ਪਰਗਟ ਸਿੰਘ ਦੇ ਪੰਜਾਬ ਕਾਂਗਰਸ ਪ੍ਰਧਾਨ ਬਣਨ ਨਾਲ ਕਾਂਗਰਸ ਨੂੰ ਮਿਲੇਗੀ ਨਵੀਂ ਊਰਜਾ- ਸੁਧੀਰ ਭਾਦੂ
ਅਬੋਹਰ, 3 ਅਕਤੂਬਰ (ਤੇਜਿੰਦਰ ਸਿੰਘ ਖ਼ਾਲਸਾ)- ਸੀਨੀਅਰ ਕਾਂਗਰਸੀ ਆਗੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਸੁਧੀਰ ਭਾਦੂ ਨੇ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ ’ਤੇ ਦਿਲੋਂ ਵਧਾਈਆਂ ਤੇ ਸ਼ੁੱਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਦੀ ਇਸ ਨਿਯੁਕਤੀ ਲਈ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਵੀ ਕੀਤਾ ਹੈ। ਸੁਧੀਰ ਭਾਦੂ ਨੇ ਕਿਹਾ ਕਿ ਸਾਬਕਾ ਓਲੰਪੀਅਨ ਤੇ ਹਾਕੀ ਇੰਡੀਆ ਦੇ ਸਾਬਕਾ ਕਪਤਾਨ ਪ੍ਰਗਟ ਸਿੰਘ ਨੌਜਵਾਨਾਂ ਲਈ ਇਕ ਪ੍ਰੇਰਨਾਦਾਇਕ ਰੋਲ ਮਾਡਲ ਹਨ।
ਅਜੀਤ ਡੈਸਕ
04-10-2026