ਸੁਸ਼ੀਲ ਸਿਆਗ ਭਾਜਪਾ ਕਿਸਾਨ ਮੋਰਚੇ ਦੇ ਸੂਬਾ ਮੀਤ ਪ੍ਰਧਾਨ ਨਿਯੁਕਤ
ਅਬੋਹਰ, 4 ਅਕਤੂਬਰ(ਸੁਖਪ੍ਰੀਤ ਸਿੰਘ ਬਰਾੜ)-ਭਾਜਪਾ ਦੇ ਸੀਨੀਅਰ ਆਗੂ ਅਤੇ ਪਿੰਡ ਢੀਂਗਾਂਵਾਲੀ ਦੇ ਸਾਬਕਾ ਸਰਪੰਚ ਵਕੀਲ ਸੁਸ਼ੀਲ ਕੁਮਾਰ ਸਿਆਗ ਨੂੰ ਭਾਜਪਾ ਵਲੋਂ ਭਾਜਪਾ ਕਿਸਾਨ ਮੋਰਚੇ ਦਾ ਸੂਬਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਪਾਰਟੀ ਵਲੋਂ ਇਹ ਜ਼ਿੰਮੇਵਾਰੀ ਸੌਂਪੇ ਜਾਣ ’ਤੇ ਸੂਬਾ ਮੀਤ ਪ੍ਰਧਾਨ ਸੁਸ਼ੀਲ ਕੁਮਾਰ ਸਿਆਗ ਨੇ ਪਾਰਟੀ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸਾਬਕਾ ਪ੍ਰਧਾਨ ਸੁਨੀਲ ਕੁਮਾਰ ਜਾਖੜ, ਵਿਧਾਇਕ ਸੰਦੀਪ ਕੁਮਾਰ ਜਾਖੜ ਸਮੇਤ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਹ ਜ਼ਿੰਮੇਵਾਰੀ ਪੂਰੀ ਮਿਹਨਤ ਕਰ ਨਿਭਾਉਣਗੇ।
ਅਜੀਤ ਡੈਸਕ
05-10-2026