ ਜਗਤ ਨਰਾਇਣ ਐਜੂਕੇਸ਼ਨ ਕਾਲਜ ਪਹੁੰਚਣ ’ਤ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।